ਸੁਲਤਾਨਪੁਰ ਲੋਧੀ ਜ਼ਿਲ੍ਹਾ ਪ੍ਰੀਸ਼ਦ ਚੇਅਰਮੈਨ ’ਤੇ ਚੱਲੀ ਗੋਲੀ; ਨਕਾਬਪੋਸ਼ ਮੋਟਰ ਸਾਈਕਲ ਸਵਾਰ ਗੋਲੀ ਮਾਰ ਕੇ ਫਰਾਰ; ਭੱਜ ਕੇ ਬਚਾਈ ਜਾਨ, ਪੁਲਿਸ ਨੇ ਜਾਂਚ ਕੀਤੀ ਸ਼ੁਰੂ

0
16

ਕਪੂਰਥਲਾ ਦੇ ਜ਼ਿਲ੍ਹਾ ਪ੍ਰੀਸ਼ਦ ਦੇ ਵਾਇਸ ਚੇਅਰਮੈਨ ਤੇ ਗੋਲੀਆਂ ਚੱਲਣ ਦੀ ਖਬਰ ਸਾਹਮਣੇ ਆਈ ਐ। ਘਟਨਾ  ਸੁਲਤਾਨਪੁਰ ਲੋਧੀ ਦੇ ਪਿੰਡ ਸ਼ਾਹਜਹਾਨਪੁਰ ਦੀ ਐ। ਜਾਣਕਾਰੀ ਅਨੁਸਾਰ ਜਿਲ੍ਹਾ ਪ੍ਰੀਸ਼ਦ ਦੇ ਵਾਈਸ ਚੇਅਰਮੈਨ ਹਰਜਿੰਦਰ ਸਿੰਘ ਜਿੰਦਾ ਆਪਣੇ ਘਰ ਦੇ ਬਾਹਰ ਸੈਰ ਕਰ ਰਹੇ ਸੀ ਕਿ ਮੋਟਰ ਸਾਈਕਲ ਤੇ ਸਵਾਰ ਹੋ ਕੇ ਆਏ ਦੋ ਨਕਾਬਪੋਸ਼ਾਂ ਨੇ ਉਨ੍ਹਾਂ ਤੇ ਗੋਲੀਆਂ ਚਲਾ ਦਿੱਤੀਆਂ। ਚੇਅਰਮੈਨ ਹਰਜਿੰਦਰ ਸਿੰਘ ਨੇ ਭੱਜ ਕੇ ਆਪਣੀ ਜਾਨ ਬਚਾਈ ਐ। ਘਟਨਾ ਤੋਂ ਬਾਅਦ ਮੌਕੇ ਤੇ ਪਹੁੰਚੀ ਪੁਲਿਸ ਨੇ 6 ਖੋਲ ਬਰਾਮਦ ਕਰ ਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਐ।
ਘਟਨਾ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਪ੍ਰੀਸ਼ਦ ਦੇ ਵਾਈਸ ਚੇਅਰਮੈਨ ਹਰਜਿੰਦਰ ਸਿੰਘ ਜਿੰਦਾ ਨੇ ਦੱਸਿਆ ਕਿ ਉਹ ਬੀਤੀ ਰਾਤ ਦਾ ਖਾਣਾ ਖਾਣ ਤੋਂ ਬਾਅਦ ਸੈਰ ਕਰਨ ਲਈ ਘਰ ਦੇ ਬਾਹਰ ਹੀ ਗਲੀ ‘ਚ ਘੁੰਮ ਰਹੇ ਸਨ ਕਿ ਐਨੇ ਨੂੰ ਦੋ ਨਕਾਬਪੋਸ਼ ਅਣਪਛਾਤੇ ਨੌਜਵਾਨ ਇੱਕ ਮੋਟਰਸਾਇਕਲ ਤੇ ਸਵਾਰ ਹੋਕੇ ਆਏ ਅਤੇ ਆਉਂਦੇ ਸਾਰ ਹੀ ਉਕਤ ਦੋਹਾਂ ਹਥਿਆਰਬੰਦ ਨੌਜਵਾਨਾ ਨੇ ਮੇਰੇ ਤੇ ਤਾਬੜਤੋੜ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ ਹਨ, ਜਿਸ ਦੌਰਾਨ ਉਹਨਾਂ ਨੇ ਭੱਜ ਕੇ ਜਾਨ ਬਚਾਈ ਹੈ।
