Uncategorized ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਘੇਰੀ ਮਾਨ ਸਰਕਾਰ/ ਆਗੂਆਂ ਦੀਆਂ ਗ੍ਰਿਫਤਾਰੀ ਨੂੰ ਦੱਸਿਆ ਸੰਵਿਧਾਨਕ ਹੱਕਾਂ ਦਾ ਘਾਣ/ ਕਿਹਾ, ਸਰਕਾਰ ਦੇ ਹਰ ਧੱਕੇ ਦਾ ਸਬਰ ਨਾਲ ਜਵਾਬ ਦੇਣਗੇ ਕਿਸਾਨ By admin - May 6, 2025 0 19 Facebook Twitter Pinterest WhatsApp ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਿਸਾਨ ਆਗੂਆਂ ਦੀ ਫੜੋ-ਫੜੀ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਘੇਰਿਆ ਐ। ਕਿਸਾਨ ਆਗੂਆਂ ਦੀ ਫੜੋ ਫੜੀ ਦੀ ਨਿੰਦਾ ਕਰਦਿਆਂ ਡੱਲੇਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਸੱਤਾ ਦੇ ਨਸ਼ੇ ਵਿਚ ਕਿਸਾਨਾਂ ਦੇ ਸੰਵਿਧਾਨਕ ਹੱਕਾਂ ਨੂੰ ਕੁਚਲਣ ਦੇ ਰਾਹ ਪਈ ਹੋਈ ਐ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਮਾਨ ਕਿਸਾਨਾਂ ਨੂੰ ਧਰਨੇ ਪ੍ਰਦਰਸ਼ਨ ਕਰਨ ਤੋਂ ਰੋਕਣ ਦੇ ਬਿਆਨ ਦੇ ਰਹੇ ਨੇ ਜੋ ਸਰਕਾਰ ਦੀ ਬੁਖਲਾਹਟ ਦਾ ਨਤੀਜਾ ਐ। ਉਨ੍ਹਾਂ ਕਿਹਾ ਕਿ ਪੱਤਰਕਾਰਾਂ ਨੂੰ ਵੀ ਸਾਡੇ ਨਾਲ ਮਿਲਣ ਤੋਂ ਰੋਕਿਆ ਜਾ ਰਿਹਾ ਐ। ਉਨ੍ਹਾਂ ਕਿਹਾ ਕਿ ਸਰਕਾਰ ਲੋਕਾਂ ਦੀ ਆਵਾਜ਼ ਨੂੰ ਦਬਾਉਣਾ ਚਾਹੁੰਦੀ ਐ ਪਰ ਸਰਕਾਰ ਜਿੰਨਾ ਇਸ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕਰੇਗੀ, ਲੋਕਾਂ ਦੀ ਆਵਾਜ਼ ਉਨੀ ਹੀ ਪ੍ਰਬੱਲਤਾ ਨਾਲ ਉਠੇਗੀ। ਉਨ੍ਹਾਂ ਕਿਹਾ ਕਿ ਸਰਕਾਰ ਕਿਸਾਨ ਆਗੂਆਂ ਨੂੰ ਗ੍ਰਿਫਤਾਰ ਕਰ ਕੇ ਅੰਦੋਲਨ ਨੂੰ ਦਬਾਉਣ ਦੀ ਕੋਸ਼ਿਸ਼ ਵਿਚ ਐ ਜੋ ਇਕ ਨਵੇਂ ਅੰਦੋਲਨ ਦੀ ਸ਼ੁਰੂਆਤ ਦਾ ਕਾਰਨ ਬਣੇਗਾ।