ਪੰਜਾਬ ਮੋਗਾ ਪੁਲਿਸ ਦੇ ਸਮਾਜ ਵਿਰੋਧੀ ਅਨਸਰਾਂ ’ਤੇ ਸਖਤੀ; ਥਾਂ-ਥਾਂ ਨਾਕੇਬੰਦੀ ਕਰ ਕੇ ਵਾਹਨਾਂ ਦੀ ਕੀਤੀ ਚੈਕਿੰਗ By admin - November 6, 2025 0 54 Facebook Twitter Pinterest WhatsApp ਮੋਗਾ ਸ਼ਹਿਰ ਵਿੱਚ ਵੱਧ ਰਹੀਆਂ ਚੋਰੀਆਂ ਅਤੇ ਲੁੱਟਾਂ ਦੀਆਂ ਵਾਰਦਾਤਾਂ ਨੂੰ ਰੋਕਣ ਲਈ ਮੋਗਾ ਪੁਲਿਸ ਵੱਲੋਂ ਵੱਡੀ ਕਾਰਵਾਈ ਸ਼ੁਰੂ ਕੀਤੀ ਗਈ ਹੈ। ਐਸਐਸਪੀ ਮੋਗਾ ਦੀਆਂ ਹਦਾਇਤਾਂ ਅਨੁਸਾਰ ਅੱਜ ਮੋਗਾ ਦੇ ਮੇਨ ਬਾਜ਼ਾਰ ਪ੍ਰਤਾਪ ਰੋਡ ਚੌਂਕ ਵਿੱਚ ਨਾਕਾਬੰਦੀ ਕਰਕੇ ਵਾਹਨਾਂ ਦੀ ਸਖ਼ਤ ਚੈਕਿੰਗ ਕੀਤੀ ਗਈ। ਇਸ ਮੁਹਿੰਮ ਦੌਰਾਨ ਬੁਲਟ ਮੋਟਰਸਾਈਕਲਾਂ ‘ਤੇ ਪਟਾਕੇ ਪਾਉਣ ਵਾਲੇ ਨੌਜਵਾਨਾਂ ‘ਤੇ ਸਖ਼ਤ ਕਾਰਵਾਈ ਕੀਤੀ ਗਈ ਅਤੇ ਉਨ੍ਹਾਂ ਦੇ ਮੋਟੇ ਚਲਾਨ ਕੱਟੇ ਗਏ। ਇਸ ਤੋਂ ਇਲਾਵਾ, ਬਿਨਾਂ ਦਸਤਾਵੇਜ਼ਾਂ ਵਾਲੇ ਕਈ ਵਾਹਨਾਂ ਨੂੰ ਪੁਲਿਸ ਨੇ ਬੰਦ ਵੀ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਅਧਿਕਾਰੀ ਖੇਮ ਚੰਦ ਪਰਾਸਰ ਨੇ ਦੱਸਿਆ ਕਿ ਐਸਐਸਪੀ ਮੋਗਾ ਦੇ ਹੁਕਮਾਂ ਅਨੁਸਾਰ ਇਹ ਚੈਕਿੰਗ ਮੁਹਿੰਮ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਜਾਰੀ ਰਹੇਗੀ, ਤਾਂ ਜੋ ਅਪਰਾਧੀ ਤੱਤਾਂ ‘ਤੇ ਕਾਬੂ ਪਾਇਆ ਜਾ ਸਕੇ ਅਤੇ ਸ਼ਹਿਰ ਵਿੱਚ ਸ਼ਾਂਤੀ ਤੇ ਕਾਨੂੰਨ-ਵਿਵਸਥਾ ਬਰਕਰਾਰ ਰਹੇ। ਉਹਨਾਂ ਕਿਹਾ ਕਿ ਅੱਜ ਮੋਗਾ ਦੇ ਵੱਖ ਵੱਖ ਥਾਵਾਂ ਤੇ ਚੈਕਿੰਗ ਅਭਿਆਨ ਸ਼ੁਰੂ ਕੀਤਾ ਜਿਸ ਵਿੱਚ ਬੁੱਲੇਟ ਦੇ ਪਟਾਕੇ ਪਾਉਣ ਵਾਲੇ ਦੇ ਮੋਟੇ ਚਲਾਨ ਕੀਤੇ ਗਏ ਅਤੇ ਜਿਨਾਂ ਵਾਹਨਾਂ ਦੇ ਕਾਗਜਤ ਨਹੀਂ ਪੂਰੇ ਸਨ, ਉਹਨਾਂ ਦੇ ਵਿੱਚ ਚਲਾਨ ਕੀਤੇ ਗਏ। ਉਨ੍ਹਾਂ ਕਿਹਾ ਕਿ ਪੁਲਿਸ ਦੀ ਇਸ ਮੁਹਿੰਮ ਦਾ ਮੁੱਖ ਮਕਸਦ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨਾ ਅਤੇ ਅਣਚਾਹੀਆਂ ਵਾਰਦਾਤਾਂ ‘ਤੇ ਪੂਰੀ ਤਰ੍ਹਾਂ ਨਿਯੰਤਰਣ ਕਰਨਾ ਹੈ। ਨਾਲ ਹੀ ਉਹਨਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਆਪਣੇ ਵਾਹਨਾਂ ਦੇ ਕਾਗਜਾਤ ਪੂਰੇ ਰੱਖਣ ਅਤੇ ਪੁਲਿਸ ਦਾ ਸਹਿਯੋਗ ਵੀ ਕੀਤਾ ਜਾਵੇ।