ਪੰਜਾਬ ਚੋਣ ਕਮਿਸ਼ਨ ਨੂੰ ਮਿਲਿਆ ਅਕਾਲੀ ਦਲ ਦਾ ਵਫਦ; ਜ਼ਿਮਨੀ ਚੋਣ ਦੌਰਾਨ ਧੱਕੇਸ਼ਾਹੀ ਦੇ ਲਾਏ ਇਲਜ਼ਾਮ; ਡੀਐਸਪੀਜ਼ ਦੀ ਤੈਨਾਤੀ ਨੂੰ ਦੱਸਿਆ ਗੈਰ-ਕਾਨੂੰਨੀ By admin - October 13, 2025 0 202 Facebook Twitter Pinterest WhatsApp ਸ਼੍ਰੋਮਣੀ ਅਕਾਲੀ ਦਲ ਨੇ ਚੋਣ ਕਮਿਸ਼ਨ ਤਕ ਪਹੁੰਚ ਕਰ ਕੇ ਸੱਤਾਧਾਰੀ ਧਿਰ ਤੇ ਜ਼ਿਮਨੀ ਚੋਣ ਦੌਰਾਨ ਧੱਕੇਸ਼ਾਹੀ ਦੀ ਸ਼ਿਕਾਇਤ ਕੀਤੀ ਐ। ਪਾਰਟੀ ਦੇ ਸੀਨੀਅਰ ਆਗੂ ਅਰਸ਼ਦੀਪ ਕਲੇਰ ਦੀ ਅਗਵਾਈ ਵਾਲੇ ਵਫਦ ਨੇ ਚੋਣ ਕਮਿਸ਼ਨ ਕੋਲ ਤਰਨ ਤਾਰਨ ਵਿਖੇ ਡੀਐਸਪੀਜ਼ ਦੀ ਤੈਨਾਤੀ ਤੇ ਸਵਾਲ ਚੁੱਕੇ ਨੇ। ਅਕਾਲੀ ਦਲ ਨੇ ਚੋਣ ਕਮਿਸ਼ਨ ਤੋਂ ਡੀਐਸਪੀਜ਼ ਨੂੰ ਤੁਰੰਤ ਤਬਦੀਲ ਕਰਨ ਦੀ ਮੰਗ ਕੀਤੀ ਐ। ਚੋਣ ਕਮਿਸ਼ਨ ਨਾਲ ਮਿਲਣੀ ਤੋਂ ਬਾਦ ਮੀਡੀਆ ਨਾਲ ਗੱਲਬਾਤ ਕਰਦਿਆਂ ਅਰਸ਼ਦੀਪ ਕਲੇਰ ਨੇ ਕਿਹਾ ਕਿ ਚੋਣ ਕਮਿਸ਼ਨ ਨੇ ਇਸ ਮਾਮਲੇ ਵਿਚ ਛੇਤੀ ਕਾਰਵਾਈ ਦਾ ਭਰੋਸਾ ਦਿੱਤਾ ਐ।