ਪੰਜਾਬ ਲੁਧਿਆਣਾ ਪੀਏਯੂ ਦਾ ਮੌਸਮ ਨੂੰ ਲੈ ਕੇ ਅਲਰਟ; ਦੋ ਦਿਨਾਂ ਦੌਰਾਨ ਹਲਕੀ ਬਾਰਸ਼ ਦੀ ਪਸ਼ੀਨਗੋਈ By admin - November 4, 2025 0 44 Facebook Twitter Pinterest WhatsApp ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਮੌਸਮ ਵਿਭਾਗ ਨੇ ਪੰਜਾਬ ਅੰਦਰ ਆਉਂਦੇ ਦੋ ਦਿਨਾਂ ਦੌਰਾਨ ਹਲਕੇ ਤੋਂ ਦਰਮਿਆਨੇ ਮੀਂਹ ਦੇ ਪੇਸ਼ੀਨਗੋਈ ਕੀਤੀ ਐ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੀਏਯੂ ਦੇ ਮੌਸਮ ਵਿਗਿਆਨੀ ਡਾ. ਪਵਨੀਤ ਕੌਰ ਕਿੰਗਰਾ ਨੇ ਕਿਹਾ ਕਿ ਪੰਜਾਬ ਭਰ ਵਿੱਚ ਇੱਕ ਵਾਰ ਫਿਰ ਮੌਸਮ ਵਿੱਚ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ ਜਿਸ ਦੇ ਚਲਦਿਆਂ ਚਾਰ ਤੇ ਪੰਜ ਨਵੰਬਰ ਨੂੰ ਪੰਜਾਬ ਦੇ ਕਈ ਹਿੱਸਿਆਂ ਅੰਦਰ ਹਲਕੀ ਬਾਰਿਸ਼ ਹੋ ਸਕਦੀ ਐ। ਉਨ੍ਹਾਂ ਅੱਗੇ ਕਿਹਾ ਕਿ ਨਵੰਬਰ ਮਹੀਨਾ ਸ਼ੁਰੂ ਹੋ ਚੁੱਕਿਆ ਪਰ ਹਾਲੇ ਵੀ ਮੌਸਮ ਵਿਗਿਆਨੀਆਂ ਵੱਲੋਂ ਜੋ ਤਾਪਮਾਨ ਨੋਟ ਕੀਤਾ ਗਿਆ ਹੈ ਉਹ ਆਮ ਨਾਲੋਂ ਇਕ ਡਿਗਰੀ ਜਿਆਦਾ ਹੈ। ਉਨ੍ਹਾਂ ਕਿਹਾ ਕਿ ਚਾਰ ਨਵੰਬਰ ਨੂੰ ਪੰਜਾਬ ਦੇ ਕਈ ਹਿੱਸਿਆਂ ਦੇ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਵੇਗੀ। ਉਹਨਾਂ ਨੇ ਦੱਸਿਆ ਕਿ ਉਸ ਤੋਂ ਬਾਅਦ ਉਹਨਾਂ ਨਾਲ ਲੱਗਦੇ ਜਿਲ੍ਹੇ ਅੰਮ੍ਰਿਤਸਰ ਕਪੂਰਥਲਾ ਜਲੰਧਰ ਅਤੇ ਰੂਪਨਗਰ ਦੇ ਵਿੱਚ ਵੀ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਵੇਗੀ। ਉਹਨਾਂ ਨੇ ਦੱਸਿਆ ਕਿ ਪ੍ਰਦੂਸ਼ਣ ਕਾਰਨ ਵਾਤਾਵਰਨ ਫੋਗੀ ਹੋਇਆ ਹੈ। ਵਿਗਿਆਨੀ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਰੱਬੀ ਦੀਆਂ ਫਸਲਾਂ ਦੀ ਬਿਜਾਈ ਹੋਣੀ ਐ ਜਿਨਾਂ ਲਈ ਮੌਸਮ ਅਨੁਕੂਲ ਬਣਿਆ ਹੋਇਆ।