ਮੌੜ ਮੰਡੀ ਨਗਰ ਕੌਂਸਲ ਦਫਤਰ ਅੱਗੇ ਧਰਨਾ; ਸੀਵਰੇਜ ਸਮੱਸਿਆ ਨੂੰ ਲੈ ਕੇ ਕੀਤੀ ਨਾਅਰੇਬਾਜ਼ੀ

0
40

ਮੌੜ ਮੰਡੀ ਵਿਚ ਸੀਵਰੇਜ ਸਮੱਸਿਆ ਤੋਂ ਪ੍ਰੇਸ਼ਾਨ ਸਥਾਨਕ ਵਾਸੀਆਂ ਵੱਲੋਂ ਨਗਰ ਕੌਂਸਲ ਦਫਤਰ ਅੱਗੇ ਧਰਨਾ ਦੇ ਕੇ ਨਾਅਰੇਬਾਜ਼ੀ ਕੀਤੀ ਪ੍ਰਦਰਸ਼ਨਕਾਰੀਆਂ ਨੇ ਨਗਰ ਕੌਂਸਲ ਪ੍ਰਸ਼ਾਸਨ ਤੇ ਲਾਪ੍ਰਵਾਹੀ ਦੇ ਇਲਜਾਮ ਲਾਉਂਦਿਆਂ ਸੀਵਰੇਜ ਸਮੱਸਿਆ ਦੇ ਛੇਤੀ ਹੱਲ ਦੀ ਮੰਗ ਕੀਤੀ। ਸਥਾਨਕ ਵਾਸੀਆਂ ਦਾ ਇਲਜਾਮ ਐ ਕਿ ਮੌੜ ਮੰਡੀ ਦੇ ਕਈ ਇਲਾਕਿਆਂ ਵਿੱਚ ਪਿਛਲੇ ਦੋ ਸਾਲਾਂ ਤੋਂ ਸੀਵਰੇਜ ਦੀ ਸਮੱਸਿਆ ਬਣੀ ਹੋਈ ਹੈ।  ਗਲੀਆਂ ਵਿਚ ਗੰਦਾ ਪਾਣੀ ਭਰਨ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਸਹਿਣੀਆਂ ਪੈ ਰਹੀਆਂ ਨੇ ਪਰ ਨਗਰ ਕੌਂਸਲ ਪ੍ਰਸ਼ਾਸਨ ਮੂਕ-ਦਰਸ਼ਕ ਬਣਿਆ ਹੋਇਆ ਐ।
ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਸ਼ਹਿਰ ਵਿੱਚ ਬਿਮਾਰੀਆਂ ਪਹਿਲਾਂ ਹੀ ਫੈਲ ਚੁੱਕੀਆਂ ਹਨ, ਅਤੇ ਗੰਦੇ ਸੀਵਰੇਜ ਦੇ ਪਾਣੀ ਕਾਰਨ ਸਥਿਤੀ ਹੋਰ ਵਿਗੜਨ ਦਾ ਖ਼ਤਰਾ ਹੈ। ਉਨ੍ਹਾਂ ਦਾ ਦੋਸ਼ ਹੈ ਕਿ ਨਗਰ ਕੌਂਸਲ ਨੇ ਪਿਛਲੇ ਚਾਰ ਸਾਲਾਂ ਤੋਂ ਇਸ ਸਮੱਸਿਆ ਦੇ ਹੱਲ ਲਈ ਕੋਈ ਠੋਸ ਕਦਮ ਨਹੀਂ ਚੁੱਕੇ ਹਨ, ਜਿਸ ਕਾਰਨ ਲੋਕ ਵਿਰੋਧ ਕਰਨ ਲਈ ਮਜਬੂਰ ਹਨ।
ਇਸ ਦੌਰਾਨ, ਨਗਰ ਕੌਂਸਲ ਦੇ ਸੈਨੇਟਰੀ ਇੰਸਪੈਕਟਰ ਨੇ ਦੱਸਿਆ ਕਿ ਸੀਵਰੇਜ ਸਿਸਟਮ ਨੂੰ ਜਲਦੀ ਹੀ ਸਾਫ਼ ਕੀਤਾ ਜਾ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਕੁਝ ਲੋਕਾਂ ਨੇ ਸੀਵਰੇਜ ਸਿਸਟਮ ਵਿੱਚ ਕੂੜਾ ਅਤੇ ਠੋਸ ਪਦਾਰਥ ਸੁੱਟ ਦਿੱਤੇ ਸਨ, ਜਿਸ ਕਾਰਨ ਰੁਕਾਵਟ ਪੈਦਾ ਹੋ ਗਈ ਜਿਸ ਕਾਰਨ ਪਾਣੀ ਓਵਰਫਲੋਅ ਹੋ ਗਿਆ। ਉਨ੍ਹਾਂ ਕਿਹਾ ਕਿ ਨਗਰ ਕੌਂਸਲ ਸਮੱਸਿਆ ਦੇ ਹੱਲ ਦੀਆਂ ਕੋਸ਼ਿਸ਼ਾਂ ਕਰ ਰਿਹਾ ਐ ਅਤੇ ਛੇਤੀ ਹੀ ਮਸਲਾ ਹੱਲ ਕਰ ਦਿੱਤਾ ਜਾਵੇਗਾ।

LEAVE A REPLY

Please enter your comment!
Please enter your name here