ਪੰਜਾਬ ਬਠਿੰਡਾ ’ਚ ਗੋਦਾਮ ਨੂੰ ਲੱਗੀ ਭਿਆਨਕ ਅੱਗ; ਫਾਇਰ ਬ੍ਰਿਗੇਡ ਨੇ ਮੁਸ਼ੱਕਤ ਤੋਂ ਬਾਦ ਪਾਇਆ ਕਾਬੂ By admin - October 22, 2025 0 55 Facebook Twitter Pinterest WhatsApp ਬਠਿੰਡਾ ਦੇ ਪਰਸਰਾਮ ਨਗਰ ਵਿਖੇ ਹਾਲਾਤ ਇਸ ਵੇਲੇ ਦਹਿਸ਼ਤ ਵਾਲੇ ਬਣ ਗਏ ਜਦੋਂ ਇੱਥੇ ਬਣੇ ਇਕ ਗੋਦਾਮ ਅੰਦਰ ਅਚਾਨਕ ਅੱਗ ਲੱਗ ਗਈ। ਅੱਗ ਐਨੀ ਤੇਜ਼ੀ ਨਾਲ ਫੈਲੀ ਕਿ ਉਸ ਨੇ ਕੁੱਝ ਹੀ ਸਮੇਂ ਅੰਦਰ ਭਿਆਨਕ ਰੂਪ ਅਖਤਿਆਰ ਕਰ ਲਿਆ। ਇਸ ਅੱਗ ਨਾਲ ਕਰੋੜਾਂ ਰੁਪਏ ਦਾ ਨੁਕਸਾਨ ਹੋਣ ਦਾ ਅਨੁਮਾਨ ਐ। ਪ੍ਰਤੱਖਦਰਸ਼ੀਆਂ ਦੇ ਦੱਸਣ ਮੁਤਾਬਕ ਮੌਕੇ ਤੇ ਪਹੁੰਚੀਆਂ 20 ਤੋਂ 25 ਫਾਇਰ ਬ੍ਰਿਗੇਡ ਗੱਡੀਆਂ ਨੇ ਭਾਰੀ ਮੁਸ਼ੱਕਤ ਤੋਂ ਬਾਦ ਅੱਗ ਤੇ ਕਾਬੂ ਪਾਇਆ। ਦੱਸਣਯੋਗ ਐ ਕਿ ਦੀਵਾਲੀ ਮੌਕੇ ਬਠਿੰਡਾ ਸ਼ਹਿਰ ਅੰਦਰ ਅੱਗ ਲੱਗ ਦੀ ਇਹ ਤੀਜੀ ਘਟਨਾ ਐ। ਇਸ ਤੋਂ ਇਲਾਵਾ ਸ਼ਹਿਰ ਦੇ ਦੋ ਹੋਰ ਥਾਵਾਂ ਤੇ ਵੀ ਅੱਗ ਲੱਗਣ ਦੀਆਂ ਘਟਨਾਵਾਂ ਸਾਹਮਣੇ ਆ ਚੁੱਕੀਆਂ ਨੇ। ਅੱਗ ਲੱਗਣ ਦੀ ਵਜ੍ਹਾ ਪਟਾਕਿਆਂ ਕਾਰਨ ਡਿੱਗੀ ਜੰਗਿਆੜੀ ਨੂੰ ਮੰਨਿਆ ਜਾ ਰਿਹਾ ਐ। ਗਨੀਮਤ ਇਹ ਰਹੀ ਇਕ ਇਸ ਅਗਨੀਕਾਂਡ ਵਿਚ ਕਿਸੇ ਵੀ ਤਰ੍ਹਾਂ ਦਾ ਜਾਨੀ ਨੁਕਸਾਨ ਨਹੀਂ ਹੋਇਆ। ਅੱਗ ਨਾਲ ਗੋਦਾਮ ਅੰਦਰ ਪਿਆ ਲੱਖਾਂ ਰੁਪਏ ਕੀਮਤ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ ਐ।