ਫਤਹਿਗੜ੍ਹ ਸਾਹਿਬ ’ਚ ਭਾਜਪਾ ਨੂੰ ਮਿਲਿਆ ਹੁੰਲਾਰਾ; ਅਕਾਲੀ ਆਗੂ ਜਗਦੀਪ ਚੀਮਾ ਭਾਜਪਾ ’ਚ ਸ਼ਾਮਲ; ਹਰਿਆਣਾ ਸੀਐਮ ਸਮੇਤ ਦਿੱਗਜ ਆਗੂ ਰਹੇ ਮੌਜੂਦ

0
51

ਫਤਿਹਗੜ੍ਹ ਸਾਹਿਬ ਜ਼ਿਲ੍ਹੇ ਦੇ ਸਾਬਕਾ ਅਕਾਲੀ ਦਲ ਇੰਚਾਰਜ ਜਗਦੀਪ ਸਿੰਘ ਚੀਮਾ ਨੇ ਆਪਣੇ ਸਮਰਥਕਾਂ ਸਮੇਤ ਭਾਰਤੀ ਜਨਤਾ ਪਾਰਟੀ  ਦਾ ਪੱਲਾ ਫੜ ਲਿਆ ਐ। ਉਨ੍ਹਾਂ ਨੂੰ ਪਾਰਟੀ ਵਿਚ ਸ਼ਾਮਲ ਕਰਨ ਮੌਕੇ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਤੋਂ ਇਲਾਵਾ ਹਰਿਆਣਾ ਦਾ ਮੁੱਖ ਮੰਤਰੀ ਨਾਇਬ ਸਿੰਘ ਸੈਣੀ, ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਸਮੇਤ ਸੀਨੀਅਰ ਲੀਡਰਸ਼ਿਪ ਮੌਜੂਦ ਰਹੀ। ਇਸ ਮੌਕੇ ਸੰਬੋਧਨ ਕਰਦਿਆਂ ਹਰਿਆਣਾ ਸੀਐਮ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਜਗਜੀਪ ਚੀਮਾ ਦੇ ਪਾਰਟੀ ਵਿਚ ਆਉਣ ਨਾਲ ਭਾਜਪਾ ਨੂੰ ਵੱਡਾ ਹੁਲਾਰਾ ਮਿਲੇਗਾ।
ਦੱਸਣਯੋਗ ਐ ਕਿ ਜਗਦੀਪ ਸਿੰਘ ਚੀਮਾ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਇੰਚਾਰਜ ਰਹਿ ਚੁੱਕੇ ਹਨ। ਉਹ 2012 ਵਿੱਚ ਅਮਲੋਹ ਹਲਕੇ ਤੋਂ ਤੇ 2022 ਵਿੱਚ ਫਤਿਹਗੜ੍ਹ ਸਾਹਿਬ ਹਲਕੇ ਤੋਂ ਵਿਧਾਨ ਸਭਾ ਦੀ ਚੋਣ ਲੜ ਚੁੱਕੇ ਹਨ। ਦੱਸ ਦਈਏ ਕਿ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਹਾਲ ਹੀ ਵਿੱਚ ਅਕਾਲੀ ਦਲ ਨੇ ਜਗਦੀਪ ਸਿੰਘ ਚੀਮਾ ਨੂੰ ਪਾਰਟੀ ਤੋਂ ਬਾਹਰ ਕਰ ਦਿੱਤਾ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਆਪਣੇ ਸਮਰਥਕਾਂ ਸਮੇਤ ਭਾਜਪਾ ਵਿਚ ਸ਼ਾਮਲ ਹੋਣ ਦਾ ਫੈਸਲਾ ਲਿਆ ਐ ਅਤੇ ਭਾਜਪਾ ਨੇ ਫਤਹਿਗੜ੍ਹ ਵਿਖੇ ਸਮਾਗਮ ਦੌਰਾਨ ਉਨ੍ਹਾਂ ਨੂੰ ਪਾਰਟੀ ਅੰਦਰ ਜੀ ਆਇਆ ਕਿਹਾ ਐ।

LEAVE A REPLY

Please enter your comment!
Please enter your name here