ਪੰਜਾਬ ਤਰਨ ਤਾਰਨ ਪਹੁੰਚੀ ਕਾਂਗਰਸ ਦੀ ਸੀਨੀਅਰ ਲੀਡਰਸ਼ਿਪ; ਜ਼ਿਮਨੀ ਚੋਣ ਲਈ ਪਾਰਟੀ ਦਫਤਰ ਦਾ ਕੀਤਾ ਉਦਘਾਟਨ By admin - October 13, 2025 0 52 Facebook Twitter Pinterest WhatsApp ਪੰਜਾਬ ਪ੍ਰਦੇਸ਼ ਕਾਂਗਰਸ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਅੱਜ ਤਰਨ ਤਾਰਨ ਵਿਖੇ ਪਹੁੰਚੀ। ਆਗੂਆਂ ਨੇ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਤੋਂ ਬਾਅਦ ਪਾਰਟੀ ਦਫਤਰ ਦਾ ਉਦਘਾਟਨ ਕੀਤਾ। ਕਾਂਗਰਸ ਪਾਰਟੀ ਨੇ ਕਰਨਬੀਰ ਸਿੰਘ ਬੁਰਜ ਨੂੰ ਚੋਣ ਮੈਦਾਨ ਵਿਚ ਉਤਾਰਿਆ ਐ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਰਾਜਾ ਵੜਿੰਗ ਨੇ ਕਿਹਾ ਕਿ ਸਾਡਾ ਉਮੀਦਵਾਰ ਸਾਰਿਆਂ ਤੋਂ ਵਧੀਆ ਐ। ਉਨ੍ਹਾਂ ਕਿਹਾ ਕਿ ਪਾਰਟੀ ਨੇ ਗੁਰੂ ਘਰ ਤੋਂ ਓਟ-ਆਸਰਾ ਲੈ ਕੇ ਸ਼ੁਰੂਆਤ ਕੀਤੀ ਐ ਅਤੇ ਸਾਨੂੰ ਪੂਰਨ ਉਮੀਦ ਐ ਕਿ ਹਲਕੇ ਦੇ ਲੋਕ ਕਾਂਗਰਸ ਪਾਰਟੀ ਦੇ ਹੱਕ ਵਿਚ ਫਤਵਾ ਦੇਣਗੇ। ਰਾਜਾ ਵੜਿੰਗ ਨੇ ਕਿਹਾ ਕਿ ਤਰਨ ਤਾਰਨ ਜਿਲ੍ਹੇ ਦੇ ਲੋਕ ਇਸ ਵਾਰ ਕਾਂਗਰਸ ਪਾਰਟੀ ਦੇ ਉਮੀਦਵਾਰ ਨੂੰ ਫਤਵਾ ਦੇਣਗੇ। ਉਨ੍ਹਾਂ ਕਿਹਾ ਕਿ ਅਕਾਲੀ ਦਲ ਵੱਲੋਂ ਚੋਣ ਮੈਦਾਨ ਵਿੱਚ ਉਤਾਰਿਆਂ ਉਮੀਦਵਾਰ ਗੈਂਗਸਟਰ ਦੇ ਪਰਿਵਾਰ ਵਿੱਚੋਂ ਹੈ ਅਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਪਹਿਲਾਂ ਵੀ ਤਿੰਨ ਵਾਰ ਵਿਧਾਇਕ ਰਹਿ ਚੁੱਕਾ ਹੈ ਜਿਸ ਦੇ ਕਾਰਨਾਮਿਆਂ ਤੋਂ ਲੋਕ ਜਾਣੂ ਹਨ। ਉਹਨਾਂ ਕਿਹਾ ਕਿ ਬੀਜੇਪੀ ਪਾਰਟੀ ਦਾ ਪੰਜਾਬ ਵਿੱਚ ਅਜੇ ਕੋਈ ਅਧਾਰ ਨਹੀਂ ਐ, ਇਸ ਲਈ ਲੋਕ ਕਾਂਗਰਸ ਪਾਰਟੀ ਦੇ ਉਮੀਦਵਾਰ ਕਰਨਬੀਰ ਸਿੰਘ ਬੁਰਜ ਨੂੰ ਜਿਤਾਉਣਗੇ।