ਅੰਮ੍ਰਿਤਸਰ ਦੇ ਰਣਜੀਤ ਐਵਨਿਊ ’ਚ ਪੁਲਿਸ ਨਾਲ ਮੁਠਭੇੜ; ਲੁੱਟ-ਖੋਹ ਮਾਮਲੇ ਦਾ ਆਰੋਪੀ ਜ਼ਖਮੀ ਹਾਲਤ ’ਚ ਕਾਬੂ

0
57

ਅੰਮ੍ਰਿਤਸਰ ਪੁਲਿਸ ਨੇ ਇਨਫੋਰਸਮੈਂਟ ਏਜੰਸੀ ਦੇ ਅਧਿਕਾਰੀ ਬਣ ਕੇ ਲੁੱਟ-ਖੋਹ ਕਰਨ ਵਾਲੇ ਗਰੋਹ ਦਾ ਪਰਦਾਫਾਸ਼ ਕੀਤਾ ਐ। ਪੁਲਿਸ ਨੇ ਗਰੋਹ ਦੇ ਇਕ ਮੈਂਬਰ ਨੂੰ ਮੁਕਾਬਲੇ ਤੋਂ ਬਾਅਦ ਗ੍ਰਿਫਤਾਰ ਕੀਤਾ ਐ।  ਪੁਲਿਸ ਦੇ ਦੱਸਣ ਮੁਤਾਬਕ ਪੁਲਿਸ ਨੇ ਕੁੱਝ ਦਿਨ ਪਹਿਲਾਂ ਰਣਜੀਤ ਐਵਨਿਊ ਇਲਾਕੇ ਅੰਦਰ ਹੋਈ ਲੁੱਟ ਦੇ ਮਾਮਲੇ ਵਿਚ ਵਿਕਰਮਜੀਤ ਨਾਮ ਦੇ ਦੋਸ਼ੀ ਨੂੰ ਕਾਬੂ ਕੀਤਾ ਗਿਆ ਸੀ। ਪੁਲਿਸ ਮੁਲਜਮ ਨੂੰ ਸਾਥੀਆਂ ਦੇ ਜਾਣਕਾਰੀ ਦੇਣ ਖਾਤਰ ਰਣਜੀਤ ਐਵਨਿਊ ਇਲਾਕੇ ਵਿਚ ਲੈ ਕੇ ਆਈ ਸੀ, ਜਿੱਥੇ ਉਸ ਨੇ ਪੁਲਿਸ ਤੇ ਗੋਲੀ ਚਲਾ ਦਿੱਤੀ, ਜਿਸ ਤੋਂ ਬਾਅਦ ਪੁਲਿਸ ਦੀ ਜਵਾਬੀ ਕਾਰਵਾਈ ਵਿਚ ਮੁਲਜਮ ਜ਼ਖਮੀ ਹੋ ਗਿਆ। ਪੁਲਿਸ ਨੇ ਮੁਲਜਮ ਦੇ ਸਾਥੀਆਂ ਦੀ ਪਛਾਣ ਕਰ ਲਈ ਐ, ਜਿਨ੍ਹਾਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਐ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ 5-6 ਵਿਅਕਤੀ ਰਣਜੀਤ ਐਵਨਿਊ ਦੇ ਇਕ ਘਰ ਵਿਚ ਇਨਫੋਰਸਮੈਂਟ ਏਜੰਸੀ ਦੇ ਅਧਿਕਾਰੀ ਬਣ ਕੇ ਲੁੱਟ ਦੀ ਵਾਰਦਾਤ ਕਰ ਕੇ ਫਰਾਰ ਹੋ ਗਏ ਸੀ। ਆਰੋਪੀ ਵਿਕਰਮਜੀਤ ਉਰਫ਼ ਵਿਕਰਮ ਪੁਲਿਸ ਨਾਲ ਮੁਠਭੇੜ ਦੌਰਾਨ ਉਸ ਸਮੇਂ ਹੋਈ ਜਦੋਂ ਉਹ ਆਪਣੇ ਸਾਥੀਆਂ ਦੀ ਜਾਣਕਾਰੀ ਦੇਣ ਲਈ ਪੁਲਿਸ ਪਾਰਟੀ ਨੂੰ ਇਕ ਥਾਂ ’ਤੇ ਲੈ ਗਿਆ ਸੀ। ਇਸ ਦੌਰਾਨ ਵਿਕਰਮ ਨੇ ਮੌਕੇ ਦਾ ਫਾਇਦਾ ਚੁੱਕ ਕੇ ਗੋਲੀ ਚਲਾਈ ਜਿਸ ਦੇ ਜਵਾਬ ਵਿੱਚ ਪੁਲਿਸ ਨੇ ਵੀ ਗੋਲੀ ਚਲਾਈ, ਜਿਸ ਨਾਲ ਉਹ ਜ਼ਖ਼ਮੀ ਹੋ ਗਿਆ। ਉਸਨੂੰ ਹਸਪਤਾਲ ਲਿਜਾਇਆ ਗਿਆ ਐ।
ਪੁਲਿਸ ਕਮਿਸ਼ਨਰ ਭੁੱਲਰ ਨੇ ਦੱਸਿਆ ਕਿ ਆਰੋਪੀ ’ਤੇ ਪਹਿਲਾਂ ਤੋਂ ਹੀ ਕਈ ਗੰਭੀਰ ਮੁਕੱਦਮੇ ਦਰਜ ਸਨ, ਜਿਨ੍ਹਾਂ ਵਿੱਚ ਅਟੈਂਪਟ ਟੂ ਮਰਡਰ, ਆਰਮਜ਼ ਐਕਟ ਅਤੇ ਐਨਡੀਪੀਐਸ ਐਕਟ ਦੇ ਮਾਮਲੇ ਵੀ ਸ਼ਾਮਲ ਹਨ। ਪੁਲਿਸ ਨੇ ਵਿਕਰਮ ਦੇ ਤਿੰਨ ਸਾਥੀਆਂ ਮਨਦੀਪ, ਜਤਿੰਦਰ ਸਿੰਨੂ ਅਤੇ ਹੋਰਾਂ ਦੀ ਪਛਾਣ ਕਰ ਲਈ ਹੈ ਅਤੇ ਉਹਨਾਂ ਦੀ ਗ੍ਰਿਫ਼ਤਾਰੀ ਲਈ ਸਪੈਸ਼ਲ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ।
ਪੁਲਿਸ ਕਮਿਸ਼ਨਰ ਭੁੱਲਰ ਨੇ ਕਿਹਾ ਕਿ ਪੰਜਾਬ ਪੁਲਿਸ ਆਰਗਨਾਈਜ਼ਡ ਕਰਾਈਮ ਵਿਰੁੱਧ ਜ਼ੀਰੋ ਟੋਲਰੈਂਸ ਨੀਤੀ ’ਤੇ ਕੰਮ ਕਰ ਰਹੀ ਹੈ ਅਤੇ ਕੋਈ ਵੀ ਕ੍ਰਿਮੀਨਲ ਚਾਹੇ ਕਿਸੇ ਹੋਰ ਰਾਜ ਵਿੱਚ ਕਿਉਂ ਨਾ ਲੁਕਿਆ ਹੋਵੇ, ਉਸਨੂੰ ਕਾਨੂੰਨ ਦੇ ਘੇਰੇ ਵਿੱਚ ਲਿਆ ਜਾਵੇਗਾ। ਪੁਲਿਸ ਨੇ ਆਰੋਪੀਆਂ ਕੋਲੋਂ ਤਿੰਨ ਹਥਿਆਰ ਬਰਾਮਦ ਕੀਤੇ ਹਨ ਅਤੇ ਹੋਰ ਲੁੱਟ ਮਾਮਲਿਆਂ ਦੀ ਜਾਂਚ ਜਾਰੀ ਹੈ।

LEAVE A REPLY

Please enter your comment!
Please enter your name here