ਪੰਜਾਬ ਚੰਡੀਗੜ੍ਹ ’ਚ ਆਈਪੀਐਸ ਦੇ ਪਰਿਵਾਰ ਨੂੰ ਮਿਲੇ ਸੀਐਮ ਮਾਨ; ਘਟਨਾ ਨੂੰ ਦੱਸਿਆ ਸਿਸਟਮ ’ਤੇ ਮੂੰਹ ’ਤੇ ਚਪੇੜ; ਪੱਛੜੇ ਵਰਗਾਂ ਨੂੰ ਦਬਾਉਣ ਦੀ ਕੋਸ਼ਿਸ਼ ਦੇ ਇਲਜਾਮ By admin - October 12, 2025 0 44 Facebook Twitter Pinterest WhatsApp ਮੁੱਖ ਮੰਤਰੀ ਮਾਨ ਬੀਤੇ ਦਿਨ ਮਰਹੂਮ ਆਈਪੀਐਸ ਅਧਿਕਾਰੀ ਵਾਈ. ਪੂਰਨ ਕੁਮਾਰ ਦੇ ਪਰਿਵਾਰ ਨੂੰ ਮਿਲਣ ਗਏ। ਇਸ ਦੌਰਾਨ ਉਨ੍ਹਾਂ ਨੇ ਪਰਿਵਾਰ ਨੂੰ ਮਿਲ ਕੇ ਘਟਨਾ ਤੇ ਦੁੱਖ ਜਾਹਰ ਕੀਤਾ ਅਤੇ ਪਰਿਵਾਰ ਨੂੰ ਔਖੇ ਵੇਲੇ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ। ਇਸ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਇਹ ਅਤੀ ਮੰਦਭਾਗੀ ਘਟਨਾ ਐ, ਜਿਸ ਨੇ ਸਿਸਟਮ ਵਿਚ ਆਏ ਨਿਗਾਰ ਨੂੰ ਜੱਗ ਜਾਹਰ ਕਰ ਦਿੱਤਾ ਐ। ਉਨ੍ਹਾਂ ਕਿਹਾ ਕਿ ਇਸ ਨੂੰ ਸਿਸਟਮ ਦੀ ਬਹੁਤ ਵੱਡੀ ਨਾਕਾਮੀ ਹੀ ਕਿਹਾ ਜਾਵੇਗਾ ਕਿ ਲੋਕਾਂ ਨੂੰ ਇਨਸਾਫ ਦੇਣ ਵਾਲੇ ਅੱਜ ਖੁਦ ਲਈ ਇਨਸਾਫ ਮੰਗ ਰਹੇ ਨੇ। ਉਨ੍ਹਾਂ ਨੇ ਕੇਂਦਰ ਸਰਕਾਰ ਤੋਂ ਘਟਨਾ ਲਈ ਜ਼ਿੰਮੇਵਾਰ ਲੋਕਾਂ ਖਿਲਾਫ ਤੁਰੰਤ ਕਾਰਵਾਈ ਦੀ ਮੰਗ ਕੀਤੀ। ਮਾਨ ਨੇ ਕਿਹਾ ਕਿ ਜਦੋਂ ਦੇਸ਼ ਦੇ ਮੁੱਖ ਜੱਜ ਨੂੰ ਵੀ ਟ੍ਰੋਲ ਕੀਤਾ ਜਾਂਦਾ ਹੈ, ਤਾਂ ਕਲਪਨਾ ਕਰੋ ਕਿ ਦੂਸਰਿਆਂ ਤੇ ਕੀ ਗੁਜ਼ਰ ਰਹੀ ਹੋਵੇਗੀ। ਸਾਡੇ ਵਰਗੇ ਨੇਤਾ, ਜੋ ਹੇਠਾਂ ਤੋਂ ਉੱਠੇ ਹਨ, ਨੂੰ ਵੀ ਵਿਤਕਰੇ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਅਧਿਕਾਰੀ ਦੀ ਪਤਨੀ ਨੇ ਸਿਰਫ਼ ਇਨਸਾਫ਼ ਦੀ ਮੰਗ ਕੀਤੀ ਹੈ। “ਉਨ੍ਹਾਂ ਨੇ ਮੈਨੂੰ ਦੱਸਿਆ ਕਿ ਮੈਂ ਅਗਲੇ ਹੀ ਦਿਨ ਪੋਸਟਮਾਰਟਮ, ਐਫਆਈਆਰ ਅਤੇ ਗ੍ਰਿਫ਼ਤਾਰੀਆਂ ਦੀ ਮੰਗ ਕੀਤੀ ਸੀ, ਪਰ ਅਜੇ ਤੱਕ ਇਨਸਾਫ਼ ਨਹੀਂ ਮਿਲਿਆ। ਮੁੱਖ ਮੰਤਰੀ ਨੇ ਕੇਂਦਰ ਸਰਕਾਰ ਨੂੰ ਪਰਿਵਾਰ ਦੇ ਨਾਲ ਖੜ੍ਹੇ ਹੋਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਕਿਸੇ ਵੀ ਅਧਿਕਾਰੀ ਨੂੰ ਬਚਾਉਣ ਦੀ ਕੋਈ ਖਾਸ ਲੋੜ ਨਹੀਂ ਹੈ, ਅਸੀਂ ਸਿਰਫ਼ ਇਨਸਾਫ਼ ਚਾਹੁੰਦੇ ਹਾਂ। ਮੁੱਖ ਮੰਤਰੀ ਮਾਨ ਨੇ ਪੰਜਾਬ ਦੇ ਰਾਜਪਾਲ ਨੂੰ ਅਧਿਕਾਰੀਆਂ ਅਤੇ ਪਰਿਵਾਰ ਵਿਚਕਾਰ ਬੈਠ ਕੇ ਚਰਚਾ ਕਰਨ ਦੀ ਵੀ ਅਪੀਲ ਕੀਤੀ ਤਾਂ ਜੋ ਉਨ੍ਹਾਂ ਦੀਆਂ ਭਾਵਨਾਵਾਂ ਦਾ ਸਤਿਕਾਰ ਕੀਤਾ ਜਾ ਸਕੇ। ਅੰਤ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਹੁਣ ਇਹ ਸਪੱਸ਼ਟ ਹੋ ਗਿਆ ਹੈ ਕਿ ਪਛੜੇ ਵਰਗਾਂ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਹ ਸਿਰਫ਼ ਇੱਕ ਦੁਖਦਾਈ ਘਟਨਾ ਨਹੀਂ ਹੈ, ਸਗੋਂ ਪੂਰੇ ਸਿਸਟਮ ਲਈ ਇੱਕ ਚੇਤਾਵਨੀ ਹੈ।