
ਰੌਸ਼ਨੀ ਦਾ ਤਿਉਹਾਰ ਦਿਵਾਲੀ ਪੂਰੇ ਦੇਸ਼ ਵਿੱਚ ਬੜੀ ਹੀ ਧੂਮਧਾਮ ਨਾਲ ਅਤੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਦੌਰਾਨ ਮੋਗਾ ਸ਼ਹਿਰ ਦੇ ਪ੍ਰਸਿੱਧ ਸ਼੍ਰੀ ਰਾਮ ਅਯੋਧਿਆ ਧਾਮ ਵਿਖੇ ਵਿਸ਼ਾਲ ਦੀਪਮਾਲਾ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ 11 ਹਜਾਰ ਮਿੱਟੀ ਦੇ ਦੀਵੇ ਜਗਾ ਕੇ ਭਗਵਾਨ ਸ਼੍ਰੀ ਰਾਮ ਦੇ ਚਰਨਾਂ ਵਿੱਚ ਅਰਪਿਤ ਕੀਤੇ ਗਏ। ਪ੍ਰਬੰਧਕਾਂ ਮੁਤਾਬਕ ਇਹ ਪਰੰਪਰਾ ਪਿਛਲੇ ਤਿੰਨ ਸਾਲਾਂ ਤੋਂ ਲਗਾਤਾਰ ਚੱਲ ਰਹੀ ਹੈ ਜਿਸਦਾ ਮੁੱਖ ਉਦੇਸ਼ ਆਤਮਿਕ ਸ਼ਾਂਤੀ ਅਤੇ ਆਪਸੀ ਏਕਤਾ ਦਾ ਸੰਦੇਸ਼ ਫੈਲਾਉਣਾ ਹੈ।
ਦੀਪਮਾਲਾ ਦੌਰਾਨ ਮੰਦਰ ਪ੍ਰੰਗਣ ਸੁੰਦਰ ਰੌਸ਼ਨੀ ਨਾਲ ਚਮਕ ਉਠਿਆ ਅਤੇ ਹਜ਼ਾਰਾਂ ਸ਼ਰਧਾਲੂਆਂ ਨੇ ਇਕੱਠੇ ਹੋ ਕੇ “ਜੈ ਸ਼੍ਰੀ ਰਾਮ” ਦੇ ਜੈਕਾਰਿਆਂ ਨਾਲ ਮਾਹੌਲ ਨੂੰ ਭਗਤੀਮਈ ਬਣਾ ਦਿੱਤਾ। ਇਸ ਮੌਕੇ ਸ਼ਰਧਾਲੂਆਂ ਨੇ ਇਕ ਦੂਜੇ ਨੂੰ ਦਿਵਾਲੀ ਦੀਆਂ ਵਧਾਈਆਂ ਦਿੱਤੀਆਂ ਅਤੇ ਗਰੀਨ ਦਿਵਾਲੀ ਮਨਾਉਣ ਦਾ ਸੁਨੇਹਾ ਦਿੱਤਾ, ਤਾਂ ਜੋ ਪ੍ਰਕ੍ਰਿਤੀ ਅਤੇ ਵਾਤਾਵਰਣ ਦੀ ਸੁਰੱਖਿਆ ਕੀਤੀ ਜਾ ਸਕੇ। ਮੰਦਰ ਪ੍ਰਬੰਧਕਾਂ ਨੇ ਕਿਹਾ ਕਿ ਇਸ ਤਰ੍ਹਾਂ ਦੇ ਧਾਰਮਿਕ ਉਪਰਾਲੇ ਆਪਸੀ ਭਾਈਚਾਰੇ ਨੂੰ ਮਜਬੂਤ ਕਰਦੇ ਹਨ ਸਮਾਜ ਵਿੱਚ ਪਿਆਰ ਇਕਤਾ ਅਤੇ ਸਦਭਾਵਨਾ ਦਾ ਸੁਨੇਹਾ ਦੇਂਦੇ ਹਨ।


