ਤਰਨ ਤਾਰਨ ਪੁਲਿਸ ਖਿਲਾਫ ਅਕਾਲੀ ਦਲ ਦਾ ਧਰਨਾ; ਅਕਾਲੀ ਵਰਕਰਾਂ ਨੂੰ ਬੇਵਜ੍ਹਾ ਪ੍ਰੇਸ਼ਾਨ ਕਰਨ ਦੇ ਇਲਜਾਮ

0
44

ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਤਰਨ ਤਾਰਨ ਵਿਖੇ ਧਰਨਾ ਦੇ ਕੇ ਪੁਲਿਸ ਪ੍ਰਸ਼ਾਸਨ ਖਿਲਾਫ ਨਾਅਰੇਬਾਜ਼ੀ ਕੀਤੀ। ਅਕਾਲੀ ਦਲ ਦਾ ਇਲਜਾਮ ਐ ਕਿ ਪੁਲਿਸ ਪ੍ਰਸ਼ਾਸਨ ਸੱਤਾਧਾਰੀ ਧਿਰ ਦੀ ਸ਼ਹਿ ਤੇ ਧੱਕਾ ਕਰ ਰਹੀ ਐ। ਧਰਨੇ ਵਿਚ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੋਂ ਇਲਾਵਾ ਦਿੱਗਜ ਆਗੂ ਵੀ ਮੌਜੂਦ ਰਹੇ। ਇਸ ਮੌਕੇ ਸੰਬੋਧਨ ਕਰਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਸੱਤਾਧਾਰੀ ਧਿਰ ਦੀ ਸ਼ਹਿ ਤੇ ਪੁਲਿਸ ਪ੍ਰਸ਼ਾਸਨ ਲਗਾਤਾਰ ਵਿਰੋਧੀਆਂ ਨਾਲ ਧੱਕਾ ਕਰ ਰਹੀ ਐ।
ਉਨ੍ਹਾਂ ਪੁਲਿਸ ਅਧਿਕਾਰੀਆਂ ਨੂੰ ਵਿਰੋਧੀਆਂ ਨੂੰ ਬਿਨਾਂ ਵਜ੍ਹਾ ਪ੍ਰੇਸ਼ਾਨ ਨਾ ਕਰਨ ਦੀ ਚਿਤਾਵਨੀ ਦਿੱਤੀ। ਉਨ੍ਹਾਂ ਕਿਹਾ ਕਿ ਚੋਣਾਂ ਆਉਂਦੀਆਂ ਜਾਂਦੀਆਂ ਰਹਿਣਗੀਆਂ, ਪਰ ਪੁਲਿਸ ਅਧਿਕਾਰੀਆਂ ਨੂੰ ਆਪਣੀ ਅਗਲੀ ਨੌਕਰੀ ਬਾਰੇ ਖਿਆਲ ਰੱਖਣਾ ਚਾਹੀਦਾ ਐ। ਉਨ੍ਹਾਂ ਕਿਹਾ ਕਿ ਜੇਕਰ ਪੁਲਿਸ ਨੇ ਆਪਣਾ ਰਵੱਈਆ ਨਾ ਬਦਲਿਆਂ ਤਾਂ ਉਹ ਮੁੱਖ ਮੰਤਰੀ ਨੂੰ ਵੀ ਹਲਕੇ ਅੰਦਰ ਦਾਖਲ ਨਹੀਂ ਹੋਣ ਦੇਣਗੇ।

LEAVE A REPLY

Please enter your comment!
Please enter your name here