ਪੰਜਾਬ ਛੱਤਬੀੜ ਚਿੜੀਆਂ ਘਰ ਅੰਦਰ ਲੱਗੀ ਅੱਗ; ਅੱਗ ਨਾਲ ਕਈ ਈ-ਵਾਹਨ ਸੜ ਕੇ ਸੁਆਹ By admin - October 28, 2025 0 19 Facebook Twitter Pinterest WhatsApp ਜ਼ੀਰਕਪੁਰ ਨੇੜੇ ਪੈਂਦੇ ਛੱਤਬੀੜ ਚਿੱੜੀਆਂ ਘਰ ਅੰਦਰ ਹਾਲਾਤ ਉਸ ਵੇਲੇ ਅਫਰਾ-ਤਫਰੀ ਵਾਲੇ ਬਣ ਗਏ ਜਦੋਂ ਇੱਥੇ ਈ-ਵਾਹਨਾਂ ਨੂੰ ਅਚਾਨਕ ਅੱਗ ਲੱਗ ਗਈ। ਅੱਗ ਇੰਨੀ ਤੇਜ਼ੀ ਨਾਲ ਫੈਲੀ ਕਿ ਇਸ ਨੇ ਦੇਖਦੇ ਹੀ ਦੇਖਦੇ ਕਈ ਕਈ ਈ-ਵਾਹਨਾਂ ਅੱਗ ਦੀ ਲਪੇਟ ਵਿੱਚ ਲੈ ਲਿਆ। ਸੂਚਨਾ ਮਿਲਣ ‘ਤੇ ਫਾਇਰ ਬ੍ਰਿਗੇਡ ਦੀ ਟੀਮ ਮੌਕੇ ‘ਤੇ ਪਹੁੰਚੀ ਅਤੇ ਕਾਫ਼ੀ ਕੋਸ਼ਿਸ਼ਾਂ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ। ਸੈਲਾਨੀਆਂ ਨੂੰ ਲਿਜਾਣ ਲਈ ਵਰਤੇ ਜਾਣ ਵਾਲੇ ਇਨ੍ਹਾਂ ਵਾਹਨਾਂ ਦੇ ਸੜਣ ਨਾਲ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ ਐ। ਚਿੜੀਆਘਰ ਪ੍ਰਬੰਧਨ ਦੇ ਅਨੁਸਾਰ, ਇਹ ਵਾਹਨ ਸਫਾਰੀ ਦੌਰਾਨ ਸੈਲਾਨੀਆਂ ਨੂੰ ਲਿਜਾਣ ਲਈ ਵਰਤੇ ਜਾਂਦੇ ਹਨ। ਅੱਗ ਲੱਗਣ ਨਾਲ ਇਨ੍ਹਾਂ ਇਲੈਕਟ੍ਰਾਨਿਕ ਵਾਹਨਾਂ ਨੂੰ ਲੱਖਾਂ ਰੁਪਏ ਦਾ ਨੁਕਸਾਨ ਹੋਇਆ ਹੈ। ਅੱਗ ਲੱਗਣ ਦੇ ਕਾਰਨਾਂ ਦਾ ਫਿਲਹਾਲ ਪਤਾ ਨਹੀਂ ਚੱਲ ਸਕਿਆ। ਹਾਲਾਂਕਿ ਤਕਨੀਕੀ ਨੁਕਸ ਨੂੰ ਇੱਕ ਸੰਭਾਵਿਤ ਕਾਰਨ ਮੰਨਿਆ ਜਾ ਰਿਹਾ ਹੈ। ਇਸ ਘਟਨਾ ਤੋਂ ਬਾਅਦ, ਚਿੜੀਆਘਰ ਵਿੱਚ ਕੁਝ ਸਮੇਂ ਲਈ ਦਹਿਸ਼ਤ ਦਾ ਮਾਹੌਲ ਸੀ, ਅਤੇ ਸੁਰੱਖਿਆ ਕਾਰਨਾਂ ਕਰਕੇ ਸੈਲਾਨੀਆਂ ਨੂੰ ਇਲਾਕੇ ਤੋਂ ਦੂਰ ਰੱਖਿਆ ਗਿਆ ਸੀ। ਪੁਲਿਸ ਅਤੇ ਫਾਇਰ ਵਿਭਾਗ ਮਾਮਲੇ ਦੀ ਜਾਂਚ ਕਰ ਰਿਹਾ ਹੈ। ਚਿੜੀਆਘਰ ਪ੍ਰਸ਼ਾਸਨ ਨੇ ਕਿਹਾ ਕਿ ਹਾਦਸੇ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਪਰ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਵਾਧੂ ਸੁਰੱਖਿਆ ਉਪਾਅ ਕੀਤੇ ਜਾਣਗੇ।