ਅੰਮ੍ਰਿਤਸਰ ਗੋਲਡਨ ਟੈਂਪਲ ਐਕਸਪ੍ਰੈੱਸ ਟਰੇਨ ’ਚੋਂ ਗਊ ਮਾਸ ਬਰਾਮਦ/ ਕਲਕੱਤਾ ਤੇ ਬੰਗਾਲ ਵਿਚ ਭੇਜਿਆ ਜਾ ਰਿਹਾ ਸੀ 3 ਕੁਇੰਟਲ ਗਊ ਮਾਸ/ ਭਾਜਪਾ ਆਗੂ ਲਕਸ਼ਮੀ ਕਾਂਤਾ ਚਾਵਲਾ ਨੇ ਕੇਂਦਰ ਸਰਕਾਰ ਤੋਂ ਮੰਗੀ ਕਾਰਵਾਈ

0
6

ਅੰਮ੍ਰਿਤਸਰ ਤੋਂ ਚੱਲਣ ਵਾਲੀ ਗੋਲਡਨ ਟੈਂਪਲ ਐਕਸਪ੍ਰੈੱਸ ਟਰੇਨ ਵਿਚੋਂ 3 ਕੁਇੰਟਲ ਗਊ ਮਾਸ ਮਿਲਣ ਦਾ ਮੁੱਦਾ ਗਰਮਾ ਗਿਆ ਐ। ਸਾਬਕਾ ਮੰਤਰੀ ਤੇ ਸੀਨੀਅਰ ਭਾਜਪਾ ਆਗੂ ਲਕਸ਼ਮੀ ਕਾਂਤਾ ਚਾਵਲਾ ਨੇ ਘਟਨਾ ਦੀ ਸਖਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਪੰਜਾਬ ਅਤੇ ਕੇਂਦਰ ਸਰਕਾਰ ਤੋਂ ਘਟਨਾ ਲਈ ਜ਼ਿੰਮੇਵਾਰ ਲੋਕਾਂ ਖਿਲਾਫ ਬਣਦੀ ਕਾਰਵਾਈ ਦੀ ਮੰਗ ਕੀਤੀ ਐ। ਇਸ ਸਬੰਧੀ ਬਿਆਨ ਜਾਰੀ ਕਰਦਿਆਂ ਲਕਸ਼ਮੀ ਕਾਂਤਾ ਚਾਵਲਾ ਨੇ ਕਿਹਾ ਕਿ ਗੁਰੂ ਨਗਰੀ ਤੋਂ ਅੰਮ੍ਰਿਤਸਰ ਤੋਂ ਕੋਲਕਾਤਾ ਤੇ ਬੰਗਾਲ ਵਰਗੇ ਸ਼ਹਿਰਾਂ ਤਕ ਗਊ ਮਾਸ ਦੀ ਤਸਕਰੀ ਹੋਣਾ ਵੱਡਾ ਮਸਲਾ ਐ। ਉਨ੍ਹਾਂ ਕਿਹਾ ਕਿ ਇਸ ਸਭ ਲਈ ਰੇਲਵੇ ਵਿਭਾਗ ਤੋਂ ਇਲਾਵਾ ਸਰਕਾਰਾਂ ਵੀ ਜ਼ਿੰਮੇਵਾਰ ਨੇ, ਜਿਨ੍ਹਾਂ ਨੂੰ ਐਨੀ ਭਾਰੀ ਮਾਤਰਾ ਵਿਚ ਗਊ ਮਾਸ ਦੀ ਤਸਕਰੀ ਦਾ ਪਤਾ ਨਹੀਂ ਚੱਲ ਸਕਿਆ। ਉਨ੍ਹਾਂ ਕਿਹਾ ਕਿ ਇਹ ਗੋਰਖਧੰਦਾ ਕਾਫੀ ਸਮੇਂ ਚੱਲਦਾ ਹੋ ਸਕਦਾ ਐ, ਇਸ ਲਈ ਇਸ ਦੀ ਤੈਅ ਤਕ ਜਾ ਕੇ ਜ਼ਿੰਮੇਵਾਰ ਲੋਕਾਂ ਖਿਲਾਫ ਸਖਤ ਕਾਰਵਾਈ ਹੋਣੀ ਚਾਹੀਦੀ ਐ। ਉਨ੍ਹਾਂ ਰੇਲਵੇ ਵਿਭਾਗ ਅਤੇ ਪੁਲਿਸ ਪ੍ਰਸ਼ਾਸਨ ਨੂੰ ਵੀ ਇਸ ਘਿਨਾਉਣੇ ਕਾਂਡ ਵਿਚ ਸ਼ਾਮਲ ਲੋਕਾਂ ਖਿਲਾਫ ਸਿਕੰਜਾ ਕੱਸਣ ਦੀ ਅਪੀਲ ਕੀਤੀ ਤਾਂ ਜੋ ਅਜਿਹੇ ਅਨਸਰਾਂ ਦੀਆਂ ਕਾਰਵਾਈਆਂ ਨੂੰ ਨੱਥ ਪਾਈ ਜਾ ਸਕੇ।

LEAVE A REPLY

Please enter your comment!
Please enter your name here