ਵਿੱਤ ਮੰਤਰੀ ਹਰਪਾਲ ਚੀਮਾ ਦਾ ਨਸ਼ਿਆਂ ਨੂੰ ਲੈ ਕੇ ਵੱਡਾ ਬਿਆਨ/ ਨਸ਼ਿਆਂ ਖਿਲਾਫ ਲੜਾਈ ਫੈਸਲਾਕੁੰਨ ਦੌਰ ’ਚ ਪਹੁੰਚਣ ਦਾ ਦਾਅਵਾ/ ਕਿਹਾ, ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਇਕਜੁੱਟ ਐ ਸਾਰਾ ਪੰਜਾਬ

0
59

ਵਿੱਤ ਮੰਤਰੀ ਹਰਪਾਲ ਚੀਮਾ ਨੇ ਨਸ਼ਿਆਂ ਖਿਲਾਫ ਚੱਲ ਰਹੀ ਲੜਾਈ ਫੈਸਲਾਕੁੰਨ ਦੌਰ ਵਿਚ ਪਹੁੰਚਣ ਦਾ ਦਾਅਵਾ ਕੀਤਾ ਐ। ਪਟਿਆਲਾ ਵਿਖੇ ਵਿਲੇਜ ਡਿਫੈਂਸ ਕਮੇਟੀਆਂ ਤੇ ਵਾਰਡ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਨਾਲ ਇੱਕ ਅਹਿਮ ਮੀਟਿੰਗ ਵਿਚ ਹਿੱਸਾ ਲੈਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਅੱਜ ਨਸ਼ਿਆਂ ਵਿਰੁੱਧ ਸਾਰਾ ਪੰਜਾਬ ਇੱਕਜੁਟ ਹੋ ਗਿਆ ਹੈ। ਉਨ੍ਹਾਂ ਜੋਰ ਨਾਲ ਕਿਹਾ ਕਿ ਮੁੱਖ ਮੰਤਰੀ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਨੇ ਜਿੱਥੇ ਨਸ਼ਾ ਤਸਕਰਾਂ ਦੇ ਘਰ ਤੇ ਹੌਂਸਲੇ ਤੋੜੇ ਹਨ, ਉਥੇ ਹੀ ਪਿਛਲੀਆਂ ਸਰਕਾਰਾਂ ਨੇ ਨਸ਼ਾ ਤਸਕਰ ਪਾਲੇ ਹੋਏ ਸਨ। ਹਰਪਾਲ ਸਿੰਘ ਚੀਮਾ ਨੇ ਬੋਲੇ ਸੋ ਨਿਹਾਲ, ਸਤਿ ਸ੍ਰੀ ਅਕਾਲ ਦੇ ਜੈਕਾਰੇ ਨਾਲ ਵਿਸ਼ਾਲ ਇਕੱਤਰਤਾ ਨੂੰ ਨਸ਼ਿਆਂ ਵਿਰੁੱਧ ਸਹੁੰ ਚੁਕਾਉਂਦਿਆਂ ਲੋਕਾਂ ਨੂੰ ਸੱਦਾ ਦਿੱਤਾ ਕਿ ‘ਯੁੱਧ ਨਸ਼ਿਆਂ ਵਿਰੁੱਧ’ ਬਣੀ ਲੋਕ ਲਹਿਰ ਨੂੰ ਕਾਮਯਾਬ ਕਰਕੇ ਦੇਸ਼ ਦਾ ਪਹਿਲਾ ਨਸ਼ਾ ਮੁਕਤ ਸੂਬਾ ਬਣਾਇਆ ਜਾਵੇ। ਵਿੱਤ ਮੰਤਰੀ ਨੇ ਦੱਸਿਆ ਕਿ ਮੌਜੂਦਾ ਸਰਕਾਰ ਨੇ ਗੁਰੂਆਂ ਪੀਰਾਂ ਦੀ ਧਰਤੀ ਪੰਜਾਬ ਨੂੰ ਨਸ਼ਿਆਂ ਤੋਂ ਮੁਕਤ ਕਰਵਾਉਣ ਦੀ ਠਾਣ ਲਈ ਐ, ਜਿਸ ਵਿਚ ਕਾਫੀ ਹੱਦ ਤਕ ਸਫਲਤਾ ਮਿਲ ਗਈ  ਐ ਅਤੇ ਛੇਤੀ ਹੀ ਪੰਜਾਬ ਨੂੰ ਨਸ਼ਾ ਮੁਕਤ ਕਰ ਦਿੱਤਾ ਜਾਵੇਗਾ। ਮੀਟਿੰਗ ਵਿਚ ਸਿਹਤ ਮੰਤਰੀ ਡਾ. ਬਲਬੀਰ ਸਿੰਘ ਤੋਂ ਇਲਾਵਾ ਹੋਰ ਕਈ ਮੰਤਰੀ, ਵਿਧਾਇਕ ਤੇ ਸੀਨੀਅਰ ਆਗੂ ਵੀ ਮੌਜੂਦ ਰਹੇ। ਇਸ ਦੌਰਾਨ ਉਨ੍ਹਾਂ ਨੇ ਨਸ਼ਿਆਂ ਤੇ ਬੀਬੀਐਮਬੀ ਨੂੰ ਲੈ ਕੇ ਵਿਰੋਧੀ ਧਿਰਾਂ ਵੱਲ ਤਿੱਖੇ ਨਿਸ਼ਾਨੇ ਸਾਧੇ।

LEAVE A REPLY

Please enter your comment!
Please enter your name here