ਪੰਜਾਬ ਖੰਨਾ ’ਚ ਰੋਡਵੇਜ ਬੱਸ ਦੀ ਟਰਾਲੇ ਨਾਲ ਟੱਕਰ; 22 ਤੋਂ ਵਧੇਰੇ ਯਾਤਰੀਆਂ ਦੇ ਲੱਗੀਆਂ ਸੱਟਾਂ; ਪੁਲਿਸ ਕਰ ਰਹੀ ਮਾਮਲੇ ਦੀ ਜਾਂਚ By admin - October 28, 2025 0 20 Facebook Twitter Pinterest WhatsApp ਖੰਨਾ ਦੇ ਨੈਸ਼ਨਲ ਹਾਈਵੇ ਤੇ ਅੱਜ ਉਸ ਵੇਲੇ ਵੱਡੇ ਹਾਦਸਾ ਵਾਪਰ ਗਿਆ ਜਦੋਂ ਸਵਾਰੀਆਂ ਨਾਲ ਭਾਰੀ ਪੰਜਾਬ ਰੋਡਵੇਜ ਦੀ ਬੱਸ ਦੀ ਟਰਾਲੇ ਨਾਲ ਟੱਕਰ ਹੋ ਗਈ। ਹਾਦਸੇ ਵਿਚ 20 ਦੇ ਕਰੀਬ ਸਵਾਰੀਆਂ ਦੇ ਸੱਟਾਂ ਲੱਗੀਆਂ ਨੇ, ਜਿਨ੍ਹਾਂ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਐ। ਜਾਣਕਾਰੀ ਅਨੁਸਾਰ ਇਹ ਬੱਸ ਲੁਧਿਆਣਾ ਤੋਂ ਪਟਿਆਲਾ ਨੂੰ ਜਾ ਰਹੀ ਸੀ। ਸੂਚਨਾ ਮਿਲਦੇ ਸਾਰ ਹੀ ਮੌਕੇ ਉੱਤੇ ਪਹੁੰਚੀ ਪੁਲਿਸ ਨੇ ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾਉਣ ਲਈ ਤਰੁੰਤ ਐਂਬਲੈਂਸ ਮੰਗਵਾਈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਰਿਪੋਰਟਾਂ ਅਨੁਸਾਰ, ਬੱਸ ਲੁਧਿਆਣਾ ਤੋਂ ਪਟਿਆਲਾ ਜਾ ਰਹੀ ਸੀ, ਜਿਸ ਵਿੱਚ ਜ਼ਿਆਦਾਤਰ ਵਿਦਿਆਰਥੀ ਸਵਾਰ ਸਨ। ਦੂਜੇ ਪਾਸੇ ਤੋਂ ਇੱਕ ਤੇਜ਼ ਰਫ਼ਤਾਰ ਟ੍ਰੇਲਰ ਡਿਵਾਈਡਰ ਪਾਰ ਕਰਕੇ ਬੱਸ ਨਾਲ ਟਕਰਾ ਗਿਆ। ਸੂਚਨਾ ਮਿਲਣ ‘ਤੇ ਪੁਲਿਸ, ਸੜਕ ਸੁਰੱਖਿਆ ਕਰਮਚਾਰੀ ਅਤੇ 108 ਐਂਬੂਲੈਂਸ ਕਰਮਚਾਰੀ ਮੌਕੇ ‘ਤੇ ਪਹੁੰਚੇ। ਹਾਦਸੇ ਕਾਰਨ ਰਾਸ਼ਟਰੀ ਰਾਜਮਾਰਗ ‘ਤੇ ਲੰਮਾ ਟ੍ਰੈਫਿਕ ਜਾਮ ਲੱਗ ਗਿਆ। ਮੌਕੇ ਤੇ ਪਹੁੰਚੀ ਟ੍ਰੈਫਿਕ ਪੁਲਿਸ ਨੇ ਹਾਦਸਾਗ੍ਰਸਤ ਵਾਹਨਾਂ ਨੂੰ ਪਾਸੇ ਕਰ ਕੇ ਆਵਾਜਾਈ ਨੂੰ ਬਹਾਲ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਐ।