ਪੰਜਾਬ ਮੋਗਾ ਪੁਲਿਸ ਨੇ ਦਿਵਾਲੀ ਨੂੰ ਲੈ ਕੇ ਚੌਕਸੀ ਵਧਾਈ; ਨਾਕੇਬੰਦੀ ਕਰ ਕੇ ਸ਼ੱਕੀ ਵਾਹਨਾਂ ਦੀ ਕੀਤੀ ਜਾ ਰਹੀ ਜਾਂਚ; ਲੋਕਾਂ ਨੂੰ ਪੁਲਿਸ ਨੂੰ ਸਹਿਯੋਗ ਦੇਣ ਦੀ ਕੀਤੀ ਅਪੀਲ By admin - October 19, 2025 0 55 Facebook Twitter Pinterest WhatsApp ਦੀਵਾਲੀ ਦੇ ਤਿਉਹਾਰ ਕਾਰਨ ਬਾਜ਼ਾਰਾਂ ਵਿੱਚ ਰੌਕਣ ਵੇਖਣ ਨੂੰ ਮਿਲ ਰਹੀ ਐ, ਜਿਸ ਦੇ ਚਲਦਿਆਂ ਪੁਲਿਸ ਪ੍ਰਸ਼ਾਸਨ ਨੇ ਵੀ ਚੌਕਸੀ ਵਧਾ ਦਿੱਤੀ ਐ। ਗੱਲ ਜੇਕਰ ਮੋਗਾ ਜਿਲ੍ਹੇ ਦੀ ਕੀਤੀ ਜਾਵੇ ਤਾਂ ਇੱਥੇ ਪੁਲਿਸ ਪ੍ਰਸ਼ਾਸਨ ਹਾਈ ਹਾਈ ਅਲਰਟ ‘ਤੇ ਹੈ ਅਤੇ ਪੂਰੇ ਸ਼ਹਿਰ ਵਿੱਚ ਪੁਲਿਸ ਮੁਲਾਜਮਾਂ ਦੀ ਤੈਨਾਤੀ ਕੀਤੀ ਗਈ ਐ। ਪੁਲਿਸ ਵੱਲੋਂ ਥਾਂ ਥਾਂ ਨਾਕੇਬੰਦੀ ਕਰ ਕੇ ਸ਼ੱਕੀ ਵਾਹਨਾਂ ਦੀ ਜਾਂਚ ਕੀਤੀ ਜਾ ਰਹੀ ਐ ਤਾਂ ਜੋ ਦੀਵਾਲੀ ਦੇ ਜਸਨਾਂ ਵਿਚ ਕਿਸੇ ਕਿਸਮ ਦਾ ਵਿਘਣ ਨਾ ਪਵੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਬ-ਇੰਸਪੈਕਟਰ ਕੇ.ਸੀ. ਪਰਾਸ਼ਰ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਮੁਖੀ ਅਜੇ ਗਾਂਧੀ ਦੇ ਨਿਰਦੇਸ਼ਾਂ ਹੇਠ, ਸ਼ਹਿਰ ਭਰ ਵਿੱਚ ਪੁਲਿਸ ਤਾਇਨਾਤ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ। ਉਨ੍ਹਾਂ ਅੱਗੇ ਕਿਹਾ ਕਿ ਸ਼ੱਕੀ ਵਾਹਨਾਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਚਲਾਨ ਕੀਤੇ ਜਾ ਰਹੇ ਹਨ। ਉਨ੍ਹਾਂ ਲੋਕਾਂ ਨੂੰ ਸੁਰੱਖਿਆ ਪ੍ਰਬੰਧਾਂ ਵਿਚ ਪੁਲਿਸ ਦਾ ਸਹਿਯੋਗ ਕਰਨ ਦੀ ਅਪੀਲ ਕੀਤੀ ਐ।