ਅਕਾਲੀ ਦਲ ਦਾ ਆਮ ਆਦਮੀ ਪਾਰਟੀ ’ਤੇ ਸ਼ਬਦੀ ਹਮਲਾ; ਵੀਡੀਓ ਮਾਮਲੇ ’ਚ ਪ੍ਰੈੱਸ ਕਾਨਫਰੰਸਾਂ ’ਤੇ ਚੁੱਕੇ ਸਵਾਲ; ਮਾਮਲੇ ਨਿਰਪੱਖ ਜਾਂਚ ਕਰਵਾਉਣ ਦੀ ਕੀਤੀ ਮੰਗ

0
15

ਸ਼੍ਰੋਮਣੀ ਅਕਾਲੀ ਦਲ ਨੇ ਫੈਕ ਵੀਡੀਓ ਮਾਮਲੇ ਵਿਚ ਆਮ ਆਦਮੀ ਪਾਰਟੀ ਨੂੰ ਘੇਰਿਆ ਐ। ਇਸ ਸਬੰਧੀ ਬਿਆਨ ਜਾਰੀ ਕਰਦਿਆਂ ਪਾਰਟੀ ਦੇ ਸੀਨੀਅਰ ਆਗੂ ਦੇ ਬੁਲਾਰਾ ਅਰਸ਼ਦੀਪ ਸਿੰਘ ਕਲੇਰ ਨੇ ਕਿਹਾ ਕਿ ਮੁੱਖ ਮੰਤਰੀ ਦੀ ਅਜਿਹੀ ਵੀਡੀਓ ਬਣਨਾ ਬਹੁਤ ਵੱਡਾ ਮਸਲਾ ਐ, ਜਿਸ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਐ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਇਸ ਮਸਲੇ ਬਾਰੇ ਲਗਾਤਾਰ ਤਿੰਨ ਪ੍ਰੈੱਸ ਕਾਨਫਰੰਸਾਂ ਕੀਤੀਆਂ ਨੇ, ਜੋ ਪਾਰਟੀ ਦੀ ਅੰਦਰਲੀ ਘਬਰਾਹਟ ਦ ਸਬੂਤ ਐ। ਉਨ੍ਹਾਂ ਕਿਹਾ ਕਿ ਜੇਕਰ ਮੁੱਖ ਮੰਤਰੀ ਮਾਨ ਵਾਕਈ ਸੱਚੇ ਹਨ ਤਾਂ ਉਨ੍ਹਾਂ ਨੂੰ ਮਾਮਲੇ ਦੀ ਨਿਰਪੱਖ ਜਾਂਚ ਕਰਵਾ ਕੇ ਸੱਚਾਈ ਪੰਜਾਬ ਦੇ ਲੋਕਾਂ ਸਾਹਮਣੇ ਲਿਆਉਣੀ ਚਾਹੀਦੀ ਐ।

LEAVE A REPLY

Please enter your comment!
Please enter your name here