ਹੁਸ਼ਿਆਰਪੁਰ ਪੁਲਿਸ ਵੱਲੋਂ ਨਸ਼ਾ ਤਸਕਰ ਦਾ ਐਨਕਾਊਟਰ/ ਮੁਕਾਬਲੇ ਤੋਂ ਬਾਦ ਜ਼ਖ਼ਮੀ ਹਾਲਤ ’ਚ ਕੀਤਾ ਗ੍ਰਿਫਤਾਰ/ ਕਈ ਮਾਮਲਿਆਂ ਚ ਲੋੜੀਂਦਾ ਸੀ ਮੁਲਜ਼ਮ, ਅਗਲੀ ਜਾਂਚ ਜਾਰੀ

0
19

ਹੁਸ਼ਿਆਰਪੁਰ ਪੁਲਿਸ ਨੇ ਇਕ ਨਾਮੀ ਨਸ਼ਾ ਤਸਕਰ ਨੂੰ ਮੁਕਾਬਲੇ ਤੋਂ ਬਾਅਦ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਐ। ਫੜੇ ਗਏ ਮੁਲਜਮ ਦੀ ਪਛਾਣ ਲਵਦੀਪ ਸਿੰਘ ਵਾਸੀ ਰਮਦਾਸਪੁਰ ਵਜੋਂ ਹੋਈ ਐ। ਪੁਲਿਸ ਦੇ ਦੱਸਣ ਮੁਤਾਬਕ ਮੁਲਜਮ ਖਿਲਾਫ ਪਹਿਲਾਂ ਵੀ 5 ਦੇ ਕਰੀਬ ਅਪਰਾਧਿਕ ਮਾਮਲੇ ਦਰਜ ਨੇ ਅਤੇ ਉਹ ਪੁਲਿਸ ਤੋਂ ਫਰਾਰ ਚੱਲਿਆ ਆ ਰਿਹਾ ਸੀ। ਪੁਲਿਸ ਨੂੰ ਮੁਲਜਮ ਦੇ ਕੇਸ਼ੋਪੁਰ ਪਿੰਡ ਨੇੜੇ ਮੌਜੂਦ ਹੋਣ ਦੀ ਸੂਚਨਾ ਮਿਲੀ ਸੀ। ਇਸ ਤੋਂ ਮੌਕੇ ਤੇ ਪਹੁੰਚੀ ਪੁਲਿਸ ਨੇ ਮੁਲਜਮ ਨੂੰ ਗ੍ਰਿਫਤਾਰ ਕਰਨ ਦੀ ਕੋਸ਼ਿਸ਼ ਕੀਤੀ ਪਰ ਉਸ ਨੇ ਪੁਲਿਸ ਨੂੰ ਵੇਖ ਕੇ ਆਪਣੀ ਕਾਰ ਭਜਾ ਲਈ। ਇਸ ਦੌਰਾਨ ਉਸ ਦੀ ਕਾਰ ਇਕ ਦਰੱਖਤ ਨਾਲ ਟਕਰਾਅ ਗਈ। ਮੁਲਜਮ ਨੇ ਕਾਰ ਵਿਚੋਂ ਨਿਕਲਦਿਆਂ ਹੀ ਪੁਲਿਸ ਤੇ ਫਾਇਰਿੰਗ ਕਰ ਦਿੱਤੀ। ਪੁਲਿਸ ਦੀ ਜਵਾਬੀ ਕਾਰਵਾਈ ਦੌਰਾਨ ਇਕ ਗੋਲੀ ਮੁਲਜਮ ਦੀ ਲੱਤ ਤੇ ਲੱਗੀ, ਜਿਸ ਤੋਂ ਬਾਦ ਪੁਲਿਸ ਨੇ ਮੁਲਜਮ ਨੂੰ ਗ੍ਰਿਫਤਾਰ ਕਰ ਲਿਆ। ਪੁਲਿਸ ਨੇ ਮੁਲਜਮ ਦੇ ਕਬਜੇ ਵਿਚੋਂ ਇਕ ਪਿਸਟਲ ਅਤੇ ਕੁੱਝ ਨਸ਼ੀਲਾ ਪਦਾਰਥ  ਬਰਾਮਦ ਕੀਤਾ ਐ। ਪੁਲਿਸ ਨੇ ਮੁਲਜਮ ਖਿਲਾਫ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਐ।

LEAVE A REPLY

Please enter your comment!
Please enter your name here