ਫਿਰੋਜਪੁਰ ਦੇ ਗੁਰਦੁਆਰਾ ਸਾਹਿਬ ਅੰਦਰ ਸਰੂਪ ਅਗਨੀ ਭੇਂਟ; ਗੁਰਪੁਰਬ ਵਾਲੇ ਦਿਨ ਵਾਪਰੀ ਦੁਖਦਾਈ ਘਟਨਾ; ਬਿਜਲੀ ਦੇ ਸਾਰਟ ਸਰਕਟ ਕਾਰਨ ਲੱਗੀ ਸੀ ਅੱਗ

0
47

ਫਿਰੋਜ਼ਪੁਰ ਦੇ ਇਕ ਗੁਰਦੁਆਰਾ ਸਾਹਿਬ ਅੰਦਰ ਅਚਾਨਕ ਅੱਗ ਲੱਗਣ ਕਰਨ ਪਾਵਨ ਸਰੂਪ ਦੇ ਅਗਨੀ ਭੇਂਟ ਹੋਣ ਦੀ ਦੁਖਦਾਈ ਖਬਰ ਸਾਹਮਣੇ ਆਈ ਐ। ਘਟਨਾ ਕਸਬਾ ਤਲਵੰਡੀ ਭਾਈ ਦੇ ਗੁਰਦੁਆਰਾ ਬਾਬਾ ਵਿਸ਼ਵਕਰਮਾ ਦੀ ਐ। ਜਾਣਕਾਰੀ ਅਨੁਸਾਰ ਗੁਰਦੁਆਰਾ ਸਾਹਿਬ ਅੰਦਰ ਬਿਜਲੀ ਦੇ ਸ਼ਾਰਟ ਸਰਕਟ ਕਾਰਨ ਅੱਗ ਲੱਗ ਗਈ। ਘਟਨਾ ਦਾ ਪਤਾ ਚੱਲਣ ਬਾਅਦ ਸੰਗਤ ਨੇ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ ਪਰ ਪਾਵਨ ਸਰੂਪ ਨੂੰ ਬਚਾਇਆ ਨਹੀਂ ਜਾ ਸਕਿਆ। ਗੁਰਪੁਰਬ ਵਾਲੇ ਦਿਨ ਵਾਪਰੀ ਇਸ ਘਟਨਾ ਤੋਂ ਸੰਗਤ ਅੰਦਰ ਸੋਗ ਦੀ ਲਹਿਰ ਐ।

LEAVE A REPLY

Please enter your comment!
Please enter your name here