ਪਵਿੱਤਰ ਕਾਲੀ ਵੇਈਂ ਵਿਖੇ ਸੰਗਤ ਵੱਲੋਂ ਦੀਪਮਾਲਾ; ਨਦੀ ਕੰਢੇ ਵੇਖਣ ਨੂੰ ਮਿਲਿਆ ਅਲੌਕਿਕ ਨਜ਼ਾਰਾ; ਸੰਤ ਸੀਚੇਵਾਲ ਵੱਲੋਂ ਵਾਤਾਵਰਣ ਸੰਭਾਲ ਦਾ ਦਿੱਤਾ ਸੱਦਾ

0
51

ਬੰਦੀ ਛੋੜ ਦਿਵਸ ਮੌਕੇ ਕਾਲੀ ਵੇਈਂ ਨਦੀ ਵਿਖੇ ਉਸ ਵੇਲੇ ਅਲੌਕਿਕ ਨਜ਼ਾਰਾ ਦੇਖਣ ਨੂੰ ਮਿਲਿਆ ਜਦੋਂ ਇੱਥੇ ਪਹੁੰਚੀ ਵੱਡੀ ਗਿਣਤੀ ਸੰਗਤਾਂ ਵੱਲੋਂ ਦੀਪਮਾਲਾ ਕੀਤੀ ਗਈ। ਇਸ ਮੌਕੇ ਤੇ ਵਾਤਾਵਰਣ ਪ੍ਰੇਮੀ ਅਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਲੋਕਾਂ ਨੂੰ ਇਸ ਪਵਿੱਤਰ ਦਿਹਾੜੇ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ ਅਤੇ ਹਰੀ ਦਿਵਾਲੀ ਮਨਾਉਣ ਦਾ ਸੱਦਾ ਦਿੱਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਸੰਤ ਸੀਚੇਵਾਲ ਨੇ ਕਿਹਾ ਕਿ ਅੱਜ ਦੇ ਦਿਨ ਸਾਨੂੰ ਸਾਰਿਆਂ ਨੂੰ ਪ੍ਰਦੂਸ਼ਿਤ ਰਹਿਤ ਦਿਵਾਲੀ ਮਨਾਉਣ ਦਾ ਪ੍ਰਣ ਕਰਨਾ ਚਾਹੀਦਾ ਐ ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਨੂੰ ਹੋਣ ਵਾਲੇ ਨੁਕਸਾਨਾਂ ਤੋਂ ਬਚਾਇਆ ਜਾ ਸਕੇ।

LEAVE A REPLY

Please enter your comment!
Please enter your name here