ਜਲੰਧਰ ’ਚ ਮੈਰਾਥਨ ਦੌਰ ਦਾ ਆਯੋਜਨ; ਕੰਪਨੀ ਬਾਗ ਚੌਂਕ ਤੋਂ ਹੋਈ ਸ਼ੁਰੂਆਤ

0
17

ਭਾਜਪਾ ਵੱਲੋਂ ਜਲੰਧਰ ਵਿਖੇ ਸਰਦਾਰ ਵੱਲਭ ਭਾਈ ਪਟੇਲ ਦੇ ਜਨਮ ਦਿਵਸ ਮੌਕੇ ਮੈਰਾਥਨ ਦੌੜ ਦਾ ਆਯੋਜਨਾ ਕੀਤਾ ਗਿਆ। ਸ਼ਹਿਰ ਦੇ ਕੰਪਨੀ ਬਾਗ ਚੌਂਕ ਤੋਂ ਸ਼ੁਰੂ ਹੋਈ ਇਸ ਦੌੜ ਵਿਚ ਸਾਬਕਾ ਕੇਂਦਰੀ ਮੰਤਰੀ ਸੋਮ ਪ੍ਰਕਾਸ਼, ਸਾਬਕਾ ਕੈਬਨਿਟ ਮੰਤਰੀ ਮਨੋਰੰਜਨ ਕਾਲੀਆ ਅਤੇ ਸਾਬਕਾ ਸੰਸਦ ਮੈਂਬਰ ਸੁਸ਼ੀਲ ਰਿੰਕੂ ਸਮੇਤ ਭਾਜਪਾ ਦੀ ਜ਼ਿਲ੍ਹਾ ਲੀਡਰਸ਼ਿਪ ਮੌਜੂਦ ਰਹੀ। ਇਸ ਮੌਕੇ ਆਪਣੇ ਸੰਬੋਧਨ ਵਿਚ ਸਾਬਕਾ ਮੰਤਰੀ ਮਨੋਰੰਜਨ ਕਾਲੀਆਂ ਨੇ ਸਰਦਾਰ ਵੱਲਭ ਭਾਈ ਪਟੇਲ ਦੇ ਦੇਸ਼ ਦੀ ਅਖੰਡਤਾ ਲਈ ਕੀਤੇ ਕੰਮਾਂ ਤੋਂ ਜਾਣੂ ਕਰਵਾਇਆ।
ਸਾਬਕਾ ਕੈਬਨਿਟ ਮੰਤਰੀ ਮਨੋਰੰਜਨ ਕਾਲੀਆ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਰਨ ਫਾਰ ਯੂਨਿਟੀ ਮੈਰਾਥਨ 31 ਅਕਤੂਬਰ ਨੂੰ ਸਰਦਾਰ ਵੱਲਭ ਭਾਈ ਪਟੇਲ ਦੀ 150ਵੀਂ ਜਨਮ ਦਿਵਸ ਨੂੰ ਮਨਾਉਣ ਲਈ ਆਯੋਜਿਤ ਕੀਤੀ ਜਾਂਦੀ ਹੈ। ਇਹ ਦਿਨ ਦੇਸ਼ ਦੇ ਪਹਿਲੇ ਗ੍ਰਹਿ ਮੰਤਰੀ ਸਰਦਾਰ ਵੱਲਭ ਭਾਈ ਪਟੇਲ ਦੀ ਜਨਮ ਵਰ੍ਹੇਗੰਢ ਦੀ ਯਾਦ ਦਿਵਾਉਂਦਾ ਹੈ। ਉਨ੍ਹਾਂ ਨੇ ਭਾਰਤ ਅਤੇ ਪਾਕਿਸਤਾਨ ਦੀ ਵੰਡ ਦੌਰਾਨ 350 ਰਾਜਾਂ ਨੂੰ ਭਾਰਤ ਵਿੱਚ ਮਿਲਾ ਦਿੱਤਾ, ਏਕਤਾ ਦੇ ਪ੍ਰਤੀਕ ਦਾ ਪ੍ਰਦਰਸ਼ਨ ਕੀਤਾ।
ਉਨ੍ਹਾਂ ਕਿਹਾ ਕਿ 31 ਅਕਤੂਬਰ ਨੂੰ ਦੇਸ਼ ਭਰ ਵਿੱਚ ਰਨ ਫਾਰ ਯੂਨਿਟੀ ਦਾ ਆਯੋਜਨ ਕੀਤਾ ਜਾਂਦਾ ਹੈ, ਜਿਸਦਾ ਸੰਦੇਸ਼ ਇਹ ਹੈ ਕਿ ਅਸੀਂ ਸਾਰੇ ਇੱਕ ਹਾਂ; ਹਿੰਦੂ, ਮੁਸਲਮਾਨ, ਸਿੱਖ, ਈਸਾਈ ਸਾਰੇ ਭਰਾ ਹਨ। ਉਨ੍ਹਾਂ ਦੱਸਿਆ ਕਿ ਰਨ ਫਾਰ ਯੂਨਿਟੀ ਏਕਤਾ ਨੂੰ ਉਤਸ਼ਾਹਿਤ ਕਰਨ ਲਈ ਆਯੋਜਿਤ ਕੀਤੀ ਜਾਂਦੀ ਹੈ, ਅਤੇ ਹਰ ਕੋਈ ਇਸ ਵਿੱਚ ਹਿੱਸਾ ਲੈਂਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਇਹ ਦੌੜ ਸਰਦਾਰ ਵੱਲਭਭਾਈ ਪਟੇਲ ਨੂੰ ਸ਼ਰਧਾਂਜਲੀ ਦੇਣ ਲਈ ਸਾਰੇ ਜ਼ਿਲ੍ਹਿਆਂ ਵਿੱਚ ਆਯੋਜਿਤ ਕੀਤੀ ਜਾਂਦੀ ਹੈ।

LEAVE A REPLY

Please enter your comment!
Please enter your name here