ਜਲੰਧਰ ’ਚ ਘਰ ਦੇ ਬਾਹਰ ਖੜ੍ਹੀ ਕਾਰ ਨੂੰ ਅੱਗ; ਅਣਪਛਾਤਾ ਅੱਗ ਲਾ ਕੇ ਫਰਾਰ; ਘਟਨਾ ਸੀਸੀਟੀਵੀ ’ਚ ਕੈਦ, ਪੁਲਿਸ ਕਰ ਰਹੀ ਜਾਂਚ

0
15

ਜਲੰਧਰ ਕੈਂਟ ਅਧੀਨ ਆਉਂਦੇ ਪਿੰਡ ਸੰਸਾਰਪੁਰ ਵਿਖੇ ਘਰ ਦੇ ਬਾਹਰ ਖੜ੍ਹੀ ਕਾਰ ਨੂੰ ਸ਼ਰਾਰਤੀ ਅਨਸਰ ਵੱਲੋਂ ਅੱਗ ਹਵਾਲੇ ਕਰਨ ਦੀ ਖਬਰ ਸਾਹਮਣੇ ਆਈ ਐ। ਕਾਰ ਮਾਲਕ ਦੇ ਦੱਸਣ ਮੁਤਾਬਕ ਉਸਨੇ ਆਪਣੀ ਕਾਰ ਘਰ ਦੇ ਬਾਹਰ ਖੜ੍ਹੀ ਕੀਤੀ ਹੋਈ ਸੀ ਕਿ ਰਾਤ 3 ਵਜੇ ਦੇ ਕਰੀਬ ਅਣਪਛਾਤਾ ਵਿਅਕਤੀ ਕਾਰ ਨੂੰ ਅੱਗ ਲਾ ਕੇ ਫਰਾਰ ਹੋ ਗਿਆ। ਅੱਗ ਲਗਾਉਣ ਦੀ  ਘਟਨਾ ਸੀਸੀਟੀਵੀ ਕੈਮਰੇ ਵਿਚ ਕੈਦ ਹੋ ਗਈ ਐ। ਪੀੜਤ ਨੇ ਪੁਲਿਸ ਕੋਲ ਸ਼ਿਕਾਇਤ ਦੇ ਕਾਰਵਾਈ ਮੰਗੀ ਐ। ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਐ।
ਕਾਰ ਦੇ ਮਾਲਕ ਅਮਨ ਲੂਥਰ ਨੇ ਦੱਸਿਆ ਕਿ ਉਸਨੇ ਆਪਣੀ ਕਾਰ ਆਪਣੇ ਘਰ ਦੇ ਬਾਹਰ ਖੜ੍ਹੀ ਕੀਤੀ ਸੀ। ਬੀਤੇ ਦਿਨ ਸਵੇਰੇ 3 ਵਜੇ, ਉਸਨੂੰ ਅਚਾਨਕ ਇੱਕ ਆਵਾਜ਼ ਸੁਣਾਈ ਦਿੱਤੀ। ਫਿਰ ਉਹ ਬਾਹਰ ਆਇਆ ਅਤੇ ਦੇਖਿਆ ਕਿ ਉਸਦੀ ਕਾਰ ਨੂੰ ਅੱਗ ਲੱਗੀ ਹੋਈ ਸੀ। ਸਥਾਨਕ ਲੋਕਾਂ ਦੀ ਮਦਦ ਨਾਲ, ਉਸਨੇ ਪਾਣੀ ਨਾਲ ਅੱਗ ਬੁਝਾ ਦਿੱਤੀ। ਪੀੜਤ ਨੇ ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ, ਜਿਸਨੇ ਉਸਦਾ ਬਿਆਨ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਸੀਸੀਟੀਵੀ ਫੁਟੇਜ ਦੀ ਜਾਂਚ ਤੋਂ ਪਤਾ ਲੱਗਾ ਹੈ ਕਿ ਇੱਕ ਨਕਾਬਪੋਸ਼ ਵਿਅਕਤੀ ਕਾਰ ਵਿੱਚ ਦਾਖਲ ਹੋਇਆ, ਉਸ ‘ਤੇ ਤੇਲ ਛਿੜਕਿਆ, ਅੱਗ ਲਗਾ ਦਿੱਤੀ ਅਤੇ ਮੌਕੇ ਤੋਂ ਭੱਜ ਗਿਆ। ਛਾਉਣੀ ਪੁਲਿਸ ਸਟੇਸ਼ਨ ਦੇ ਏਐਸਆਈ ਗੁਰਦੀਪ ਚੰਦ ਨੇ ਦੱਸਿਆ ਕਿ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਅਤੇ ਭਰੋਸਾ ਦਿੱਤਾ ਹੈ ਕਿ ਦੋਸ਼ੀ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

LEAVE A REPLY

Please enter your comment!
Please enter your name here