ਪੰਜਾਬ ਤਰਨ ਤਾਰਨ ’ਚ ਸਿਮਰਨਜੀਤ ਸਿੰਘ ਮਾਨ ਦਾ ਬਿਆਨ; ਮਨਦੀਪ ਸਿੰਘ ਦੇ ਸਮਰਥਨ ਦਾ ਕੀਤਾ ਐਲਾਨ By admin - October 13, 2025 0 42 Facebook Twitter Pinterest WhatsApp ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਤਰਨ ਤਾਰਨ ਜ਼ਿਮਨੀ ਚੋਣ ਵਿਚ ਸੰਦੀਪ ਸਿੰਘ ਦਾ ਸਾਥ ਦੇਣ ਦਾ ਐਲਾਨ ਕੀਤਾ ਐ। ਇੱਥੇ ਕੀਤੀ ਗਈ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ. ਮਾਨ ਨੇ ਕਿਹਾ ਕਿ ਸੰਦੀਪ ਸੰਨੀ ਦਾ ਪਰਿਵਾਰ ਕੁਰਬਾਨੀਆਂ ਦਾ ਪ੍ਰਤੀਕ ਹੈ, ਇਸ ਲਈ ਮਨਦੀਪ ਸਿੰਘ ਨੂੰ ਪੰਥਕ ਤੌਰ ‘ਤੇ ਸਮੱਰਥਨ ਮਿਲਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਤਰਨਤਾਰਨ ਦੀ ਉਪ-ਚੋਣ ਵਿੱਚ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਪੂਰੇ ਜੋਸ਼ ਨਾਲ ਮਨਦੀਪ ਸਿੰਘ ਦਾ ਸਮਰਥਨ ਕਰੇਗਾ ਅਤੇ ਇਹ ਸੀਟ ਜਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ “ਮੋਦੀ ਤੇ ਅਮਿਤ ਸ਼ਾਹ ਨੇ ਵਿਦੇਸ਼ਾਂ ਵਿੱਚ ਸਿੱਖਾਂ ਦੀ ਟਾਰਗੇਟ ਕਿਲਿੰਗ ਕਰਵਾਈ, ਪਰ ਉਹ ਗੁਰਪਤਵੰਤ ਸਿੰਘ ਪੰਨੂ ਦੀ ਹੱਤਿਆ ਕਰਵਾਉਣ ਵਿੱਚ ਅਸਫਲ ਰਹੇ। ਮਾਨ ਨੇ ਦਾਅਵਾ ਕੀਤਾ ਕਿ ਮੋਦੀ ਨਿਊਯਾਰਕ ਵਿੱਚ ਸੰਯੁਕਤ ਰਾਸ਼ਟਰ ਜਨਰਲ ਅਸੈਂਬਲੀ ਦੀ ਮੀਟਿੰਗ ਵਿੱਚ ਇਸ ਲਈ ਨਹੀਂ ਗਏ ਕਿਉਂਕਿ ਉੱਥੇ ਸਿੱਖਾਂ ਵੱਲੋਂ ਉਸ ਵਿਰੁੱਧ ਵੱਡੇ ਪ੍ਰਦਰਸ਼ਨ ਹੋ ਰਹੇ ਸਨ। ਮਾਨ ਨੇ ਐਲਾਨ ਕੀਤਾ ਕਿ 13 ਅਕਤੂਬਰ ਨੂੰ ਪੰਜਾਬ ਦੇ ਸਾਰੇ ਡੀਸੀ ਦਫ਼ਤਰਾਂ ਦੇ ਬਾਹਰ ਵੱਡੇ ਪੱਧਰ ‘ਤੇ ਵਿਰੋਧ ਪ੍ਰਦਰਸ਼ਨ ਕੀਤੇ ਜਾਣਗੇ ਅਤੇ ਬਲਵੰਤ ਸਿੰਘ ਰਾਜੋਆਣਾ ਨੂੰ ਫਾਂਸੀ ਦੀ ਸਜ਼ਾ ਵਿਰੁੱਧ ਮੰਗ ਪੱਤਰ ਦਿੱਤੇ ਜਾਣਗੇ। ਉਨ੍ਹਾਂ ਨੇ ਦੱਸਿਆ ਕਿ 23 ਨਵੰਬਰ ਨੂੰ ਪਿੰਡ ਦੀਨਾ ਕਾਂਗੜ (ਮੋਗਾ) ਵਿੱਚ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾਂ ਸ਼ਤਾਬਦੀ ਵੀਂ ਸ਼ਰਧਾ ਨਾਲ ਮਨਾਈ ਜਾਵੇਗੀ। ਉਹਨਾਂ ਨੇ ਕਿਹਾ 31 ਅਕਤੂਬਰ ਨੂੰ ਭਾਈ ਸਤਵੰਤ ਸਿੰਘ, ਭਾਈ ਬੇਅੰਤ ਸਿੰਘ, ਭਾਈ ਕੇਹਰ ਸਿੰਘ ਦੀ ਯਾਦ ਵਿੱਚ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਬਰਸੀ ਮਨਾਏ ਜਾਵੇਗੀ ਇਹਨਾਂ ਪ੍ਰੋਗਰਾਮਾਂ ਵਿੱਚ ਪਹੁੰਚਣ ਦੀ ਅਪੀਲ ਕੀਤੀ । ਇਸ ਮੌਕੇ ਉਹਨਾਂ ਨੇ ਕਿਹਾ ਕਿ “ਅਸੀਂ 1947 ਤੋਂ ਹਿੰਦੂਆਂ ਨੂੰ ਸਵੀਕਾਰਿਆ ਹੈ, ਹੁਣ ਉਹਨਾਂ ਨੂੰ ਵੀ ਸਾਨੂੰ ਸਵੀਕਾਰ ਕਰਨਾ ਪਵੇਗਾ। ਇਸ ਮੌਕੇ ਭਾਈ ਹਰਦੀਪ ਸਿੰਘ ਨੇ ਕਿਹਾ ਕਿ ਉਹ ਮਨਦੀਪ ਸਿੰਘ ਦੇ ਹੱਕ ਵਿੱਚ ਆਉਣ ਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦਾ ਧੰਨਵਾਦ ਕਰਦੇ ਹਨ ਉਹਨਾਂ ਕਿਹਾ ਸਾਡਾ ਮਕਸਦ ਪੰਥਕ ਏਕਤਾ ਨਾਲ ਆਜ਼ਾਦ ਤੌਰ ‘ਤੇ ਚੋਣ ਲੜ ਕੇ ਸੰਗਤ ਦੀ ਸੇਵਾ ਕਰਨਾ ਹੈ।