ਪੰਜਾਬ ਫਤਹਿਗੜ੍ਹ ਸਾਹਿਬ ਡਿਪਟੀ ਕਮਿਸ਼ਨਰ ਵੱਲੋਂ ਪਿੰਡਾਂ ਦਾ ਦੌਰਾ; ਕਿਸਾਨਾਂ ਨੂੰ ਪਰਾਲੀ ਨਾ ਸਾੜਣ ਲਈ ਕੀਤਾ ਪ੍ਰੇਰਿਤ; ਕਿਸਾਨਾਂ ਨੂੰ ਪਰਾਲੀ ਸੰਭਾਲਣ ’ਚ ਮੋਹਰੀ ਬਣਨ ਦਾ ਸੱਦਾ By admin - November 2, 2025 0 14 Facebook Twitter Pinterest WhatsApp ਫਤਹਿਗੜ੍ਹ ਸਾਹਿਬ ਪ੍ਰਸ਼ਾਸਨ ਵੱਲੋਂ ਕਿਸਾਨਾਂ ਨੂੰ ਪਰਾਲੀ ਸਾੜਣ ਤੋਂ ਰੋਕਣ ਲਈ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਨੇ। ਇਸੇ ਤਹਿਤ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਤੇ ਐਸਐਸਪੀ ਸ਼ੁਭਮ ਅਗਰਵਾਲ ਵੱਲੋਂ ਪਿੰਡ ਪਿੰਡ ਜਾ ਕੇ ਕਿਸਾਨਾਂ ਨੂੰ ਪਰਾਲੀ ਸੰਭਾਲਣ ਵਿੱਚ ਮੋਹਰੀ ਬਣਨ ਦਾ ਸੱਦਾ ਜਾ ਰਿਹਾ ਐ। ਅਧਿਕਾਰੀਆਂ ਨੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਵਾਤਾਵਰਣ ਦੇ ਰਾਖੇ ਬਣ ਕੇ ਇਹ ਪ੍ਰਣ ਲੈਣਾ ਚਾਹੀਦਾ ਹੈ ਕਿ ਭਵਿੱਖ ਵਿੱਚ ਕਦੇ ਵੀ ਪਰਾਲੀ ਨੂੰ ਸਾੜਿਆ ਨਹੀਂ ਜਾਵੇਗਾ ਬਲਕਿ ਧਰਤੀ ਦੀ ਉਪਜਾਊ ਸ਼ਕਤੀ ਵਧਾਉਣ ਅਤੇ ਵਿਆਪਕ ਲੋਕ ਹਿੱਤਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਖੇਤਾਂ ਵਿੱਚ ਹੀ ਪਰਾਲੀ ਪ੍ਰਬੰਧਨ ਨੂੰ ਤਰਜੀਹ ਦਿੱਤੀ ਜਾਵੇਗੀ। ਪਿੰਡ ਸਾਨੀਪੁਰ ਸਮੇਤ ਹੋਰ ਪਿੰਡਾਂ ਵਿੱਚ ਅਗਾਂਹਵਧੂ ਕਿਸਾਨਾਂ ਦੁਆਰਾ ਪਰਾਲੀ ਪ੍ਰਬੰਧਨ ਲਈ ਕੀਤੇ ਜਾ ਰਹੇ ਉਪਰਾਲਿਆਂ ਦਾ ਜਾਇਜ਼ਾ ਲੈਣ ਅਤੇ ਹੌਸਲਾ ਅਫਜਾਈ ਕਰਨ ਲਈ ਖੇਤੀਬਾੜੀ ਵਿਭਾਗ, ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਤੇ ਹੋਰ ਵਿਭਾਗਾਂ ਦੇ ਅਧਿਕਾਰੀਆਂ ਸਮੇਤ ਪੁੱਜੇ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ ਨੇ ਕਿਹਾ ਕਿ ਨਿਰੰਤਰ ਚਲਾਈਆਂ ਜਾਗਰੂਕਤਾ ਗਤੀਵਿਧੀਆਂ ਸਦਕਾ ਜਿ਼ਲ੍ਹਾ ਫਤਹਿਗੜ੍ਹ ਸਾਹਿਬ ਦੇ ਸੂਝਵਾਨ ਕਿਸਾਨਾਂ ਨੇ ਪ੍ਰਸ਼ਾਸਨ ਨੂੰ ਭਰਪੂਰ ਸਹਿਯੋਗ ਦਿੱਤਾ ਹੈ ਜਿਸ ਦੇ ਚਲਦਿਆਂ ਇਸ ਵਾਰ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਵੱਡੀ ਕਟੌਤੀ ਦੇਖਣ ਨੂੰ ਮਿਲੀ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਾਲਾਂ ਦੌਰਾਨ ਜਿ਼ਲ੍ਹੇ ਦੇ ਕਈ ਪਿੰਡ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਹੌਟ ਸਪੌਟ ਮੰਨੇ ਜਾਂਦੇ ਸਨ ਪਰ ਕਿਸਾਨਾਂ ਨੇ ਪਰਾਲੀ ਨਾ ਸਾੜ ਕੇ ਹੁਣ ਮਨੁੱਖਤਾ ਦੀ ਸੇਵਾ ਦੇ ਸੁਹਿਰਦ ਫੈਸਲੇ ਲਏ ਹਨ ਜਿਸ ਲਈ ਪ੍ਰਸ਼ਾਸਨ ਤਹਿ ਦਿਲੋਂ ਸ਼ੁਕਰਗੁਜ਼ਾਰ ਹੈ। ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਜੀਰੋ ਸ਼ਹਿਣਸ਼ੀਲਤਾ ਅਪਣਾਈ ਜਾ ਰਹੀ ਹੈ।