ਪੰਜਾਬ ਸ੍ਰੀ ਨਨਕਾਣਾ ਸਾਹਿਬ ਵਿਖੇ ਨਤਮਸਤਕ ਹੋਏ ਜਥੇਦਾਰ ਗੜਗੱਜ; ਜਨਮ ਅਸਥਾਨ ਵਿਖੇ ਮੱਥਾ ਟੇਕਿਆ ਤੇ ਲੰਗਰ ’ਚ ਕੀਤੀ ਸੇਵਾ; ਪਾਕਿਸਤਾਨ ਗੁਰਦੁਆਰਾ ਪ੍ਰਬੰਧਕਾਂ ਵੱਲੋਂ ਭਰਵਾਂ ਸਵਾਗਤ By admin - November 5, 2025 0 16 Facebook Twitter Pinterest WhatsApp ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿ. ਕੁਲਦੀਪ ਸਿੰਘ ਗੜਗੱਜ ਜਥੇ ਸਮੇਤ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਵਿਖੇ ਪਹੁੰਚੇ, ਜਿੱਥੇ ਉਨ੍ਹਾਂ ਦਾ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤੇ ਲਹਿੰਦੇ ਪੰਜਾਬ ਦੇ ਮੰਤਰੀ ਰਮੇਸ਼ ਸਿੰਘ ਅਰੋੜਾ ਤੇ ਗੁਰਦੁਆਰਾ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਦਇਆ ਸਿੰਘ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਜਥੇਦਾਰ ਗੜਗੱਜ ਨੇ ਗੁਰਦੁਆਰਾ ਜਨਮ ਅਸਥਾਨ ਵਿਖੇ ਮੱਥਾ ਟੇਕਿਆ ਅਤੇ ਸਰਬੱਤ ਤੇ ਭਲੇ ਦੀ ਅਰਦਾਸ ਕੀਤੀ। ਇਸ ਦੌਰਾਨ ਉਨ੍ਹਾਂ ਨੇ ਕੀਰਤਨ ਸਰਵਨ ਕੀਤਾ ਅਤੇ ਲੰਗਰ ਵਿਚ ਸੇਵਾ ਕੀਤੀ।