
ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਮੌਕੇ ਵਿਸ਼ੇਸ਼ ਸਮਾਗਮ ਕਰਵਾਏ ਜਾ ਰਹੇ ਨੇ। ਇਸੇ ਤਹਿਤ ਸਰਕਾਰ ਵੱਲੋਂ ਜਲੰਧਰ ਵਿਖੇ ਇਕ ਲਾਈਟ ਐਂਡ ਸਾਊਂਡ ਸ਼ੋਅ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਕੈਬਨਿਟ ਮੰਤਰੀ ਮਹਿੰਦਰ ਭਗਤ ਤੋਂ ਇਲਾਵਾ ਮੇਅਰ ਵਿਨੀਤ ਧੀਰ ਤੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ ਨੇ ਵਿਸ਼ੇਸ਼ ਤੌਰ ਤੇ ਹਾਜ਼ਰੀ ਭਰੀ। ਜਲੰਧਰ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਕਰਵਾਏ ਇਸ ਸਮਾਗਮ ਵਿਚ ਸ਼ਹਿਰ ਦੀ ਵੱਡੀ ਗਿਣਤੀ ਸੰਗਤ ਨੇ ਪਹੁੰਚ ਕੇ ਗੁਰੂ ਸਾਹਿਬ ਦੀ ਦੇਸ਼ ਤੇ ਧਰਮ ਲਈ ਕੀਤੀ ਕੁਰਬਾਨੀ ਨੂੰ ਸਿਜਦਾ ਕੀਤਾ।


