ਪੰਜਾਬ ਨੰਗਲ ’ਚ ਸੜਕ ਹਾਦਸੇ ਚ ਇਕ ਮੌਤ, ਦੂਜਾ ਜ਼ਖਮੀ; ਅਣਪਛਾਤੇ ਵਾਹਨ ਨੇ ਮੋਟਰ ਸਾਈਕਲ ਨੂੰ ਮਾਰੀ ਟੱਕਰ By admin - October 11, 2025 0 53 Facebook Twitter Pinterest WhatsApp ਨੰਗਲ ਉਪ ਮੰਡਲ ਅਧੀਨ ਆਉਂਦੇ ਪਿੰਡ ਸੇਜੋਵਾਲ ਨੇੜੇ ਅੱਜ ਉਸ ਵੇਲੇ ਵੱਡਾ ਹਾਦਸਾ ਵਾਪਰਨ ਗਿਆ ਜਦੋਂ ਦੋ ਮੋਟਰ ਸਾਈਕਲ ਸਵਾਰਾਂ ਨੂੰ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿਚ ਮੋਟਰ ਸਾਈਕਲ ਚਲਾ ਸਖਸ ਦੀ ਮੌਤ ਹੋ ਗਈ ਜਦਕਿ ਪਿੱਛੇ ਬੈਠਾ ਨੌਜਵਾਨ ਗੰਭੀਰ ਜ਼ਖਮੀ ਹੋ ਗਿਆ। ਜ਼ਖਮੀ ਨੂੰ ਸਿਵਲ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ ਐ। ਮ੍ਰਿਤਕ ਦੀ ਪਛਾਣ ਭੁਪਿੰਦਰ ਸਿੰਘ ਵਜੋਂ ਹੋਈ ਐ। ਡਾਕਟਰਾਂ ਦੇ ਦੱਸਣ ਮੁਤਾਬਕ ਮ੍ਰਿਤਕ ਜ਼ਖਮੀ ਨੌਜਵਾਨ ਦਾ ਫੁੱਫੜ ਸੀ ਤੇ ਉਹ ਉਹ ਰਿਸ਼ਤੇਦਾਰੀ ਵਿਚ ਆਇਆ ਹੋਇਆ ਸੀ। ਘਟਨਾ ਤੋਂ ਬਾਦ ਮੌਕੇ ਤੇ ਪਹੁੰਚੀ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਐ।