ਆਮ ਆਦਮੀ ਪਾਰਟੀ ਨੇ ਘੇਰੇ ਪੰਜਾਬ ਭਾਜਪਾ ਆਗੂ; ਬੀਬੀਐਮਬੀ ਮਾਮਲੇ ’ਚ ਧਾਰੀ ਚੁੱਪੀ ’ਤੇ ਚੁੱਕੇ ਸਵਾਲ

0
42

ਆਮ ਆਦਮੀ ਪਾਰਟੀ ਨੇ ਬੀਬੀਐਮਬੀ ਮਸਲੇ ਨੂੰ ਲੈ ਕੇ ਪੰਜਾਬ ਭਾਜਪਾ ਦੇ ਆਗੂਆਂ ਨੂੰ ਘੇਰਿਆ ਐ। ਇਸ ਸਬੰਧੀ ਬਿਆਨ ਜਾਰੀ ਕਰਦਿਆਂ ਪਾਰਟੀ ਦੇ ਸੀਨੀਅਰ ਆਗੂ ਨੀਲ ਗਰਗ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਬੀਬੀਐਮਬੀ ਵਿਚ ਰਾਜਸਥਾਨ ਤੇ ਹਿਮਾਚਲ ਨੂੰ ਨੁਮਾਇੰਦਗੀ ਦੇਣ ਦੀ ਤਿਆਰੀ ਕੀਤੀ ਜਾ ਰਹੀ ਐ ਪਰ ਪੰਜਾਬ ਭਾਜਪਾ ਦੇ ਆਗੂ ਇਸ ਬਾਰੇ ਖਾਮੋਸ਼ ਨੇ। ਪੰਜਾਬ ਪ੍ਰਧਾਨ ਸੁਨੀਲ ਜਾਖੜ ਤੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਦਾ ਨਾਮ ਲੈਂਦਿਆਂ ਉਨ੍ਹਾਂ ਕਿਹਾ ਕਿ ਇਹ ਆਗੂ ਖੁਦ ਨੂੰ ਪੰਜਾਬ ਹਿਤੈਸ਼ੀ ਕਹਿੰਦੇ ਨੇ। ਉਨ੍ਹਾਂ ਕਿਹਾ ਕਿ ਜੇਕਰ ਇਹ ਆਗੂ ਵਾਕਈ ਪੰਜਾਬ ਹਿਤੈਸ਼ੀ ਨੇ ਤਾਂ ਉਨ੍ਹਾਂ ਨੂੰ ਕੇਂਦਰ ਦੇ ਇਸ ਕਦਮ ਬਾਰੇ ਆਪਣਾ ਸਟੈਂਡ ਸਪੱਸ਼ਟ ਕਰਨਾ ਚਾਹੀਦਾ ਐ।

LEAVE A REPLY

Please enter your comment!
Please enter your name here