ਫਿਰੋਜ਼ਪੁਰ ’ਚ ਪ੍ਰਵਾਸੀਆਂ ਦੀ ਗੁੰਡਾਗਰਦੀ; ਦਸਤਾਰ ਤੇ ਸ੍ਰੀ ਸਾਹਿਬ ਦੀ ਬੇਅਦਬੀ ਦੇ ਇਲਜ਼ਾਮ

0
27

ਫਿਰੋਜ਼ਪੁਰ ’ਚ ਕੁੱਝ ਪਰਵਾਸੀ ਭਾਈਚਾਰੇ ਨਾਲ ਸਬੰਧਤ ਲੋਕਾਂ ਤੇ ਗੁੰਡਾਗਰਦੀ ਦੇ ਇਲਜ਼ਾਮ ਲੱਗੇ ਨੇ। ਪੀੜਤ ਗੁਰਸਿੱਖ ਪਰਿਵਾਰ ਦੇ ਦੱਸਣ ਮੁਤਾਬਕ ਪਰਵਾਸੀਆਂ ਨੇ ਪਟਾਕੇ ਚਲਾਉਣ ਨੂੰ ਲੈ ਕੇ ਪਹਿਲਾਂ ਉਨ੍ਹਾਂ ਤੇ ਹਮਲਾ ਕੀਤਾ, ਜਦੋਂ ਉਨ੍ਹਾਂ ਨੇ ਪੁਲਿਸ ਕੋਲ ਸ਼ਿਕਾਇਤ ਕੀਤੀ ਤਾਂ ਹਥਿਆਰਾਂ ਨਾਲ ਲੈਂਸ ਹੋ ਕੇ ਘਰ ’ਤੇ ਹਮਲਾ ਕਰ ਦਿੱਤਾ। ਪੀੜਤ ਪਰਿਵਾਰ ਦੇ ਦੱਸਣ ਮੁਤਾਬਕ ਉਨ੍ਹਾਂ ਨੇ ਪੁਲਿਸ ਤਕ ਪਹੁੰਚ ਕੀਤੀ ਪਰ ਕੋਈ ਕਾਰਵਾਈ ਨਹੀਂ ਹੋਈ। ਇਸੇ ਦੌਰਾਨ ਘਟਨਾ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਐ, ਜਿਸ ਵਿਚ ਕੁੱਝ ਲੋਕ ਇਕ ਘਰ ਤੇ ਹਮਲਾ ਕਰਦੇ ਦਿਖਾਈ ਦੇ ਰਹੇ ਨੇ। ਪੀੜਤ ਪਰਿਵਾਰ ਨੇ ਪੁਲਿਸ ਪ੍ਰਸ਼ਾਸਨ ਤੋਂ ਇਨਸਾਫ ਦੀ ਮੰਗ ਕੀਤੀ ਐ।

LEAVE A REPLY

Please enter your comment!
Please enter your name here