ਪੰਜਾਬ ਕਪੂਰਥਲਾ ’ਚ ਨੌਜਵਾਨ ’ਤੇ ਜਾਨਲੇਵਾ ਹਮਲਾ; ਅੱਧਮੋਈ ਹਾਲਤ ’ਚ ਸੁੱਟ ਕੇ ਫਰਾਰ By admin - October 23, 2025 0 26 Facebook Twitter Pinterest WhatsApp ਕਪੂਰਥਲਾ ਦੇ ਸੁਭਾਨਪੁਰ ਇਲਾਕੇ ਅੰਦਰ ਇਕ ਨੌਜਵਾਨ ਨੂੰ ਗੰਭੀਰ ਜ਼ਖਮੀ ਕਰ ਕੇ ਸੁੱਟਣ ਦਾ ਮਾਮਲਾ ਸਾਹਮਣੇ ਆਇਆ ਐ। ਪੀੜਤ ਦੀ ਪਛਾਣ ਮਨਜੀਤ ਸਿੰਘ ਪੁੱਤਰ ਦਵਿੰਦਰ ਸਿੰਘ ਵਾਸੀ ਧਾਰੀਵਾਲ ਬੇਟ ਵਜੋਂ ਹੋਈ ਐ ਜੋ ਕਪੂਰਥਲਾ ਸਿਟੀ ਪੁਲਿਸ ਸਟੇਸ਼ਨ ਵਿਖੇ ਤਾਇਨਾਤ ਏਐਸਆਈ ਮੰਗਲ ਸਿੰਘ ਦਾ ਭਤੀਜਾ ਐ। ਜਾਣਕਾਰੀ ਅਨੁਸਾਰ ਕੁਝ ਨੌਜਵਾਨਾਂ ਨੇ ਮਨਜੀਤ ਸਿੰਘ ਨੂੰ ਘਰੋਂ ਬੁਲਾ ਕੇ ਕੁੱਟਮਾਰ ਕਰਨ ਬਾਅਦ ਸੁਭਾਨਪੁਰ ਪੁਲ ਨੇੜੇ ਸੁੱਟ ਦਿੱਤਾ ਸੀ। ਘਟਨਾ ਦੀ ਸੂਚਨਾ ਮਿਲਣ ਬਾਅਦ ਮੌਕੇ ਤੇ ਪਹੁੰਚੀ ਪੁਲਿਸ ਨੇ ਨੌਜਵਾਨ ਨੂੰ ਹਸਪਤਾਲ ਪਹੁੰਚਾ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਐ। ਇਸ ਸਬੰਧੀ ਜਾਣਕਾਰੀ ਦਿੰਦਿਆਂ ਏਐਸਆਈ ਮੰਗਲ ਸਿੰਘ ਨੇ ਦੱਸਿਆ ਕਿ ਪੁਰਾਣੀ ਦੁਸ਼ਮਣੀ ਕਾਰਨ 7-8 ਨੌਜਵਾਨਾਂ ਨੇ ਇਸ ਘਟਨਾ ਨੂੰ ਅੰਜਾਮ ਦਿੱਤਾ ਐ। ਹਮਲਾਵਰਾਂ ਨੇ ਉਸਦੇ ਭਤੀਜੇ ‘ਤੇ ਹਮਲਾ ਕਰ ਦਿੱਤਾ ਅਤੇ ਉਸਨੂੰ ਮਰਿਆ ਸਮਝ ਕੇ ਸੁੱਟ ਕੇ ਫਰਾਰ ਹੋ ਗਏ। ਉਸਨੇ ਦੱਸਿਆ ਕਿ ਦੋ ਸਾਲ ਪਹਿਲਾਂ ਵੀ ਉਸ ‘ਤੇ ਹਮਲਾ ਕੀਤਾ ਸੀ, ਜਿਸ ਦਾ ਮਾਮਲਾ ਢਿਲਵਾਂ ਪੁਲਿਸ ਸਟੇਸ਼ਨ ਵਿੱਚ ਦਰਜ ਹੈ। ਰਾਹਗੀਰਾਂ ਨੇ ਜ਼ਖਮੀ ਨੌਜਵਾਨ ਨੂੰ ਦੇਖ ਕੇ ਪੁਲਿਸ ਨੂੰ ਸੂਚਿਤ ਕੀਤਾ ਜਿਸ ਤੋਂ ਬਾਅਦ ਐਂਬੂਲੈਂਸ 108 ਦੀ ਮਦਦ ਨਾਲ ਜ਼ਖਮੀ ਦਵਿੰਦਰ ਸਿੰਘ ਨੂੰ ਇਲਾਜ ਲਈ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਡੀਐਸਪੀ ਕਰਨੈਲ ਸਿੰਘ ਨੇ ਦੱਸਿਆ ਕਿ ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ, ਸੁਭਾਨਪੁਰ ਪੁਲਿਸ ਸਟੇਸ਼ਨ ਦੀ ਪੁਲਿਸ ਜ਼ਖਮੀ ਦਾ ਬਿਆਨ ਲੈਣ ਲਈ ਸਿਵਲ ਹਸਪਤਾਲ ਗਈ ਐ। ਉਨ੍ਹਾਂ ਕਿਹਾ ਕਿ ਜ਼ਖਮੀ ਦੇ ਬਿਆਨ ਦੇ ਆਧਾਰ ‘ਤੇ ਦੋਸ਼ੀਆਂ ਖਿਲਾਫ ਬਣਦੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।