ਪੰਜਾਬ ਸੀਬੀਆਈ ਅਦਾਲਤ ’ਚ ਸਾਬਕਾ ਡੀਆਈਜੀ ਭੁੱਲਰ ਦੀ ਪੇਸ਼ੀ; ਅਦਾਲਤ ਨੇ 14 ਦਿਨ ਵਧਾਈ ਨਿਆਇਕ ਹਿਰਾਸਤ By admin - October 31, 2025 0 14 Facebook Twitter Pinterest WhatsApp ਸਾਬਕਾ ਡੀਆਈਜੀ ਹਰਚਰਨ ਸਿੰਘ ਭੁੱਲਰ ਦੀ ਅੱਜ ਸੀਬੀਆਈ ਦੀ ਵਿਸ਼ੇਸ਼ ਅਦਾਲਤ ਵਿਚ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ੀ ਹੋਈ। ਮਾਮਲੇ ਦੀ ਸੁਣਵਾਈ ਤੋਂ ਬਾਅਦ ਅਦਾਲਤ ਨੇ ਡੀਆਈਜੀ ਭੁੱਲਰ ਦੀ ਨਿਆਇਕ ਹਿਰਾਸਤ 14 ਦਿਨ ਹੋਰ ਵਧਾਉਣ ਦੇ ਹੁਕਮ ਜਾਰੀ ਕੀਤੇ ਹਨ। ਪਿਛਲੀ ਪੇਸ਼ੀ ਦੌਰਾਨ ਵੀ ਅਦਾਲਤ ਨੇ 14 ਦਿਨਾਂ ਦੀ ਨਿਆਇਕ ਹਿਰਾਸਤ ਵਿਚ ਭੇਜਿਆ ਗਿਆ ਸੀ। ਅਦਾਲਤੀ ਹੁਕਮਾਂ ਬਾਅਦ ਸਾਬਕਾ ਡੀਆਈਜੀ ਨੂੰ ਦੋ ਹਫਤਿਆ ਲਈ ਹੋਰ ਨਿਆਇਕ ਹਿਰਾਸਤ ਵਿਚ ਰਹਿਣਾ ਪਵੇਗਾ। ਦੱਸਣਯੋਗ ਐ ਇਕ ਸੀਬੀਆਈ ਵੱਲੋਂ ਹਰਚਰਨ ਸਿੰਘ ਭੁੱਲਰ ਨੂੰ ਕੁਝ ਸਮਾਂ ਪਹਿਲਾਂ ਰਿਸ਼ਵਤ ਲੈਣ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤਾ ਗਿਆ ਸੀ। ਏਜੰਸੀ ਦਾ ਦੋਸ਼ ਹੈ ਕਿ ਭੁੱਲਰ ਨੇ ਆਪਣੇ ਅਹੁਦੇ ਦਾ ਗਲਤ ਫਾਇਦਾ ਚੁੱਕਦਿਆਂ ਗੈਰਕਾਨੂੰਨੀ ਤਰੀਕੇ ਨਾਲ ਪੈਸੇ ਹਾਸਲ ਕਰਨ ਦੀ ਕੋਸ਼ਿਸ਼ ਕੀਤੀ ਸੀ। ਸੀਬੀਆਈ ਸੂਤਰਾਂ ਮੁਤਾਬਕ, ਜਾਂਚ ਦੌਰਾਨ ਕੁਝ ਮਹੱਤਵਪੂਰਨ ਦਸਤਾਵੇਜ਼ ਅਤੇ ਡਿਜਿਟਲ ਡਾਟਾ ਪ੍ਰਾਪਤ ਹੋਏ ਹਨ, ਜਿਨ੍ਹਾਂ ਦਾ ਵਿਸ਼ਲੇਸ਼ਣ ਜਾਰੀ ਹੈ। ਇਹ ਵੀ ਸੰਭਾਵਨਾ ਜਤਾਈ ਜਾ ਰਹੀ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਇਸ ਮਾਮਲੇ ਨਾਲ ਜੁੜੇ ਹੋਰ ਅਧਿਕਾਰੀਆਂ ਜਾਂ ਵਿਅਕਤੀਆਂ ਤੋਂ ਪੁੱਛਗਿੱਛ ਕੀਤੀ ਜਾ ਸਕਦੀ ਹੈ।