ਪੰਜਾਬ ਸ਼੍ਰੋਮਣੀ ਕਮੇਟੀ ਵੱਲੋਂ ਪੀਯੂ ਸੈਨੇਟ ਬਾਰੇ ਫੈਸਲੇ ਦੀ ਨਿੰਦਾ; ਕੇਂਦਰ ਸਰਕਾਰ ਦੀ ਮਨਸ਼ਾ ’ਤੇ ਚੁੱਕੇ ਵੱਡੇ ਸਵਾਲ; By admin - November 1, 2025 0 55 Facebook Twitter Pinterest WhatsApp ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵੀ ਪੰਜਾਬ ਯੂਨੀਵਰਸਿਟੀ ਦੀ ਸੈਨੇਟ ਤੇ ਸਿੰਡੀਕੇਟ ਨੂੰ ਖਤਮ ਕਰਨ ਲਈ ਕੇਂਦਰ ਸਰਕਾਰ ਨੂੰ ਘੇਰਿਆ ਐ। ਇਸ ਸਬੰਧੀ ਬਿਆਨ ਜਾਰੀ ਕਰਦਿਆਂ ਐਸਜੀਪੀਸੀ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪਹਿਲਾਂ ਵੀ ਕਈ ਪੰਜਾਬ ਵਿਰੋਧੀ ਫੈਸਲੇ ਕੀਤੇ ਨੇ ਅਤੇ ਹੁਣ ਪੰਜਾਬ ਯੂਨੀਵਰਸਿਟੀ ਬਾਰੇ ਨਵਾਂ ਫੈਸਲਾ ਲੈ ਕੇ ਆਪਣੀ ਪੰਜਾਬ ਵਿਰੋਧੀ ਮਾਨਸਿਕਤਾ ਜਾਹਰ ਕਰ ਦਿੱਤੀ ਐ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦਾ ਇਹ ਫੈਸਲਾ ਪੰਜਾਬ ਵਿਰੋਧੀ ਐ, ਜਿਸ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਡਟਵਾਂ ਵਿਰੋਧ ਕੀਤਾ ਜਾਵੇਗਾ।