ਪੰਜਾਬ ਫਤਹਿਗੜ੍ਹ ਸਾਹਿਬ ਵਿਖੇ ਸਖਸ਼ ਦਾ ਕਤਲ; ਪੁਲਿਸ ਨੇ ਲਾਸ਼ ਕਬਜੇ ’ਚ ਲੈ ਕੇ ਜਾਂਚ ਆਰੰਭੀ By admin - November 5, 2025 0 13 Facebook Twitter Pinterest WhatsApp ਫ਼ਤਹਿਗੜ੍ਹ ਸਾਹਿਬ ਦੇ ਪਿੰਡ ਆਲੀਆ ਵਿਖੇ ਇਕ 44 ਸਾਲਾ ਸਖਸ਼ ਦਾ ਭੇਦਭਰੀ ਹਾਲਤ ਵਿਚ ਕਤਲ ਹੋਣ ਦੀ ਖਬਰ ਐ। ਮ੍ਰਿਤਕ ਦੀ ਪਛਾਣ 44 ਸਾਲਾ ਸੁਰਜੀਤ ਸਿੰਘ ਵਜੋਂ ਹੋਈ ਐ ਜੋ ਦਿਹਾੜੀਦਾਰ ਵਜੋਂ ਕੰਮ ਕਰਦਾ ਸੀ। ਘਟਨਾ ਦੀ ਸੂਚਨਾ ਮਿਲਣ ਬਾਅਦ ਮੌਕੇ ਤੇ ਪਹੁੰਚੀ ਪੁਲਿਸ ਨੇ ਲਾਸ਼ ਕਬਜੇ ਵਿਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਐ। ਪੁਲਿਸ ਦੇ ਦੱਸਣ ਮੁਤਾਬਕ ਮੁਢਲੀ ਜਾਂਚ ਤੋਂ ਇਹ ਘਟਨਾ ਲੜਾਈ-ਝਗੜੇ ਦੀ ਜਾਪਦੀ ਐ। ਪੁਲਿਸ ਵੱਲੋਂ ਜਾਂਚ ਲਈ ਫੋਰੈਸਿਕ ਟੀਮ ਦੀ ਮਦਦ ਲਈ ਜਾ ਰਹੀ ਐ। ਮੌਕੇ ਦੇ ਹਾਲਾਤਾਂ ਮੁਤਾਬਕ ਮ੍ਰਿਤਕ ਦੀ ਮੌਤ ਤੇਜ਼ਧਾਰ ਹਥਿਆਰ ਨਾਲ ਗਲਾ ਵੱਢਣ ਕਾਰਨ ਹੋਈ ਐ। ਪੁਲਿਸ ਨੇ ਵੱਖ ਵੱਖ ਟੀਮਾਂ ਬਣਾ ਕੇ ਮੁਲਜਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਐ।