ਮੋਗਾ ਪੁਲਿਸ ਵੱਲੋਂ ਅਫੀਮ ਸਮੇਤ ਦੋ ਗ੍ਰਿਫਤਾਰ; ਮੁਲਜਮਾਂ ਤੋਂ ਤਿੰਨ ਕਿੱਲੋ ਅਫੀਮ ਤੇ ਕਾਰ ਬਰਾਮਦ

0
16

 

ਮੋਗਾ ਪੁਲਿਸ ਨੇ 3 ਕਿੱਲੋ ਅਫੀਮ ਸਮੇਤ ਦੋ ਜਣਿਆਂ ਨੂੰ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਐ। ਜਾਣਕਾਰੀ ਅਨੁਸਾਰ ਪੁਲਿਸ ਨੂੰ ਇਤਲਾਹ ਮਿਲੀ ਸੀ ਕਿ ਇਤਲਾਹ ਮਿਲੀ ਸੀ ਕਿ ਲੁਧਿਆਣਾ ਦੇ ਰਹਿਣ ਵਾਲੇ ਕੇਵਲ ਸਿੰਘ ਅਤੇ ਅਰਸ਼ਦੀਪ ਸਿੰਘ ਨਸ਼ੇ ਦੀ ਖੇਪ ਲੈ ਕੇ ਜ਼ੀਰਾ ਵੱਲ ਆ ਰਹੇ ਹਨ। ਪੁਲਿਸ ਨੇ ਇਤਲਾਹ ਦੇ ਅਧਾਰ ਤੇ ਇਨ੍ਹਾਂ ਦੀ ਕਾਰ ਨੂੰ ਰੋਕ ਕੇ ਤਲਾਸ਼ੀ ਲਈ ਗਈ ਤਾਂ ਕਾਰ ਵਿਚੋਂ 3 ਕਿੱਲੋ ਅਫੀਮ ਬਰਾਮਦ ਹੋਈ। ਪੁਲਿਸ ਨੇ ਮੁਲਜਮਾਂ ਨੂੰ ਗ੍ਰਿਫਤਾਰ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਐ।
ਜਾਣਕਾਰੀ ਦਿੰਦੇ ਹੋਏ ਡੀਐਸਪੀ ਸਿਟੀ ਗੁਰਪ੍ਰੀਤ ਸਿੰਘ ਨੇ ਕਿਹਾ ਕਿ ਐਸਐਸਪੀ ਮੋਗਾ ਅਜੇ ਗਾਂਧੀ ਦੇ ਨਿਰਦੇਸ਼ਾਂ ਦੇ ਤਹਿਤ ਨਸ਼ੇ ਤਸਕਰਾਂ ਨੂੰ ਠੱਲ ਪਾਈ ਜਾ ਰਹੀ ਹੈ। ਜਿਸ ਦੇ ਚਲਦੇ ਮੁਖਬਰ ਖਾਸ ਦੀ ਇਤਲਾਹ ’ਤੇ ਦੋ ਵਿਅਕਤੀਆਂ ਨੂੰ ਤਿੰਨ ਕਿਲੋ ਅਫੀਮ ਅਤੇ ਇੱਕ ਕਾਰ ਸਮੇਤ ਗ੍ਰਿਫ਼ਤਾਰ ਕੀਤਾ। ਮੁਖਬਰ ਖਾਸ ਨੇ ਇਤਲਾਹ ਦਿੱਤੀ ਸੀ ਕਿ ਕੇਵਲ ਸਿੰਘ ਅਤੇ ਅਰਸ਼ਦੀਪ ਸਿੰਘ ਵਾਸੀ ਲੁਧਿਆਣਾ ਨਸ਼ਾ ਵੇਚਣ ਦਾ ਆਦੀ ਹਨ ਅਤੇ ਇਸ ਟਾਈਮ ਜੀਰਾ ਵੱਲ ਨੂੰ ਸੂਏ ਵਾਲੇ ਰਾਹ ’ਤੇ ਜਾ ਰਹੇ ਹਨ। ਪੁਲਿਸ ਨੇ ਇਤਲਾਹ ਮੁਤਾਬਕ ਛਾਪੇਮਾਰੀ ਕਰ ਕੇ ਦੋਵਾਂ ਨੂੰ ਮੌਕੇ ਤੇ ਕਾਬੂ ਕਰ ਲਿਆ। ਕਾਰ ਦੀ ਤਲਾਸ਼ੀ ਦੌਰਾਨ ਉਨ੍ਹਾਂ ਕੋਲੋਂ ਤਿੰਨ ਕਿਲੋ ਅਫੀਮ ਬਰਾਮਦ ਕੀਤੀ ਗਈ। ਪੁਲਿਸ ਨੇ ਮਾਮਲਾ ਦਰਜ ਕਰ ਕੇ ਅੱਗੇ ਦੀ ਕਾਰਵਾਈ ਸ਼ੁਰੂ ਹੈ।

LEAVE A REPLY

Please enter your comment!
Please enter your name here