ਅੰਮ੍ਰਿਤਸਰ ਪੁਲਿਸ ਨੇ ਸੁਲਝਾਇਆ ਘਰ ’ਚੋਂ ਚੋਰੀ ਦਾ ਮਾਮਲਾ/ ਘਟਨਾ ’ਚ ਸ਼ਾਮਲ ਦੋ ਜਣਿਆਂ ਨੂੰ ਕੀਤਾ ਗ੍ਰਿਫਤਾਰ/ ਸਾਢੇ 4 ਲੱਖ ਨਕਦੀ, ਸੋਨੇ ਚਾਂਦੀ ਦੇ ਗਹਿਣੇ ਤੇ ਐਕਟਿਵਾ ਬਰਾਮਦ

0
73

ਅੰਮ੍ਰਿਤਸਰ ਪੁਲਿਸ ਨੇ ਬੀਤੇ ਦਿਨ  ਥਾਣਾ ਮੋਹਕਮਪੁਰਾ ਅਧੀਨ ਆਉਂਦੇ ਇਕ ਘਰ ਵਿਚੋਂ ਹੋਈ ਚੋਰੀ ਦਾ ਮਾਮਲਾ ਸੁਲਝਾ ਲਿਆ ਐ। ਪੁਲਿਸ ਨੇ ਇਸ ਮਾਮਲੇ ਵਿਚ ਦੋ ਜਣਿਆਂ ਨੂੰ ਗ੍ਰਿਫਤਾਰ ਕਰ ਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਚੋਰੀਸ਼ੁਦਾ ਨਕਦੀ ਅਤੇ ਸਾਮਾਨ ਬਰਾਮਦ ਕਰ ਲਿਆ ਐ। ਫੜੇ ਗਏ ਮੁਲਜਮ ਇਲਾਕੇ ਵਿਚ ਕੇਬਲ ਅਪਰੇਟਰ ਵਜੋਂ ਕੰਮ ਕਰਦੇ ਸੀ ਅਤੇ ਲੋਕਾਂ ਦੇ ਘਰਾਂ ਵਿਚ ਕੇਬਲ ਦੇ ਪੈਸੇ ਲੈਣ ਜਾਣ ਦੌਰਾਨ ਘਰ ਦੀ ਰੈਕੀ ਕਰਨ ਬਾਅਦ ਚੋਰੀ ਦੀਆਂ ਘਟਨਾਵਾਂ ਨੂੰ ਅੰਜ਼ਾਮ ਦਿੰਦੇ ਸੀ। ਮੁਲਜਮਾਂ ਨੂੰ ਚੋਰੀ ਵਾਲੇ ਘਰ ਦੇ ਮਾਲਕਾਂ ਦੇ ਬਾਹਰ ਜਾਣ ਦੀ ਜਾਣਕਾਰੀ ਸੀ, ਜਿਸ ਦੇ ਚਲਦਿਆਂ ਇਨ੍ਹਾਂ ਨੇ ਬੰਦ ਪਏ ਘਰ ਨੂੰ ਨਿਸ਼ਾਨਾ ਬਣਾਉਂਦਿਆਂ ਚੋਰੀ ਦੀ ਘਟਨਾ ਨੂੰ ਅੰਜ਼ਾਮ ਦਿੱਤਾ ਸੀ।  ਪੁਲਿਸ ਨੇ ਦੋਵਾਂ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਕੇ ਉਨ੍ਹਾਂ ਦੇ ਕਬਜੇ ਵਿਚੋਂ  4 ਲੱਖ 50 ਹਜ਼ਾਰ ਰੁਪਏ ਨਕਦੀ, 73 ਗ੍ਰਾਮ ਸੋਨੇ ਦੇ ਰਹਿਣੇ, 350 ਗ੍ਰਾਮ ਚਾਂਦੀ ਗਹਿਣੇ ਤੇ ਮੂਰਤੀਆਂ ਅਤੇ ਚੋਰੀ ਸਮੇਂ ਵਰਤੀ ਐਕਟਿਵਾ ਵੀ ਬਰਾਮਦ ਕਰ ਲਈ ਗਈ ਐ। ਪੁਲਿਸ ਵੱਲੋਂ ਮੁਲਜ਼ਮਾਂ ਨੂੰ ਅਦਾਲਤ ਵਿਚ ਪੇਸ਼ ਕਰ ਕੇ ਰਿਮਾਂਡ ਹਾਸਲ ਕਰ ਕੇ ਪੁਛਗਿੱਛ ਕੀਤੀ ਜਾਵੇਗੀ। ਪੁਲਿਸ ਨੂੰ ਮੁਲਜਮਾਂ ਦੀ ਅਗਲੇਰੀ ਪੁਛਗਿੱਛ ਦੌਰਾਨ ਹੋਰ ਖੁਲਾਸੇ ਹੋਣ ਦੀ ਉਮੀਦ ਐ।

LEAVE A REPLY

Please enter your comment!
Please enter your name here