ਅਬੋਹਰ ’ਚ ਕਾਰਾਂ ਦੀ ਟੱਕਰ ’ਚ ਇਕ ਮੌਤ, ਦੂਜਾ ਜ਼ਖਮੀ; ਵਿਆਹ ਸਮਾਗਮ ਤੋਂ ਵਾਪਸ ਆ ਰਿਹਾ ਸੀ ਪਰਿਵਾਰ; ਆਵਾਰਾ ਪਸ਼ੂ ਨੂੰ ਬਚਾਉਂਦਿਆਂ ਵਾਪਰਿਆ ਹਾਦਸਾ

0
13

ਅਬੋਹਰ ਦੇ ਸੀਤੋ ਰੋਡ ਤੇ ਅੱਜ ਸਵੇਰੇ ਉਸ ਵੇਲੇ ਭਿਆਨਕ ਹਾਦਸਾ ਵਾਪਰ ਗਿਆ ਜਦੋਂ ਇੱਥੇ ਦੋ ਕਾਰਾਂ ਦੀ ਆਹਮੋ ਸਾਹਮਣੇ ਟੱਕਰ ਹੋ ਗਈ। ਇਸ  ਹਾਦਸੇ ਵਿਚ ਇੱਕ ਕਾਰ ਚਾਲਕ ਦੀ ਮੌਕੇ ‘ਤੇ ਹੀ ਮੌਤ ਹੋ ਗਈ ਅਤੇ ਦੂਜਾ ਗੰਭੀਰ ਜ਼ਖਮੀ ਹੋ ਗਿਆ। ਮ੍ਰਿਤਕ ਦੀ ਪਛਾਣ ਸਤੀਸ਼ ਕੁਮਾਰ ਵਾਸੀ ਗੰਗਾਨਗਰ ਵਜੋਂ ਹੋਈ ਐ। ਜਾਣਕਾਰੀ ਅਨੁਸਾਰ ਮ੍ਰਿਤਕ ਡਰਾਈਵਰ ਵਿਆਹ ਸਮਾਗਮ ਤੋਂ ਵਾਪਸ ਆ ਰਿਹਾ ਸੀ ਕਿ ਇੱਕ ਜਾਨਵਰ ਨੂੰ ਬਚਾਉਂਦਿਆਂ ਹਾਦਸਾ ਵਾਪਰ ਗਿਆ। ਪੁਲਿਸ ਨੇ ਲਾਸ਼ ਨੂੰ ਮੁਰਦਾਘਰ ਵਿਚ ਰਖਵਾ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਐ।
ਜਾਣਕਾਰੀ ਅਨੁਸਾਰ ਸ਼੍ਰੀ ਗੰਗਾਨਗਰ ਦਾ ਰਹਿਣ ਵਾਲਾ ਸਤੀਸ਼ ਕੁਮਾਰ ਸੀਤੋ-ਗੰਨੋ ਤੋਂ ਇੱਕ ਵਿਆਹ ਸਮਾਗਮ ਤੋਂ ਵਾਪਸ ਆ ਰਿਹਾ ਸੀ ਜਦੋਂ ਉਸਦੀ ਕਾਰ ਸਵੇਰੇ 4:30 ਵਜੇ ਸੀਤੋ-ਸਦੁਲਸ਼ਹਿਰ ਰੋਡ ‘ਤੇ ਪਹੁੰਚੀ ਤਾਂ ਸੜਕ ‘ਤੇ ਅਚਾਨਕ ਇੱਕ ਜਾਨਵਰ ਦਿਖਾਈ ਦੇਣ ਤੋਂ ਬਾਅਦ ਉਸਦੀ ਕਾਰ ਰੋਹਿਤ ਕੁਮਾਰ ਨਾਮ ਦੇ ਸਖਸ਼ ਦੀ ਕਾਰ ਨਾਲ ਟਕਰਾ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਦੋਵੇਂ ਕਾਰਾਂ ਬੁਰੀ ਤਰ੍ਹਾਂ ਨੁਕਸਾਨੀਆਂ ਗਈਆਂ ਅਤੇ ਸਤੀਸ਼ ਕੁਮਾਰ ਦੀ ਮੌਤ ਹੋ ਗਈ।
ਆਸ-ਪਾਸ ਦੇ ਲੋਕਾਂ ਨੇ 112 ਹੈਲਪਲਾਈਨ ਅਤੇ ਨਰ ਸੇਵਾ ਟੀਮ ਨੂੰ ਸੂਚਿਤ ਕੀਤਾ। ਸੂਚਨਾ ਮਿਲਦੇ ਹੀ ਨਰ ਸੇਵਾ ਨਾਰਾਇਣ ਸੇਵਾ ਸਮਿਤੀ ਦੇ ਵਲੰਟੀਅਰ ਬਿੱਟੂ ਨਰੂਲਾ ਆਪਣੀ ਟੀਮ ਸਮੇਤ ਮੌਕੇ ‘ਤੇ ਪਹੁੰਚੇ ਅਤੇ ਸੀਤੋ ਚੌਕੀ ਦੇ ਏਐਸਆਈ ਬਲਵੀਰ ਸਿੰਘ ਦੀ ਮੌਜੂਦਗੀ ਵਿੱਚ ਲਾਸ਼ ਨੂੰ ਹਸਪਤਾਲ ਦੇ ਮੁਰਦਾਘਰ ਵਿੱਚ ਰੱਖ ਦਿੱਤਾ। ਮੌਕੇ ‘ਤੇ ਪਹੁੰਚੀ ਐਸਐਸਐਫ ਟੀਮ ਨੇ ਜ਼ਖਮੀ ਕਾਰ ਚਾਲਕ ਨੂੰ ਸੀਤੋ ਗੁੰਨੋ ਹਸਪਤਾਲ ਵਿੱਚ ਦਾਖਲ ਕਰਵਾ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਐ।

LEAVE A REPLY

Please enter your comment!
Please enter your name here