ਪੰਜਾਬ ਸ੍ਰੀ ਦਰਬਾਰ ਸਾਹਿਬ ਤੋਂ ਪਾਕਿਸਤਾਨ ਲਈ ਲਈ ਜਥਾ ਰਵਾਨਾ; ਸ੍ਰੀ ਨਨਕਾਣਾ ਸਾਹਿਬ ਪ੍ਰਕਾਸ਼ ਪੁਰਬ ਮਨਾਏਗਾ ਸੰਗਤ ਦਾ ਜਥਾ By admin - October 31, 2025 0 55 Facebook Twitter Pinterest WhatsApp ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਲਈ ਰਵਾਨਾ ਹੋ ਗਿਆ ਐ। ਇਹ ਜਥਾ ਅੱਜ ਸ੍ਰੀ ਦਰਬਾਰ ਸਾਹਿਬ ਤੋਂ ਸ੍ਰੀ ਨਨਕਾਣਾ ਸਾਹਿਬ ਲਈ ਰਵਾਨਾ ਹੋਇਆ। ਰਵਾਨਗੀ ਤੋਂ ਪਹਿਲਾਂ ਸੰਗਤ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਦੌਰਾਨ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜਥੇ ਲਈ ਖਾਸ ਸਹੂਲਤਾਂ ਦਾ ਪ੍ਰਬੰਧ ਕੀਤਾ ਹੋਇਆ ਸੀ। ਸ੍ਰੀ ਨਨਕਾਣਾ ਸਾਹਿਬ ਲਈ ਰਵਾਨਗੀ ਤੋਂ ਪਹਿਲਾਂ ਸੰਗਤ ਵੱਲੋਂ ਕੀਰਤਨ ਸੁਣਿਆ ਗਿਆ ਅਤੇ ਸਰਬਤ ਦੇ ਭਲੇ ਲਈ ਬੇਨਤੀ ਕੀਤੀ ਗਈ। ਹਰ ਸਾਲ ਵਾਂਗ ਇਸ ਵਾਰੀ ਵੀ ਦੇਸ਼ ਵਿਦੇਸ਼ ਤੋਂ ਆਈ ਸੰਗਤਾਂ ਨੇ ਬੜੇ ਸ਼ਰਧਾ ਭਾਵ ਨਾਲ ਯਾਤਰਾ ਵਿੱਚ ਹਿੱਸਾ ਲਿਆ। ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜੱਥੇ ਨੂੰ ਖਾਸ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਹਨ ਤਾਂ ਜੋ ਯਾਤਰਾ ਸਫਲਤੇ ਨਾਲ ਸੰਪੰਨ ਹੋ ਸਕੇ। ਇਸ ਮੌਕੇ ਸ਼੍ਰੋਮਣੀ ਕਮੇਟੀ ਅਧਿਕਾਰੀ ਨੇ ਸਰਕਾਰਾਂ ਨੂੰ ਸੰਗਤ ਦੀ ਮੰਗ ਮੁਤਾਬਕ ਵੀਜ਼ੇ ਦੇਣ ਦੀ ਅਪੀਲ ਕੀਤੀ ਤਾਂ ਜੋ ਵੱਧ ਤੋਂ ਵੱਧ ਸੰਗਤ ਆਪਣੇ ਪਾਕਿਸਤਾਨ ਵਿਚ ਰਹਿ ਗਏ ਗੁਰਧਾਮਾਂ ਦੇ ਦਰਸ਼ਨ ਦੀਦਾਰੇ ਕਰ ਸਕਣ। ਇਸੇ ਦੌਰਾਨ ਪਾਕਿਸਤਾਨ ਵਿਚਲੇ ਗੁਰਧਾਮਾਂ ਦੇ ਦਰਸ਼ਨਾਂ ਲਈ ਜਾ ਰਹੀ ਸੰਗਤ ਵੀ ਕਾਫੀ ਭਾਵੁਕ ਨਜ਼ਰ ਆਈ। ਕਈ ਸ਼ਰਧਾਲੂਆਂ ਦਾ ਪਹਿਲੀ ਵਾਰੀ ਹੀ ਪਾਸਪੋਰਟ ਤੇ ਵੀਜਾ ਲੱਗਿਆ ਸੀ ਅਤੇ ਉਹ ਆਪਣੇ ਆਪ ਨੂੰ ਵੱਡੇ ਭਾਗਾਂ ਵਾਲੇ ਮਹਿਸੂਸ ਕਰ ਰਹੇ ਹਨ, ਜਿਨ੍ਹਾਂ ਨੂੰ ਪੰਥ ਤੋਂ ਵਿਛੜ ਚੁੱਕੇ ਗੁਰਧਾਮਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲ ਰਿਹਾ ਐ। ਇਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤ ਦੀ ਸਹੂਲਤ ਲਈ ਖਾਸ ਪ੍ਰਬੰਧ ਕੀਤੇ ਹੋਏ ਸਨ।