ਫਗਵਾੜਾ ਦੇ ਪਿੰਡ ਰਾਣੀਪੁਰ ’ਚ ਚੱਲੀਆਂ ਗੋਲੀਆਂ; ਹਮਲੇ ’ਚ ਇਕ ਜਣਾਂ ਗੰਭੀਰ ਜ਼ਖਮੀ; ਪੁਲਿਸ ਨੇ ਮੌਕੇ ਤੇ ਪਹੁੰਚ ਕੇ ਜਾਂਚ ਕੀਤੀ ਸ਼ੁਰੂ

0
15

ਫਗਵਾੜਾ ਦੇ ਪਿੰਡ ਰਾਣੀਪੁਰ ਵਿਖੇ ਹਾਲਾਤ ਉਸ ਵੇਲੇ ਅਫਰਾ-ਤਫਰੀ ਵਾਲੇ ਬਣ ਗਏ ਜਦੋਂ ਅਣਪਛਾਤਿਆਂ ਨੇ ਅਰੁਣ ਕੁਮਾਰ ਨਾਮ ਦੇ ਇਕ ਸਖਸ਼ ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਨਾਲ ਉਹ ਗੰਭੀਰ ਜ਼ਖਮੀ ਹੋ ਗਿਆ, ਜਿਸ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ ਐ।  ਜਾਣਕਾਰੀ ਅਨੁਸਾਰ ਅਰੁਣ ਕੁਮਾਰ ਪਿੰਡ ਬੋਹਣੀ ਦਾ ਰਹਿਣ ਵਾਲਾ ਐ ਅਤੇ ਦੁੱਧ ਦੀ ਸਪਲਾਈ ਦੇਣ ਲਈ ਆਇਆ ਸੀ। ਗੋਲੀਆਂ ਚਲਾਣ ਤੋਂ ਬਾਅਦ ਹਮਲਾਵਰ ਖੇਤਾਂ ਵਿਚ ਜਾ ਕੇ ਲੁੱਕ ਗਏ, ਜਿਨ੍ਹਾਂ ਵਿਚੋਂ ਇਕ ਨੂੰ ਲੋਕਾਂ ਨੇ ਕਾਬੂ ਕਰ ਲਿਆ ਜਦਕਿ ਬਾਕੀ ਫਰਾਰ ਹੋ ਗਏ, ਜਿਨ੍ਹਾਂ ਦੀ ਪੁਲਿਸ ਭਾਲ ਕਰ ਰਹੀ ਐ।
ਘਟਨਾ ਸਵੇਰੇ ਲਗਭਗ 7:30 ਤੋਂ 7:45 ਵਜੇ ਦੇ ਵਿਚਕਾਰ ਵਾਪਰੀ, ਜਦੋਂ ਪੀੜਤ ਅਰੁਣ ਕੁਮਾਰ ਆਪਣੀ ਰੋਜ਼ਾਨਾ ਦੁੱਧ ਵੰਡਣ ਜਾ ਰਿਹਾ ਸੀ। ਜ਼ਿਲ੍ਹਾ ਕਪੂਰਥਲਾ ਦੇ ਸੀਨੀਅਰ ਸੂਪਰਿੰਟੈਂਡੈਂਟ ਆਫ਼ ਪੁਲਿਸ ਗੌਰਵ ਤੂਰਾ ਨੇ ਇਸ ਘਟਨਾ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਦੋ ਨਕਾਬਪੋਸ਼ ਵਿਅਕਤੀ ਮੋਟਰਸਾਈਕਲ ’ਤੇ ਆਏ ਅਤੇ ਬਿਨਾਂ ਕਿਸੇ ਚਿਤਾਵਨੀ ਦੇ ਅਰੁਣ ਕੁਮਾਰ ’ਤੇ ਗੋਲੀਆਂ ਚਲਾਉਣ ਲੱਗ ਪਏ।
ਚਸ਼ਮਦੀਦਾਂ ਦੇ ਅਨੁਸਾਰ ਕਰੀਬ ਪੰਜ ਗੋਲੀਆਂ ਚਲਾਈਆਂ ਗਈਆਂ। ਤਿੰਨ ਗੋਲੀਆਂ ਪੀੜਤ ਨੂੰ ਲੱਗੀਆਂ ਤੇ ਹਮਲਾਵਰ ਉਸ ਤੋਂ ਬਾਅਦ ਪਿੰਡ ਰਾਣੀਪੁਰ ਵੱਲ ਭੱਜ ਗਏ। ਸਥਾਨਕ ਨਿਵਾਸੀਆਂ ਨੇ ਜ਼ਖ਼ਮੀ ਅਰੁਣ ਕੁਮਾਰ ਨੂੰ ਤੁਰੰਤ ਸਿਵਲ ਹਸਪਤਾਲ ਫਗਵਾੜਾ ਪਹੁੰਚਾਇਆ, ਜਿਥੇ ਉਸ ਦਾ ਇਲਾਜ ਚੱਲ ਰਿਹਾ ਹੈ।
ਡਾਕਟਰਾਂ ਨੇ ਉਸ ਦੀ ਹਾਲਤ ਸਥਿਰ ਦੱਸੀ ਹੈ, ਹਾਲਾਂਕਿ ਉਸ ਨੂੰ ਕਈ ਜ਼ਖ਼ਮ ਹਨ। ਫਗਵਾੜਾ ਪੁਲਿਸ ਤੁਰੰਤ ਮੌਕੇ ’ਤੇ ਪਹੁੰਚ ਗਈ ਅਤੇ ਇਲਾਕੇ ਨੂੰ ਘੇਰ ਲਿਆ ਗਿਆ। ਫੋਰੈਂਸਿਕ ਮਾਹਿਰਾਂ ਨੂੰ ਸਬੂਤ ਇਕੱਠੇ ਕਰਨ ਲਈ ਬੁਲਾਇਆ ਗਿਆ ਹੈ। ਪੁਲਿਸ ਹਮਲਾਵਰਾਂ ਦੀ ਪਹਿਚਾਣ ਅਤੇ ਲੋਕੇਸ਼ਨ ਦਾ ਪਤਾ ਲਗਾਉਣ ਲਈ ਸੀ.ਸੀ.ਟੀ.ਵੀ. ਫੁਟੇਜ ਦੀ ਜਾਂਚ ਕਰ ਰਹੀ ਹੈ ਅਤੇ ਸੰਭਾਵਿਤ ਭੱਜਣ ਦੇ ਰਸਤਿਆਂ ਦੀ ਵੀ ਛਾਣ-ਬੀਣ ਕੀਤੀ ਜਾ ਰਹੀ ਹੈ।

LEAVE A REPLY

Please enter your comment!
Please enter your name here