ਪੰਜਾਬ ਸੰਗਰੂਰ ਪੁਲਿਸ ਵੱਲੋਂ ਆਪਰੇਸ਼ਨ ਕਾਸੋ ਤਹਿਤ ਚੈਕਿੰਗ; ਬੱਸ ਸਟੈਂਡ ਤੇ ਸ਼ੱਕੀ ਲੋਕਾਂ ਦੀ ਲਈ ਗਈ ਤਲਾਸ਼ੀ By admin - October 16, 2025 0 15 Facebook Twitter Pinterest WhatsApp ਸੰਗਰੂਰ ਪੁਲਿਸ ਨੇ ਚੱਲ ਰਹੇ ਤਿਉਹਾਰਾਂ ਦੇ ਸੀਜਨ ਦੇ ਮੱਦੇਨਜਰ ਚੌਕਸੀ ਵਧਾ ਦਿੱਤੀ ਐ। ਪੁਲਿਸ ਨੇ ਆਪਰੇਸ਼ਨ ਕਾਸੋ ਤਹਿਤ ਬੱਸ ਸਟੈਂਡ ਸਮੇਤ ਅਹਿਮ ਥਾਵਾਂ ਦੀ ਚੈਕਿੰਗ ਕੀਤੀ ਗਈ। ਐਸ.ਪੀ. ਵਿਰਕ ਨੇ ਮੌਕੇ ‘ਤੇ ਪਹੁੰਚ ਕੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਦੌਰਾਨ ਬੱਸ ਸਟੈਂਡ ‘ਤੇ ਆਉਣ ਜਾਣ ਵਾਲੇ ਯਾਤਰੀਆਂ ਦੀ ਬਾਰੀਕੀ ਨਾਲ ਤਲਾਸ਼ੀ ਲੈਣ ਤੋਂ ਇਲਾਵਾ ਲੱਗੇ ਹੋਏ ਸਮਾਨ ਦੀ ਵੀ ਚੈਕਿੰਗ ਕੀਤੀ ਗਈ। ਪੁਲਿਸ ਵੱਲੋਂ ਸ਼ੱਕੀ ਲੋਕਾਂ ਦੀ ਪਛਾਣ ਅਤੇ ਪੁੱਛਗਿੱਛ ਕੀਤੀ ਗਈ। ਐਸ.ਪੀ. ਨਵਰੀਤ ਵਿਰਕ ਨੇ ਇਸ ਮੌਕੇ ਕਿਹਾ ਕਿ ਤਿਉਹਾਰ ਦੇ ਮੌਕੇ ‘ਤੇ ਲੋਕਾਂ ਦੀ ਸੁਰੱਖਿਆ ਸਰਕਾਰ ਦੀ ਪਹਿਲੀ ਤਰਜੀਹ ਹੈ। ਇਸ ਲਈ ਜ਼ਿਲ੍ਹੇ ਵਿੱਚ ਹਰ ਸ਼ੱਕੀ ਗਤੀਵਿਧੀ ‘ਤੇ ਕੜੀ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਨੇ ਸਾਰੇ ਪੁਲਿਸ ਅਧਿਕਾਰੀਆਂ ਨੂੰ ਚੌਕਸ ਰਹਿਣ, ਬੱਸ ਅੱਡਿਆਂ, ਮਾਰਕੀਟਾਂ ਅਤੇ ਭੀੜ ਵਾਲੀਆਂ ਥਾਵਾਂ ‘ਤੇ ਨਿਰੰਤਰ ਪੈਟਰੋਲਿੰਗ ਕਰਨ ਦੇ ਹੁਕਮ ਦਿੱਤੇ ਹਨ। ਉਨ੍ਹਾਂ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਜੇ ਕਿਸੇ ਨੂੰ ਕੋਈ ਸ਼ੱਕੀ ਵਿਅਕਤੀ ਜਾਂ ਵਸਤੂ ਨਜ਼ਰ ਆਵੇ, ਤਾਂ ਤੁਰੰਤ ਨੇੜਲੇ ਪੁਲਿਸ ਸਟੇਸ਼ਨ ਜਾਂ ਹੈਲਪਲਾਈਨ ਨੰਬਰ ‘ਤੇ ਜਾਣਕਾਰੀ ਦੇਣ।