ਪੰਜਾਬ ਬਠਿੰਡਾ ’ਚ ਵਿਆਹ ਸਮਾਗਮ ਦੌਰਾਨ ਹਵਾਈ ਫਾਇਰ; ਡੀਜੇ ’ਚ ਨੱਚਦਿਆਂ ਚਲਾਈਆਂ ਗੋਲੀਆਂ, ਵੀਡੀਓ ਵਾਇਰਲ By admin - November 1, 2025 0 51 Facebook Twitter Pinterest WhatsApp ਬਠਿੰਡਾ ਦੇ ਸੰਗਤ ਮੰਡੀ ਇਲਾਕੇ ਅੰਦਰ ਵਿਆਹ ਸਮਾਗਮ ਦੌਰਾਨ ਹਵਾਈ ਫਾਇਰ ਹੋਣ ਦੀ ਖਬਰ ਸਾਹਮਣੇ ਆਈ ਐ। ਘਟਨਾ ਦੀ ਵੀਡੀਓ ਸ਼ੋਸ਼ਲ ਮੀਡੀਆ ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਐ, ਜਿਸ ਵਿਚ ਕੁੱਝ ਲੋਕ ਨੱਚਣ ਦੌਰਾਨ ਹਵਾਈ ਫਾਇਰ ਕਰਦੇ ਦਿਖਾਈ ਦੇ ਰਹੇ ਨੇ। ਘਟਨਾ ਸੰਗਤ ਮੰਡੀ ਦੇ ਪਿੰਡ ਬਾਂਡੀ ਦੀ ਦੱਸੀ ਜਾ ਰਹੀ ਐ। ਇੱਥੇ ਦੋ ਜਣੇ ਡੀਜੇ ਤੇ ਰਿਵਾਲਵਰ ਨਾਲ ਫਾਇਰ ਕੱਢਦੇ ਦਿਖਾਈ ਦੇ ਰਹੇ ਨੇ। ਵੀਡੀਓ ਵਾਇਰਲ ਹੋਣ ਤੋਂ ਬਾਅਦ ਹਰਕਤ ਵਿਚ ਆਈ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਐ। ਦੱਸਣਯੋਗ ਐ ਕਿ ਪੰਜਾਬ ਸਰਕਾਰ ਨੇ ਬੀਤੇ ਸਮੇਂ ’ਚ ਵਿਆਹ ਸਮਾਗਮਾਂ ਦੌਰਾਨ ਗੋਲੀਆਂ ਚੱਲਣ ਨਾਲ ਹੁੰਦੀਆਂ ਮੌਤਾਂ ਨੂੰ ਦੇਖਦਿਆਂ ਵਿਆਹ ਸਮਾਗਮਾਂ ਵਿਚ ਹਵਾਈ ਫਾਇਰ ਤੇ ਸਖਤੀ ਨਾਲ ਰੋਕ ਲਗਾ ਦਿੱਤੀ ਸੀ। ਇਸ ਤੋਂ ਇਲਾਵਾ ਹਥਿਆਰਾਂ ਨੂੰ ਪਰਮੋਟ ਕਰਨ ਖਿਲਾਫ ਵੀ ਸਖਤ ਹੁਕਮ ਜਾਰੀ ਕੀਤੇ ਸਨ ਅਤੇ ਜਨਤਕ ਤੌਰ ਤੇ ਹਥਿਆਰਾਂ ਦਾ ਪ੍ਰਦਰਸ਼ਨ ਕਰਨ ਵਾਲਿਆਂ ਖਿਲਾਫ ਕਾਰਵਾਈ ਵੀ ਹੋਈ ਸੀ ਪਰ ਸਰਕਾਰ ਦੀ ਪਾਬੰਦੀ ਦੇ ਬਾਵਜੂਦ ਅਜੇ ਵੀ ਕੁੱਝ ਲੋਕ ਹਥਿਆਰਾਂ ਦੇ ਸ਼ਰੇਆਮ ਪ੍ਰਦਰਸ਼ਨ ਤੋਂ ਬਾਜ ਨਹੀਂ ਆ ਰਹੇ। ਬਠਿੰਡਾ ਦੀ ਸੰਗਤ ਮੰਡੀ ਇਲਾਕੇ ਵਿਚ ਵਾਪਰੀ ਘਟਨਾ ਦੀ ਵੀਡੀਓ ਵਾਇਰਲ ਹੋਣ ਤੋਂ ਬਾਦ ਸਥਾਨਕ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਐ। ਪੁਲਿਸ ਵੱਲੋਂ ਵੀਡੀਓ ਵਿਚ ਦਿਖਾਈ ਦਿੰਦੇ ਲੋਕਾਂ ਨੂੰ ਟਰੇਸ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਐ। ਪੁਲਿਸ ਸੂਤਰਾਂ ਮੁਤਾਬਕ ਵੀਡੀਓ ਵਿਚ ਦਿਖਾਈ ਦਿੰਦੇ ਲੋਕਾਂ ਨੂੰ ਟਰੇਸ ਕਰਨ ਬਾਅਦ ਅਗਲੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।