ਫਰੀਦਕੋਟ ਪੁਲਿਸ ਨੇ ਤੋੜੇ ਨਸ਼ਾ ਤਸਕਰਾਂ ਦੇ ਘਰ; ਗੈਰ ਕਾਨੂੰਨੀ ਤਰੀਕਾ ਨਾਲ ਕੀਤੀ ਗਈ ਸੀ ਉਸਾਰੀ

0
14

ਫਰੀਦਕੋਟ ਪੁਲਿਸ ਨੇ ਨਸ਼ਾ ਤਸਕਰਾਂ ਵੱਲੋਂ ਨਸ਼ਿਆਂ ਦੀ ਆਮਦਨੀ ਨਾਲ ਉਸਾਰੀਆਂ ਨਾਜਾਇਜ਼ ਉਸਾਰੀਆਂ ਦੇ ਪੀਲਾ ਪੰਜਾ ਚਲਾਇਆ ਐ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸਐਸਪੀ ਡਾ. ਪ੍ਰਗਿਆ ਜੈਨ ਨੇ ਕਿਹਾ ਕਿ ਥਾਣਾ ਸਾਦਿਕ  ਅੰਦਰ ਆਉਂਦੇ ਸੰਗਤਪੁਰਾ ਰੋਡ ਦੇ ਵਸਨੀਕ ਕ੍ਰਿਸ਼ਨ ਸਿੰਘ ਉਰਫ ਕਿੱਸ਼ੀ ਵੱਲੋਂ ਨਜਾਇਜ ਉਸਾਰੀ ਕੀਤੀ ਗਈ ਸੀ। ਇਸ ਸਬੰਧੀ ਸਮਰੱਥ ਅਥਾਰਟੀ ਤੋਂ ਇਸ ਨੂੰ ਢਾਉਣ ਦੀਆਂ ਹਦਾਇਤਾਂ ਪ੍ਰਾਪਤ ਹੋਈਆਂ ਸਨ ਜਿਸ ਤੋਂ ਬਾਅਦ ਸਿਵਲ ਪ੍ਰਸ਼ਾਸ਼ਨ ਵੱਲੋਂ ਕਾਰਵਾਈ ਕਰਦਿਆਂ ਇਸ ਨਜਾਇਜ ਉਸਾਰੀ ਨੂੰ ਢਾਹ ਦਿੱਤਾ ਗਿਆ।
ਉਹਨਾਂ ਦੱਸਿਆ ਕਿ ਜਦੋਂ ਇਸ ਵਿਅਕਤੀ ਦੇ ਕ੍ਰਿਮੀਨਲ ਰਿਕਾਰਡ ਦੀ ਜਾਚ ਕੀਤੀ ਗਈ ਤਾਂ ਇਹ ਸਾਹਮਣੇ ਆਇਆ ਕਿ ਕ੍ਰਿਸ਼ਨ ਸਿੰਘ ਦੇ ਖਿਲਾਫ ਨਸ਼ੇ ਦੀ ਤਸਕਰੀ ਅਤੇ ਹੋਰ ਸੰਗੀਨ ਧਾਰਾਵਾ ਤਹਿਤ ਕੁੱਲ 9 ਮੁਕੱਦਮੇ ਦਰਜ ਰਜਿਸਟਰ ਹਨ। ਇਸ ਮੌਕੇ ਨੱਥਾ ਸਿੰਘ ਬਲਾਕ ਵਿਕਾਸ ਅਤੇ ਪੰਚਾਇਤ ਅਫਸਰ, ਫਰੀਦਕੋਟ ਨੇ ਦੱਸਿਆ ਕਿ ਇਹ ਉਸਾਰੀ ਕ੍ਰਿਸ਼ਨ ਸਿੰਘ ਉਰਫ ਕਿੱਸ਼ੀ ਪੁੱਤਰ ਮਹਿੰਦਰ ਸਿੰਘ ਵੱਲੋਂ ਨਜਾਇਜ ਤੌਰ ਤੇ ਕੀਤੀ ਗਈ ਸੀ, ਜਿਸ ਸਬੰਧੀ ਗਰਾਮ ਪੰਚਾਇਤ, ਸਾਦਿਕ ਵੱਲੋਂ ਇਸ਼ ਨਜਾਇਜ ਉਸਾਰੀ ਨੂੰ ਢਾਉਣ ਲਈ ਮਤਾ ਪਾਸ ਕੀਤਾ ਗਿਆ ਸੀ।
ਉਹਨਾ ਦੱਸਿਆ ਕਿ ਇਹਨਾ ਨੂੰ ਕਈ ਵਾਰ ਨੋਟਿਸ ਵੀ ਦਿੱਤੇ ਗਏ ਸਨ ਪ੍ਰੰਤੂ ਕਬਜਾਕਾਰੀਆਂ ਵੱਲੋਂ ਇਸ ਜਗ੍ਹਾ ਨੂੰ ਖਾਲੀ ਨਾ ਕਰਨ ਕਰਕੇ ਇੱਥੇ ਬਲਡੋਜਰ ਕਾਰਵਾਈ ਕੀਤੀ ਗਈ ਹੈ। ਡਾ. ਪ੍ਰਗਿਆ ਜੈਨ ਦੇ ਦੱਸਣ ਮੁਤਾਬਕ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਤਹਿਤ ਜ਼ਿਲ੍ਹੇ ਵਿੱਚ ਵਿਆਪਕ ਪੱਧਰ ਤੇ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। ਉਹਨਾਂ ਨੇ ਕਿਹਾ ਕਿ ਜੋ ਕੋਈ ਵੀ ਨਸ਼ੇ ਵੇਚ ਕੇ ਜਾਇਦਾਦ ਬਣਾਏਗਾ ਉਸ ਨੂੰ ਸਮਰੱਥ ਅਥਾਰਟੀ ਪਾਸੋ ਕਾਨੂੰਨੀ ਪ੍ਰਕਿਰਿਆ ਮੁਤਾਬਿਕ ਮੰਨਜੂਰੀ ਹਾਸਿਲ ਉਪਰੰਤ ਅਟੈਚ ਕਰਵਾਇਆ ਜਾਏਗਾ।

LEAVE A REPLY

Please enter your comment!
Please enter your name here