ਪੰਜਾਬ ਅਜਨਾਲਾ ਖੇਤਰ ਨੂੰ ਪੰਜਾਬ ਸਰਕਾਰ ਵੱਡਾ ਤੋਹਫਾ; ਪਿੰਡ ਬਿਕਰਾਊਰ ਨੂੰ ਮਿਲਿਆ ਨਵਾਂ ਸਰਕਾਰੀ ਕਾਲਜ; ਵਿਧਾਇਕ ਧਾਲੀਵਾਲਾ ਨੇ ਸਾਂਝਾ ਕੀਤੀ ਜਾਣਕਾਰੀ By admin - October 29, 2025 0 59 Facebook Twitter Pinterest WhatsApp ਪੰਜਾਬ ਸਰਕਾਰ ਨੇ ਹਲਕਾ ਅਜਨਾਲਾ ਦੇ ਲੋਕਾਂ ਨੂੰ ਵੱਡਾ ਤੋਹਫਾ ਦਿੱਤਾ ਐ। ਸਰਕਾਰ ਵੱਲੋਂ ਹਲਕੇ ਦੇ ਪਿੰਡ ਬਿਕਰਾਊਰ ਨੂੰ ਵਿਖੇ ਨਵਾਂ ਸਰਕਾਰੀ ਕਾਲਜ ਖੋਲ੍ਹਿਆ ਜਾ ਰਿਹਾ ਐ। 15 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਇਸ ਕਾਲਜ ਨਾਲ ਪਿੰਡ ਬਿਕਰਾਓਰ ਦੇ ਨਾਲ ਨਾਲ ਇਲਾਕੇ ਦੇ ਕਈ ਪਿੰਡਾਂ ਦੇ ਵਿਦਿਆਰਥੀਆਂ ਨੂੰ ਉੱਚ ਸਿੱਖਿਆ ਦੀ ਸਹੂਲਤ ਮਿਲਣ ਲੱਗੇਗੀ। ਇਸ ਦਾ ਐਲਾਨ ਹਲਕੇ ਦੇ ਵਿਧਾਇਕ ਅਤੇ ਸਾਬਕਾ ਕੈਬਿਨੇਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਪ੍ਰੈਸ ਕਾਨਫਰੰਸ ਦੌਰਾਨ ਕੀਤਾ ਐ। ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਕਾਲਜ ਬਣਾਉਣ ਦਾ ਵਾਅਦਾ ਤਾਂ ਕੀਤਾ ਸੀ ਪਰ ਕਿਸੇ ਨੇ ਵੀ ਉਹ ਪੂਰਾ ਨਹੀਂ ਕੀਤਾ। ਆਮ ਆਦਮੀ ਪਾਰਟੀ ਦੀ ਸਰਕਾਰ ਨੇ ਲੋਕਾਂ ਨਾਲ ਕੀਤਾ ਵਾਅਦਾ ਪੂਰਾ ਕਰਕੇ ਇਕ ਇਤਿਹਾਸਕ ਕਦਮ ਚੁੱਕਿਆ ਹੈ। ਧਾਲੀਵਾਲ ਨੇ ਕਿਹਾ ਕਿ ਸਰਹੱਦੀ ਇਲਾਕਿਆਂ ਦੇ ਬੱਚੇ ਹੁਣ ਉੱਚ ਸਿੱਖਿਆ ਲਈ ਅੰਮ੍ਰਿਤਸਰ ਜਾਂ ਹੋਰ ਦੂਰਲੇ ਇਲਾਕਿਆਂ ਤੱਕ ਜਾਣ ਲਈ ਮਜਬੂਰ ਨਹੀਂ ਰਹਿਣਗੇ। ਕਾਲਜ ਬਣਨ ਨਾਲ ਸਿੱਖਿਆ ਦਾ ਪੱਧਰ ਉੱਚਾ ਹੋਵੇਗਾ ਅਤੇ ਨੌਜਵਾਨਾਂ ਨੂੰ ਆਪਣੇ ਖੇਤਰ ਵਿਚ ਹੀ ਗੁਣਵੱਤਾਪੂਰਨ ਸਿੱਖਿਆ ਮਿਲੇਗੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਮੁੱਖ ਉਦੇਸ਼ ਹਰ ਪਿੰਡ ਤੱਕ ਵਿਕਾਸ ਪਹੁੰਚਾਉਣਾ ਅਤੇ ਸਰਹੱਦੀ ਖੇਤਰਾਂ ਨੂੰ ਸਿੱਖਿਆ, ਸਿਹਤ ਅਤੇ ਬੁਨਿਆਦੀ ਢਾਂਚੇ ਦੇ ਮਾਮਲੇ ਵਿੱਚ ਮਜ਼ਬੂਤ ਕਰਨਾ ਹੈ। ਇਸ ਪ੍ਰੋਜੈਕਟ ਨਾਲ ਅਜਨਾਲਾ ਹਲਕੇ ਦੀ ਤਸਵੀਰ ਬਦਲਣ ਦੀ ਉਮੀਦ ਹੈ।