ਜਗਰਾਉ ’ਚ ਮ੍ਰਿਤਕ ਖਿਡਾਰੀ ਘਰ ਪਹੁੰਚੇ ਰਾਜਾ ਵੜਿੰਗ; ਪਰਿਵਾਰ ਨਾਲ ਸਾਂਝਾ ਕੀਤਾ ਦੁੱਖ, ਮੰਗੀ ਸਖਤ ਕਾਰਵਾਈ; ਬੀਤੇ ਦਿਨ ਗੋਲੀਆਂ ਮਾਰ ਕੇ ਕੀਤਾ ਸੀ ਕਤਲ

0
47

ਕਾਂਗਰਸ ਦੇ ਪੰਜਾਬ ਪ੍ਰਧਾਨ ਤੇ ਸਾਂਸਦ ਅਮਰਿੰਦਰ ਸਿੰਘ ਰਾਜਾ ਵੜਿੰਗ ਅੱਜ ਜਗਰਾਉਂ ਵਿਖੇ ਗੋਲੀਆਂ ਮਾਰ ਕੇ ਕਤਲ ਕੀਤੇ ਗਏ ਕਬੱਡੀ ਖਿਡਾਰੀ ਤੇਜਪਾਲ ਸਿੰਘ ਦੇ ਗ੍ਰਹਿ ਵਿਖੇ ਪਹੁੰਚੇ ਜਿੱਥੇ ਉਨ੍ਹਾਂ ਨੇ ਪਰਿਵਾਰ ਨੂੰ ਮਿਲ ਕੇ ਦੁੱਖ ਸਾਂਝਾ ਕੀਤਾ।  ਇਸ ਦੌਰਾਨ ਉਨ੍ਹਾਂ ਨੇ ਪਰਿਵਾਰ ਨੂੰ ਹਰ ਤਰ੍ਹਾਂ ਦੀ ਮਦਦ ਕਰਨ ਦਾ ਭਰੋਸਾ ਦਿਵਾਇਆ ਤੇ ਕਿਹਾ ਕਿ ਇਨਸਾਫ਼ ਦੀ ਲੜਾਈ ਵਿਚ ਉਹ ਪਰਿਵਾਰ ਦਾ ਹਰ ਤਰ੍ਹਾਂ ਨਾਲ ਸਾਥ ਦੇਣਗੇ। ਉਨ੍ਹਾਂ ਕਿਹਾ ਕਿ ਉਹ ਕੇਸ ਲੜਣ ਲਈ ਵਕੀਲ ਦਾ ਖ਼ਰਚਾ ਵੀ ਪਰਿਵਾਰ ਨੂੰ ਦੇਣਗੇ। ਉਨ੍ਹਾਂ ਕਿਹਾ ਕਿ ਪੰਜਾਬ ਇਸ ਵੇਲੇ ਬਹੁਤ ਹੀ ਮਾੜੇ ਦੌਰ ਵਿਚੋਂ ਲੰਘ ਰਿਹਾ ਐ।
ਉਨ੍ਹਾਂ ਅੱਗੇ ਕਿਹਾ ਕਿ ਪੁੱਤ ਦੇ ਪੋਸਟਮਾਰਟਮ ਤੇ ਸਸਕਾਰ ਦਾ ਫ਼ੈਸਲਾ ਪਰਿਵਾਰ ਨੇ ਲੈਣਾ ਹੈ ਤੇ ਇਸ ਵਿਚ ਕਿਸੇ ਦੀ ਕੋਈ ਦਖ਼ਲਅੰਦਾਜ਼ੀ ਨਹੀਂ ਹੋਣੀ ਚਾਹੀਦੀ। ਪਰਿਵਾਰ ਤੇ ਪਿੰਡ ਵਾਸੀ ਜੋ ਵੀ ਫ਼ੈਸਲਾ ਲੈਣਗੇ ਅਸੀਂ ਉਨ੍ਹਾਂ ਦੇ ਨਾਲ ਡਟ ਕੇ ਖੜ੍ਹਾਂਗੇ। ਜੇ ਪੁਲਸ ਵੱਲੋਂ ਪਰਿਵਾਰ ਨੂੰ ਇਨਸਾਫ਼ ਨਹੀਂ ਦਿਵਾਇਆ ਜਾਂਦਾ ਤਾਂ ਉਹ ਲੋੜ ਪੈਣ ‘ਤੇ ਐੱਸ. ਐੱਸ. ਪੀ. ਦਫ਼ਤਰ ਦਾ ਘਿਰਾਓ ਵੀ ਕਰਨਗੇ। ਉਨ੍ਹਾਂ ਨੇ ਮੌਕੇ ‘ਤੇ ਮੌਜੂਦ ਐੱਸ. ਐੱਚ. ਓ. ਨਾਲ ਵੀ ਗੱਲਬਾਤ ਕੀਤੀ।
ਰਾਜਾ ਵੜਿੰਗ ਨੇ ਕਿਹਾ ਕਿ ਪੰਜਾਬ ਸਰਕਾਰ ਵੱਲ ਨਿਸ਼ਾਨਾ ਸੇਧਦਿਆਂ ਕਿਹਾ ਕਿ ਪੰਜਾਬ ਵਿਚ ਲਗਾਤਾਰ ਵਾਰਦਾਤਾਂ ਹੋ ਰਹੀਆਂ ਹਨ। ਪਹਿਲਾਂ ਮਾਨਸਾ ਵਿਚ ਦੁਕਾਨਦਾਰ ਉੱਪਰ ਗੋਲ਼ੀਆਂ ਚੱਲੀਆਂ, ਅਗਲੇ ਦਿਨ ਜਲੰਧਰ ਵਿਚ ਸੁਨਿਆਰੇ ਦੀ ਦੁਕਾਨ ਲੁੱਟ ਲਈ ਗਈ ਤੇ ਬੀਤੇ ਦਿਨੀਂ ਤੇਜਪਾਲ ਸਿੰਘ ਦਾ ਗੋਲ਼ੀ ਮਾਰ ਕੇ  ਕਤਲ ਕਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਮਾੜੇ ਅਨਸਰਾਂ ਵਿਚੋਂ ਪੁਲਸ ਦਾ ਡਰ ਖ਼ਤਮ ਹੋ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਅਤੀ ਮਾੜੇ ਦੌਰ ਵਿਚੋਂ ਗੁਜਰ ਰਿਹਾ ਐ ਅਤੇ ਸਰਕਾਰ ਨੂੰ ਇਸ ਪਾਸੇ ਛੇਤੀ ਧਿਆਨ ਦੇਣਾ ਚਾਹੀਦਾ ਐ। ਇਸ  ਮੌਕੇ ਮੁੱਖ ਮੰਤਰੀ ਨੇ ਆਵਾਰਾ ਪਸ਼ੂਆਂ ਤੇ ਪ੍ਰਦੂਸ਼ਣ ਨੂੰ ਲੈ ਕੇ ਕੇਂਦਰ ਸਰਕਾਰ ਵੱਲ ਤਿੱਖੇ ਹਮਲੇ ਕੀਤੇ। ਉਨ੍ਹਾਂ ਕਿਹਾ ਕਿ ਕੇਂਦਰ ਦੇ ਅੜਿੱਕਿਆ ਕਾਰਨ ਅਸੀਂ ਆਵਾਰਾ ਪਸ਼ੂਆਂ ਦੇ ਮਸਲੇ ਦਾ ਹੱਲ ਨਹੀਂ ਕਰ ਪਾ ਰਹੇ।

LEAVE A REPLY

Please enter your comment!
Please enter your name here