ਪੰਜਾਬ ਯੂਨੀਵਰਸਿਟੀ ਵਿਦਿਆਰਥੀਆਂ ਨੂੰ ਮਿਲੇ ਸਾਂਸਦ ਚੰਨੀ; ਭਾਜਪਾ ’ਤੇ ਲਾਏ ਪੰਜਾਬੀ ਅਦਾਰਿਆਂ ’ਤੇ ਕਬਜ਼ੇ ਇਲਜ਼ਾਮ; ਕਿਹਾ, ਪੰਜਾਬ ਨੂੰ ਯੂਟੀ ਬਣਾ ਰਹੀ ਐ ਕੇਂਦਰ ਸਰਕਾਰ

0
56

ਸਾਬਕਾ ਮੁੱਖ ਮੰਤਰੀ ਤੇ ਸਾਂਸਦ ਚਰਨਜੀਤ ਸਿੰਘ ਚੰਨੀ ਅੱਜ ਪੰਜਾਬ ਯੂਨੀਵਰਸਿਟੀ ਵਿਖੇ ਪਹੁੰਚੇ ਜਿੱਥੇ ਉਨ੍ਹਾਂ ਨੇ ਵਿਦਿਆਰਥੀਆਂ ਦੇ ਚੱਲ ਰਹੇ ਧਰਨੇ ਵਿਚ ਸ਼ਿਰਕਤ ਕੀਤੀ। ਇਸ ਦੌਰਾਨ ਉਨ੍ਹਾਂ ਨੇ 7 ਦਿਨਾਂ ਤੋਂ ਭੁੱਖ ਹੜਤਾਲ ਤੇ ਬੈਠੇ ਵਿਦਿਆਰਥੀ ਆਗੂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਕੇਂਦਰ ਸਰਕਾਰ ਵੱਲ ਨਿਸ਼ਾਨੇ ਸੇਧਦਿਆਂ ਉਨ੍ਹਾਂ ਕਿਹਾ ਕਿ ਭਾਜਪਾ ਸੋਚੀ ਸਮਝੀ ਸਾਜ਼ਿਸ਼ ਤਹਿਤ ਪੰਜਾਬ ਦੇ ਅਦਾਰਿਆਂ ’ਤੇ ਆਰਐਸਐਸ ਦਾ ਕਬਜ਼ਾ  ਕਰਵਾ ਰਹੀ ਐ। ਉਨ੍ਹਾਂ ਪੰਜਾਬ ਸਰਕਾਰ ਨੂੰ ਇਸ ਮੁੱਦੇ ਤੋਂ ਤੁਰੰਤ ਸ਼ੈਸ਼ਨ ਬਾਲਉਣ ਦੀ ਮੰਗ ਕੀਤੀ ਐ। ਉਨ੍ਹਾਂ ਕਿਹਾ ਕਿ ਉਹ ਰਾਜਪਾਲ ਨਾਲ ਮੁਲਾਕਾਤ ਕਰਨਗੇ ਅਤੇ ਮੁੱਦਾ ਸੰਸਦ ਅੰਦਰ ਵੀ ਚੁੱਕਣਗੇ।
ਇਸ ਦੌਰਾਨ ਉਨ੍ਹਾਂ ਨੇ ਕਈ ਦਿਨਾਂ ਤੋਂ ਭੁੱਖ ਹੜਤਾਲ ਤੇ ਬੈਠੇ  ਅਭਿਸ਼ੇਕ ਡਾਗਰ ਨਾਲ ਮੁਲਾਕਾਤ ਕੀਤੀ ਅਤੇ ਉੱਥੇ ਮੌਜੂਦ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ। ਦੱਸ ਦਈਏ ਕਿ ਪੰਜਾਬ ਯੂਨੀਵਰਸਿਟੀ ਨੇ ਇਸ ਸਾਲ ਦਾਖਲਾ ਲੈਣ ਵਾਲੇ ਵਿਦਿਆਰਥੀਆਂ ਨੂੰ ਹਲਫ਼ਨਾਮਾ ਜਮ੍ਹਾਂ ਕਰਾਉਣ ਲਈ ਕਿਹਾ ਸੀ, ਜਿਸ ਦੇ ਵਿਰੋਧ ‘ਚ ਅਭਿਸ਼ੇਕ ਡਾਗਰ ਵੱਲੋਂ ਭੁੱਖ ਹੜਤਾਲ ਸ਼ੁਰੂ ਕੀਤੀ ਗਈ।
ਇਸ ਦੇ ਨਾਲ ਹੀ ਹੋਰ ਵਿਦਿਆਰਥੀ ਸੰਗਠਨ ਵੀ ਸੀਨੀਅਰ ਚੋਣਾਂ ਅਤੇ ਹਲਫ਼ਨਾਮੇ ਦੇ ਮੁੱਦੇ ‘ਤੇ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। ਵਿਦਿਆਰਥੀ ਇਸਨੂੰ ਪੂਰੀ ਤਰ੍ਹਾਂ ਰੱਦ ਕਰਨ ਦੀ ਮੰਗ ‘ਤੇ ਅੜੇ ਹੋਏ ਹਨ। ਚਰਨਜੀਤ ਚੰਨੀ ਤੋਂ ਇਲਾਵਾ ਸੰਸਦ ਮੈਂਬਰ ਮੁਨੀਸ਼ ਤਿਵਾੜੀ, ਮਾਲਵਿੰਦਰ ਸਿੰਘ ਕੰਗ, ਸਰਬਜੀਤ ਸਿੰਘ ਖਾਲਸਾ, ਦੁਪਿੰਦਰ ਹੁੱਡਾ, ਪ੍ਰੇਮ ਸਿੰਘ ਚੰਦੂਮਾਜਰਾ ਸਮੇਤ ਕਈ ਹੋਰ ਆਗੂ ਵੀ ਇਥੇ ਪਹੁੰਚ (Chandigarh) ਚੁੱਕੇ ਹਨ।
ਪੱਤਰਕਾਰਾਂ ਵੱਲੋਂ ਰਾਜਾ ਵੜਿੰਗ ਦੀ ਸਾਬਕਾ ਕੇਂਦਰੀ ਗ੍ਰਹਿ ਮੰਤਰੀ ਬੂਟਾ ਸਿੰਘ ਬਾਰੇ ਕੀਤੀ ਟਿੱਪਣੀ ਬਾਰੇ ਪੁੱਛਣ ਤੇ ਸਾਂਸਦ ਚੰਨੀ ਨੇ ਕਿਹ ਕਿ ਜਾਤੀਵਾਦ ਦੀ ਟਿੱਪਣੀ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ, ਪਰ ਰਾਜਾ ਵੜਿੰਗ ਨੇ ਮੁਆਫੀ ਮੰਗ ਲਈ ਹੈ ਅਤੇ ਸਾਡਾ ਭਾਈਚਾਰਾ ਅਜਿਹਾ ਹੈ ਕਿ ਇਹ ਝੁਕਣ ਵਾਲਿਆਂ ਨੂੰ ਤੁਰੰਤ ਮਾਫ਼ ਕਰ ਦਿੰਦਾ ਐ।

LEAVE A REPLY

Please enter your comment!
Please enter your name here