ਸ੍ਰੀ ਫਤਹਿਗੜ੍ਹ ਸਾਹਿਬ ਪਹੁੰਚਿਆ ਬਿਹਾਰ ਤੋਂ ਚੱਲਿਆ ਨਗਰ ਕੀਰਤਨ; ਵਿਧਾਇਕ ਦੀ ਅਗਵਾਈ ਹੇਠ ਆਪ ਵਲੰਟੀਅਰਾਂ ਵੱਲੋਂ ਸਵਾਗਤ

0
58

ਨੌਵੇਂ ਪਾਤਸ਼ਾਹ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਗੁਰਪੁਰਬ ਦੇ ਸਬੰਧ ਵਿੱਚ ਬਿਹਾਰ ਤੋਂ ਚੱਲ ਕੇ ਅਨੰਦਪੁਰ ਸਾਹਿਬ ਜਾਣ ਵਾਲਾ ਨਗਰ ਕੀਰਤਨ ਫਤਿਹਗੜ੍ਹ ਸਾਹਿਬ ਦੀ ਧਰਤੀ ਤੇ ਪਹੁੰਚਿਆ, ਜਿੱਥੇ ਆਪ ਵਲੰਟੀਅਰਾਂ ਵੱਲੋਂ ਵਿਧਾਇਕ ਲਖਵੀਰ ਸਿੰਘ ਰਾਏ ਦੀ ਅਗਵਾਈ ਦੇ ਵਿੱਚ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਸੰਗਤਾਂ ਦੇ ਲਈ ਚਾਹ ਪਾਣੀ ਦਾ ਪ੍ਰਬੰਧ ਵੀ ਕੀਤਾ ਗਿਆ।
ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਲਖਬੀਰ ਸਿੰਘ ਰਾਏ ਨੇ ਕਿਹਾ ਕਿ ਮੁੱਖ ਮੰਤਰੀ  ਮਾਨ ਦੀ ਯੋਗ ਅਗਵਾਈ ਹੇਠ ਨੌਵੇਂ ਪਾਤਸ਼ਾਹ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਗੁਰਪੁਰਬ ਸੂਬਾ ਪੱਧਰ ਤੇ ਬਹੁਤ ਹੀ ਉਤਸਾਹ ਦੇ ਨਾਲ ਮਨਾਇਆ ਜਾ ਰਿਹਾ ਹੈ। ਉਸ ਦੇ ਸਬੰਧ ਵਿੱਚ ਵੱਖ-ਵੱਖ ਥਾਵਾਂ ਤੋਂ ਨਗਰ ਕੀਰਤਨ ਸਜਾਏ ਜਾ ਰਹੇ ਹਨ। ਇਸੇ ਲੜੀ ਦੇ ਤਹਿਤ ਉਕਤ ਨਗਰ ਕੀਰਤਨ ਬਿਹਾਰ ਤੋਂ ਯੂਪੀ ਦੇ ਰਸਤੇ ਹੁੰਦਾ ਹੋਇਆ ਕੱਲ ਰਾਜਪੁਰਾ ਵਿਖੇ ਪੁੱਜਾ ਸੀ, ਜੋ ਸੁਹਾਣਾ ਸਾਹਿਬ ਹੁੰਦਾ ਹੋਇਆ ਫਤਿਹਗੜ੍ਹ ਸਾਹਿਬ ਪਹੁੰਚਿਆ ਹੈ। ਇੱਥੇ ਸੰਗਤਾਂ ਵੱਲੋਂ ਨਗਰ ਕੀਰਤਨ ਦਾ ਭਰਵਾ ਸਵਾਗਤ ਕੀਤਾ ਗਿਆ।

LEAVE A REPLY

Please enter your comment!
Please enter your name here