ਤਰਨ ਤਾਰਨ ਦੇ ਕਸਬਾ ਭਿੱਖੀਵਿੰਡ ’ਚ ਫਾਇਰਿੰਗ; ਮੈਡੀਕਲ ਮਾਲਕ ’ਤੇ ਗੋਲੀਆਂ ਚਲਾ ਕੇ ਫਰਾਰ; ਜ਼ਖਮੀ ਹਾਲਤ ’ਚ ਹਸਪਤਾਲ ਕਰਵਆਇਆ ਦਾਖਲ

0
17

ਤਰਨ ਤਾਰਨ ਅਧੀਨ ਆਉਂਦੇ ਕਸਬਾ ਭਿੱਖੀਵਿੰਡ ਵਿਖੇ ਹਾਲਾਤ ਉਸ ਵੇਲੇ ਦਹਿਸ਼ਤ ਵਾਲੇ ਬਣ ਗਏ ਜਦੋਂ ਮੋਟਰ ਸਾਈਕਲ ਤੇ ਸਵਾਰ ਹੋ ਕੇ ਆਏ ਦੋ ਨੌਜਵਾਨਾਂ ਨੇ ਬਾਬਾ ਦੀਪ ਸਿੰਘ ਜੀ ਮੈਡੀਕਲ ਸਟੋਰ ਦੇ ਮਾਲਕ ਵਰਿੰਦਰ ਸਿੰਘ ਪੁੱਤਰ ਫਕੀਰ ਸਿੰਘ ਵਾਸੀ ਮਾੜੀ ਮੇਘਾ ’ਤੇ ਗੋਲੀਆਂ ਚਲਾ ਦਿੱਤੀਆਂ। ਇਸ ਗੋਲੀਬਾਰ ਵਿਚ ਵਰਿੰਦਰ ਸਿੰਘ ਗੰਭੀਰ ਜ਼ਖਮੀ ਹੋ ਗਿਆ, ਜਿਸ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਐ। ਘਟਨਾ ਤੋਂ ਬਾਅਦ ਮੌਕੇ ਤੇ ਪਹੁੰਚੀ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਐ।
ਦੱਸ ਦਈਏ ਕਿ ਮੈਡੀਕਲ ਸਟੋਰ ਮਾਲਕ ਕਿਸੇ ਕੰਮ ਦੇ ਲਈ ਬਾਹਰ ਗਿਆ ਹੋਇਆ ਸੀ ਤਾਂ ਜਦੋਂ ਆਪਣੇ ਮੈਡੀਕਲ ਸਟੋਰ ਦੇ ਅੰਦਰ ਵੜਨ ਲੱਗਾ ਤਾਂ ਦੋ ਬਾਈਕ ਸਵਾਰ ਨੌਜਵਾਨਾਂ ਦੇ ਵੱਲੋਂ ਉਸਦੇ ਉੱਪਰ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ ਤੇ ਗੋਲੀ ਲੱਗਣ ਨਾਲ ਮੈਡੀਕਲ ਸਟੋਰ ਦਾ ਮਾਲਕ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਫਿਲਹਾਲ ਗੋਲੀਬਾਰੀ ਕਰਨ ਵਾਲੇ ਦੋਵੇਂ ਮੋਟਰਸਾਈਕਲ ਸਵਾਰਾਂ ਦੀ ਪਛਾਣ ਨਹੀਂ ਹੋ ਸਕੀ। ਇਸ ਸਬੰਧੀ ਥਾਣਾ ਭਿਖੀਵਿੰਡ ਪੁਲਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ।

LEAVE A REPLY

Please enter your comment!
Please enter your name here