ਪੰਜਾਬ ਜਲੰਧਰ ਪੁਲਿਸ ਦੀ ਨਸ਼ਾ ਤਸਕਰ ਮਾਂ-ਧੀ ’ਤੇ ਕਾਰਵਾਈ; ਘਰ ਦਾ ਢਾਹਿਆ ਗੈਰ ਕਾਨੂੰਨ ਤਰੀਕੇ ਨਾਲ ਬਣਿਆ ਹਿੱਸਾ By admin - October 25, 2025 0 46 Facebook Twitter Pinterest WhatsApp ਜਲੰਧਰ ਪੁਲਿਸ ਨੇ ਨਗਰ ਨਿਗਮ ਦੀ ਮਦਦ ਨਾਲ ਥਾਣਾ 6 ਦੇ ਅਧਿਕਾਰ ਖੇਤਰ ਵਿੱਚ ਪੈਂਦੇ ਇਕ ਨਸ਼ਾ ਤਸਕਰ ਮਾਂ ਧੀ ਦੇ ਘਰ ’ਤੇ ਕਾਰਵਾਈ ਕੀਤੀ ਐ। ਪੁਲਿਸ ਨੇ ਗੈਰ ਕਾਨੂੰਨੀ ਤੌਰ ਤੇ ਬਣਿਆ ਹਿੱਸਾ ਤੋੜ ਦਿੱਤਾ ਐ। ਪੁਲਿਸ ਦੇ ਦੱਸਣ ਮੁਤਾਬਕ ਇਹ ਪਰਿਵਾਰ ਤਸਕਰੀ ਵਿਚ ਸ਼ਾਮਲ ਸੀ। ਦੋਵਾਂ ਦੀ ਪਛਾਣ ਮਨਜੀਤ ਕੌਰ ਉਰਫ਼ ਪੱਬੋ ਅਤੇ ਉਸਦੀ ਮਾਂ ਲਾਂਬੋ ਵਜੋਂ ਹੋਈ ਹੈ। ਦੋਵਾਂ ਖਿਲਾਫ ਐਨਡੀਪੀਐਸ ਐਕਟ ਤਹਿਤ ਤਿੰਨ ਮਾਮਲੇ ਦਰਜ ਨੇ। ਪੁਲਿਸ ਅਧਿਕਾਰੀ ਦੇ ਦੱਸਣ ਮੁਤਾਬਕ ਮੁਲਜਮਾਂ ਨੂੰ ਕਈ ਵਾਰ ਨੋਟਿਸ ਜਾਰੀ ਕੀਤੇ ਗਏ ਪਰ ਜਵਾਬ ਨਹੀਂ ਮਿਲਿਆ, ਜਿਸ ਤੋਂ ਬਾਦ ਕਾਰਵਾਈ ਅਮਲ ਵਿਚ ਲਿਆਂਦੀ ਗਈ ਐ। ਇਸ ਸਬੰਧੀ ਜਾਣਕਾਰੀ ਦਿੰਦਿਆਂ ਏਡੀਸੀਪੀ ਸਿਟੀ-2 ਹਰਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਮਹਿਲਾ ਤਸਕਰ ਮਨਜੀਤ ਕੌਰ ‘ਤੇ ਐਨਡੀਪੀਐਸ ਐਕਟ ਤਹਿਤ ਤਿੰਨ ਮਾਮਲੇ ਦਰਜ ਹਨ ਅਤੇ ਉਹ ਜ਼ਮਾਨਤ ‘ਤੇ ਹੈ। ਉਸਦੀ ਮਾਂ ਵਿਰੁੱਧ ਇੱਕ ਮਾਮਲਾ ਦਰਜ ਹੈ। ਮਨਜੀਤ ਕੌਰ ਨੂੰ ਕਈ ਵਾਰ ਨੋਟਿਸ ਜਾਰੀ ਕੀਤੇ ਗਏ ਸਨ, ਪਰ ਉਸਨੇ ਕੋਈ ਜਵਾਬ ਨਹੀਂ ਦਿੱਤਾ। ਇਸ ਤੋਂ ਬਾਅਦ, ਪੁਲਿਸ ਨੇ ਅੱਜ ਕਾਰਵਾਈ ਅਮਲ ਵਿਚ ਲਿਆਂਦੀ ਐ। ਨਗਰ ਨਿਗਮ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਇਮਾਰਤ ਦੇ ਗੈਰ-ਕਾਨੂੰਨੀ ਤੌਰ ‘ਤੇ ਬਣਾਏ ਗਏ ਹਿੱਸੇ ਬਾਰੇ ਜਾਰੀ ਕੀਤੇ ਗਏ ਵਾਰ-ਵਾਰ ਨੋਟਿਸਾਂ ਦਾ ਜਵਾਬ ਨਾ ਮਿਲਣ ਕਾਰਨ ਅੱਜ ਇਹ ਕਾਰਵਾਈ ਕੀਤੀ ਗਈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਦੀ ਜਾਂਚ ਤੋਂ ਪਤਾ ਲੱਗਾ ਹੈ ਕਿ ਔਰਤ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿੱਚ ਸ਼ਾਮਲ ਸੀ ਅਤੇ ਹਾਲ ਹੀ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਇੱਕ ਮਾਮਲੇ ਵਿੱਚ ਜੇਲ੍ਹ ਤੋਂ ਜ਼ਮਾਨਤ ‘ਤੇ ਰਿਹਾਅ ਹੋਈ ਸੀ। ਉਨ੍ਹਾਂ ਕਿਹਾ ਕਿ ਇਹ ਨਗਰ ਨਿਗਮ ਅਤੇ ਪੁਲਿਸ ਪ੍ਰਸ਼ਾਸਨ ਦਾ ਸਾਂਝਾ ਐਕਸ਼ਨ ਐ। ਪੁਲਿਸ ਅਧਿਕਾਰੀ ਨੇ ਅੱਗੇ ਕਿਹਾ ਕਿ ਨਸ਼ਾ ਤਸਕਰਾਂ ਵਿਰੁੱਧ ਇਹ ਕਾਰਵਾਈ ਜਾਰੀ ਰਹੇਗੀ।