ਘਟਨਾ ਤੋਂ ਬਾਅਦ ਮੌਕੇ ਤੇ ਪਹੁੰਚੀ ਪੁਲਿਸ ਨੇ 6 ਖੋਲ ਬਰਾਮਦ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਐ। ਹਮਲਾਵਰਾਂ ਦੇ ਪਿੰਡ ਵਿਚ ਆਉਣ ਦੀ ਘਟਨਾ ਗਲੀਆਂ ਵਿਚ ਲੱਗੇ ਸੀਸੀਟੀਵੀ ਕੈਮਰਿਆਂ ਵਿਚ ਕੈਦ ਹੋ ਗਈ ਐ। ਉਹਨਾਂ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਗਈ ਉਕਤ ਦੋਸ਼ੀਆਂ  ਨੂੰ ਗ੍ਰਿਫਤਾਰ ਕੀਤਾ ਜਾਵੇ ਅਤੇ ਕਾਨੂੰਨ ਅਵਸਥਾਂ ਨੂੰ ਬਹਾਲ ਕੀਤਾ ਜਾਵੇ। ਉਹਨਾਂ ਨੇ ਕਿਹਾ ਕਿ ਲਗਾਤਾਰ ਪੰਜਾਬ ਵਿੱਚ ਵੱਧ ਰਹੀਆਂ ਘਟਨਾਵਾਂ ਚਿੰਤਾ ਦਾ ਵਿਸ਼ਾ ਹਨ।
ਉਧਰ ਜਦੋਂ ਇਸ ਘਟਨਾ ਦੀ ਜਾਣਕਾਰੀ ਸਬ ਡਿਵੀਜ਼ਨ ਸੁਲਤਾਨਪੁਰ ਲੋਧੀ ਦੀ ਪੁਲਿਸ ਨੂੰ ਮਿਲੀ ਤਾਂ ਮੌਕੇ ਤੇ ਸੁਲਤਾਨਪੁਰ ਲੋਧੀ ਦੇ ਏਐਸਪੀ ਧੀਰੇਂਦਰ ਵਰਮਾ, ਥਾਣਾ ਸੁਲਤਾਨਪੁਰ ਲੋਧੀ ਦੀ ਐਸ ਐਚ ਓ ਇੰਸਪੈਕਟਰ ਸੋਨਮਦੀਪ ਕੌਰ , ਚੌਂਕੀ ਇੰਚਾਰਜ ਮਲਕੀਤ ਸਿੰਘ ਪੁਲਿਸ ਪਾਰਟੀ ਸਮੇਤ ਪਹੁੰਚੇ ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਘਟਨਾ ਬਾਬਤ ਜਾਣਕਾਰੀ ਦਿੰਦੇ ਹੋਏ ਚੌਂਕੀ ਇੰਚਾਰਜ ਡੱਲਾ ਸਬ ਇੰਸਪੈਕਟਰ ਮਲਕੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਮੌਕੇ ਤੋਂ 6 ਖਾਲੀ ਰੋਦ ਬਰਾਮਦ ਹੋਏ ਹਨ। ਉਹਨਾਂ ਨੇ ਕਿਹਾ ਕਿ ਮੇਰੇ ਉੱਚ ਅਧਿਕਾਰੀ ਮੌਕੇ ਤੇ ਪਹੁੰਚ ਗਏ ਹਨ , ਅਤੇ ਜਾਂਚ ਕੀਤੀ ਜਾ ਰਹੀ ਹੈ ,ਜਿਸ ਤੋਂ ਬਾਅਦ ਜਲਦ ਹੀ ਦੋਸ਼ੀਆ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ ਅਤੇ ਸੀਸੀਟੀਵੀ ਕੈਮਰੇ ਖੰਗਾਲੇ ਜਾ ਰਹੇ ਹਨ।

 

LEAVE A REPLY

Please enter your comment!
Please enter your name here