ਅਜਨਾਲਾ ਪੁਲਿਸ ਹੱਥੇ ਚੜ੍ਹੇ ਨਸ਼ਾ ਤਸਕਰ ਪਤੀ-ਪਤਨੀ; ਹੈਰੋਇਨ ਤੇ ਡਰੱਗ ਮਨੀ ਸਮੇਤ ਕੀਤਾ ਕਾਬੂ

0
17

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਅਜਨਾਲਾ ਖੇਤਰ ਵਿਚ ਹੈਰੋਇਨ ਦੀ ਸਪਲਾਈ ਕਰਨ ਵਾਲੇ ਪਤੀ-ਪਤਨੀ ਨੂੰ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਐ। ਪੁਲਿਸ ਨੇ ਦੋਵਾਂ ਨੂੰ ਹੈਰੋਇਨ ਤੇ ਡਰੱਗ ਮਨੀ ਸਮੇਤ ਕਾਬੂ ਕੀਤਾ ਐ। ਪੁਲਿਸ ਦੇ ਦੱਸਣ ਮੁਤਾਬਕ ਦੋਵੇਂ ਹੋਮਗਾਰਡ ਜਵਾਨ ਦੇ ਪੁੱਤਰ ਤੋਂ ਹੈਰੋਇਨ ਖਰੀਦ ਕੇ ਅੱਗੇ ਸਪਲਾਈ ਦਾ ਕੰਮ ਕਰਦੇ ਸੀ। ਦੋਵਾਂ ਦੀ ਪਛਾਣ ਹਰਦੀਪ ਸਿੰਘ ਪੁੱਤਰ ਅਮਰੀਕ ਸਿੰਘ ਅਤੇ ਉਸ ਦੀ ਪਤਨੀ ਕੰਵਲਜੀਤ ਕੌਰ ਵਾਸੀ ਲੱਖੂਵਾਲ, ਅਜਨਾਲਾ ਵਜੋਂ ਹੋਈ ਐ।  ਪੁਲਿਸ ਨੇ ਦੋਵਾਂ ਖਿਲਾਫ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਐ।
ਇਸ ਸਬੰਧੀ ਕੀਤੀ ਪ੍ਰੈੱਸ ਕਾਨਫ਼ਰੰਸ ਦੌਰਾਨ ਐੱਸਐੱਚਓ ਹਰਚੰਦ ਸਿੰਘ ਸੰਧੂ ਨੇ ਦੱਸਿਆ ਕਿ ਪਿੰਡ ਲੱਖੂਵਾਲ ਵਾਸੀਆਂ ਵੱਲੋਂ ਮੁੱਖ ਮੰਤਰੀ ਆਨਲਾਈਨ ਪੋਰਟਲ ਤੇ ਇਨ੍ਹਾਂ ਦੋਵਾਂ ਦੀ ਨਸ਼ੇ ਵੇਚਣ ਸੰਬੰਧੀ ਸ਼ਿਕਾਇਤ ਕੀਤੀ ਗਈ ਸੀ, ਜਿਸ ਤੋਂ ਬਾਅਦ ਪੁਲਿਸ ਨੇ ਦੋਵਾਂ ਨੂੰ ਨਸ਼ੇ ਤੇ ਡਰੱਗ ਮਨੀ ਸਮੇਤ ਕਾਬੂ ਕੀਤਾ ਐ।
ਪੁਲਿਸ ਨੇ ਦੋਵਾਂ ਖਿਲਾਫ ਐੱਨ.ਡੀ.ਪੀ.ਐੱਸ ਐਕਟ ਤਹਿਤ ਮਾਮਲਾ ਦਰਜ਼ ਕਰ ਕੇ ਅਦਾਲਤ ਵਿਚ ਪੇਸ਼ ਕਰ ਦਿੱਤਾ ਗਿਆ ਹੈ। ਪੁਲਿਸ ਦੀ  ਮੁਢਲੀ ਜਾਂਚ ਮੁਤਾਬਕ ਹਰਦੀਪ ਸਿੰਘ ਦਾ ਚਾਚਾ ਜੋ ਕਿ ਹੋਮਗਾਰਡ ਜਵਾਨ ਦਾ ਮੁੰਡਾ ਹੈ ਅਤੇ  ਥੋੜੇ ਦਿਨ ਪਹਿਲਾਂ ਹੀ ਜ਼ਮਾਨਤ ਤੇ ਜੇਲ੍ਹ ਤੋਂ ਬਾਹਰ ਆਇਆ ਹੈ, ਉਹ ਇਨ੍ਹਾਂ ਨੂੰ ਹੈਰੋਇਨ ਲਿਆ ਕੇ ਦਿੰਦਾ ਹੈ, ਜਿਸ ਨੂੰ ਇਹ ਅੱਗੇ ਸਪਲਾਈ ਕਰਦੇ ਸਨ। ਪੁਲਿਸ ਵੱਲੋਂ ਮੁਲਜਮਾਂ ਦੀ ਅਗਲੀ ਜਾਂਚ ਜਾਰੀ ਐ, ਜਿਸ ਦੌਰਾਨ ਹੋਰ ਖੁਲਾਸੇ ਹੋਣ ਦੀ ਉਮੀਦ ਐ।

LEAVE A REPLY

Please enter your comment!
Please enter your name here